ਦਿੱਲੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਚ ਵਧੀ ਗਤੀਵਿਧੀ
Published : Jan 6, 2020, 6:25 pm IST
Updated : Jan 6, 2020, 6:25 pm IST
SHARE ARTICLE
Sukhbir Badal
Sukhbir Badal

ਦਿੱਲੀ ਵਿਧਾਨ ਸਭਾ ਚੋਣ ਦਾ ਬਿਗਲ ਵਜ ਚੁੱਕਿਆ ਹੈ। ਭਾਜਪਾ ਦੀ ਗਠਜੋੜ ਪਾਰਟੀ ਸ਼੍ਰੋਮਣੀ...

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣ ਦਾ ਬਿਗਲ ਵਜ ਚੁੱਕਿਆ ਹੈ। ਭਾਜਪਾ ਦੀ ਗਠਜੋੜ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਸੁਖਬੀਰ ਬਾਦਲ ਨੇ ਅੱਜ ਤਿੰਨ ਮੈਂਬਰੀ ਉੱਚ ਪੱਧਰ ਕਮੇਟੀ ਦਾ ਗਠਨ ਕਰ ਕੀਤਾ।

ਇਹ ਕਮੇਟੀ ਪ੍ਰਚਾਰ ਅਭਿਆਨ, ਸੰਜੋਗ ਅਤੇ ਦਿੱਲੀ ਵਿਧਾਨ ਸਭਾ ਚੋਣ ਵਿੱਚ ਸੀਟ ਵੰਡ ਨੂੰ ਲੈ ਕੇ ਬੀਜੇਪੀ ਨਾਲ ਗੱਲਬਾਤ ਕਰੇਗੀ। ਕਮੇਟੀ ‘ਚ ਸੰਸਦ ਬਲਵਿੰਦਰ ਸਿੰਘ  ਭੁੰਦਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਨਿਰੇਸ਼ ਗੁਜਰਾਲ ਸ਼ਾਮਲ ਹਨ।

ਹਰਸਿਮਰਤ ਨੇ ਪਾਕਿ ਹਾਈ ਕਮਿਸ਼ਨਰ ਨੂੰ ਤਲਬ ਕਰਨ ਦੀ ਮੰਗ ਕੀਤੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਦੇ ਪਿਸ਼ਾਵਰ ਵਿੱਚ ਹੋਏ ਸਿੱਖ ਜਵਾਨ ਦੀ ਹੱਤਿਆ ਨੂੰ ਲੈ ਕੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮੈਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਪਾਕਿ ਹਾਈ ਕਮਿਸ਼ਨਰ ਨੂੰ ਤਲਬ ਕਰੇ। 

ਪਾਕਿਸਤਾਨ ਵਿੱਚ ਸਿੱਖਾਂ ਉੱਤੇ ਹੋ ਰਹੇ ਹਮਲਿਆਂ ਅਤੇ ਗੁਰਦੁਆਰਾ ਸ਼੍ਰੀ ਨਨਕਾਨਾ ਸਾਹਿਬ ਪੱਥਰਬਾਜੀ ਦੇ ਸੰਬੰਧ ‘ਤੇ ਗ੍ਰਿਫ਼ਤਾਰੀ ਦਾ ਦਬਾਅ ਬਣਾਉਣ। ਪਾਕਿਸਤਾਨ ਨੂੰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਪਾਕਿਸਤਾਨ ਵਿੱਚ ਲਗਾਤਾਰ ਸਿੱਖਾਂ ਉੱਤੇ ਹੋ ਰਹੇ ਹਮਲੇ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement