ਬਾਲਮੀਕੀ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ‘ਤੇ ਧਰਨਾ
Published : Jan 6, 2020, 2:04 pm IST
Updated : Jan 6, 2020, 2:04 pm IST
SHARE ARTICLE
Balmiki
Balmiki

ਬਾਲਮੀਕੀ ਭਾਈਚਾਰੇ ਵੱਲੋਂ ਦਿੱਲੀ ਰੇਲ ਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ...

ਅੰਮ੍ਰਿਤਸਰ: ਬਾਲਮੀਕੀ ਭਾਈਚਾਰੇ ਵੱਲੋਂ ਦਿੱਲੀ ਰੇਲ ਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਬਾਲਮੀਕ ਸਮਾਜ ਅੱਜ ਸਵੇਰ ਤੋਂ ਹੀ ਅੰਮ੍ਰਿਤਸਰ ਵੱਲਾਹ ਫਾਟਕ 'ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ 'ਤੇ ਧਰਨੇ 'ਤੇ ਬੈਠਾ ਹੈ।

Balmiki Balmiki

ਜਿਸ ਨਾਲ ਅੰਮ੍ਰਿਤਸਰ-ਦਿੱਲੀ ਦੇਲ ਆਵਾਜਾਈ ਬੰਦ ਹੈ। ਬਾਲਮੀਕ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਭਗਵਾਨ ਬਾਲਮੀਕ ਪ੍ਰਤੀ ਜਿਨ੍ਹਾਂ ਲੋਕਾਂ ਨੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ ਉਨ੍ਹਾਂ 'ਤੇ ਪੁਲਿਸ ਨੇ ਦਿਖਾਵੇ ਲਈ ਮਹਿਜ਼ ਕੇਸ ਤਾਂ ਦਰਜ ਕਰ ਲਿਆ ਪਰ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਹਈ।

Balmiki Balmiki

ਬਾਲਮੀਕ ਭਾਈਚਾਰੇ ਦਾ ਕਹਿਣਾ ਹੈ ਕਿ ਵਾਰ-ਵਾਰ ਪ੍ਰਸਾਸ਼ਨ ਨੂੰ ਅਪੀਲ ਕੀਤੀ ਜਾ ਰਹੀ ਹੈ ਪਰ ਕੋਈ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਮੋਹਾਲੀ ਦੇ ਵਕੀਲ ਸਿਮਰਜੀਤ ਕੌਰ ਗਿੱਲ ਵੱਲੋਂ ਬਾਲਮੀਕ ਭਾਈਚਾਰੇ ਖਿਲਾਫ ਹੀ ਮੁਹਿੰਮਦ ਸ਼ੁਰੂ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਬਾਲਮੀਕੀ ਭਾਈਚਾਰੇ ਖਿਲਾਫ ਪ੍ਰਦਰਸ਼ਨ ਅਤੇ ਵੱਡੇ ਪੱਧਰ 'ਤੇ ਕਾਰਵਾਈ ਦਾ ਐਲਾਨ ਕੀਤਾ ਗਿਆ ਹੈ।

140 year old parel workshop to be shut soon central railwayrailway

ਜਿਸ ਕਰਕੇ ਉਨ੍ਹਾਂ ਅੰਮ੍ਰਿਤਸਰ-ਦਿੱਲੀ ਰੇਲਮਾਰਗ ਨੂੰ ਬੰਦ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ ਅਤੇ ਮੁਲਜ਼ਮਾਂ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤਕ ਇਸ ਰਸਤੇ ਨੂੰ ਉਹ ਬੰਦ ਹੀ ਰੱਖਣਗੇ।

Balmiki Balmiki

ਉਧਰ ਇਸ ਬਾਰੇ ਪੁਲਿਸ ਦਾ ਕਹਿਣਾ ਹੈ ਉਹ ਪ੍ਰਦਰਸ਼ਨਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸਮਝਾ ਕੇ ਜਲਦੀ ਹੀ ਰੇਲ ਆਵਾਜਾਈ ਫੇਰ ਤੋਂ ਸ਼ੁਰੂ ਕਰਵਾ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement