ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ
Published : Jan 6, 2020, 3:27 pm IST
Updated : Jan 6, 2020, 3:54 pm IST
SHARE ARTICLE
Navjot Singh Sidhu
Navjot Singh Sidhu

ਸ਼ਿਵ ਸੈਨਾ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਦੀ...

ਪਟਿਆਲਾ: ਪਾਕਿਸਤਾਨ ਵਿਚ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਤੇ ਹਮਲਾ ਕਰਨ ਤੋਂ ਭੜਕੇ ਸ਼ਿਵਸੈਨਿਕਾਂ ਨੇ ਪਟਿਆਲਾ ਦੀ ਯਾਦਵਿੰਦਰਾ ਕਲੋਨੀ ਵਿਚ ਸਥਿਤ ਸਾਬਕਾ ਮੰਤਰੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦੋਸਤ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘੇਰਾਓ ਕਰ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ।

Navjot SidhuNavjot Sidhuਸ਼ਿਵ ਸੈਨਾ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਦੀ ਅਗਵਾਈ ਵਿਚ ਸ਼ਿਵ ਸੈਨਿਕ ਆਰਿਆ ਸਮਾਜ ਚੌਂਕ ਤੋਂ ਨਾਅਰੇਬਾਜ਼ੀ ਕਰਦੇ ਹੋਏ ਯਾਦਵਿੰਦਰਾ ਕਲੋਨੀ ਪਹੁੰਚੀ ਜਿੱਥੇ ਪੁਲਿਸ ਨੇ ਉਹਨਾਂ ਨੂੰ ਕੋਠੀ ਤੋਂ ਕੁੱਝ ਦੂਰੀ ਤੇ ਰੋਕ ਲਿਆ। ਇੱਥੇ ਉਹਨਾਂ ਨੇ ਇਮਰਾਨਖ਼ਾਨ ਅਤੇ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕ ਕੇ ਰੋਸ ਜਤਾਇਆ। ਹਰੀਸ਼ ਸਿੰਗਲਾ ਨੇ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਤੇ ਜੋ ਹਮਲਾ ਮੁਸਲਮਾਨਾਂ ਨੇ ਕੀਤਾ ਹੈ ਉਹ ਘਿਣੌਨੀ ਅਤੇ ਕਾਇਰਤਾ ਵਾਲੀ ਹਰਕਤ ਹੈ।

Navjot Singh Sidhu Navjot Singh Sidhu

ਉਹਨਾਂ ਨੇ ਸਿੱਧੂ ਨੂੰ ਪੁੱਛਿਆ ਕਿ ਉਹਨਾਂ ਨੇ ਜੰਮੂ-ਕਸ਼ਮੀਰ ਤੋਂ ਆਏ ਸਿੱਖ ਅਤੇ ਹਿੰਦੂਆਂ ਨੂੰ ਵਸਾਉਣ ਲਈ ਕੀ ਕੀਤਾ। ਉਹਨਾਂ ਨੇ ਸਿੱਧੂ ਨੂੰ ਚੁੱਪੀ ਤੋੜਨ ਲਈ ਕਿਹਾ ਹੈ। ਜਗਜੀਤ ਕੌਰ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਵਾਉਣਾ ਚਾਹੀਦਾ ਹੈ। ਪਾਕਿਸਤਾਨ ਵਿਚ ਮੁਸਲਮਾਨਾਂ ਦੁਆਰਾ ਜੋ ਮੰਦਿਰਾਂ ਅਤੇ ਗੁਰਦੁਆਰਿਆਂ ਤੇ ਕਬਜ਼ੇ ਕੀਤੇ ਗਏ ਹਨ ਉਹਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ।

Navjot Singh SidhuNavjot Singh Sidhu

ਜੇ ਅਜਿਹਾ ਨਾ ਹੋਇਆ ਤਾਂ ਸ਼ਿਵਸੈਨਾ ਬਾਲ ਠਾਕਰੇ ਪੂਰੇ ਪੰਜਾਬ ਵਿਚ ਸਿੱਧੂ ਅਤੇ ਇਮਰਾਨ ਖ਼ਾਨ ਦੇ ਪੁਤਲੇ ਸਾੜ ਕੇ ਜ਼ਬਰਦਸਤ ਵਿਰੋਧ ਕਰੇਗੀ। ਉਹਨਾਂ ਕਿਹਾ ਕਿ ਸਿੱਧੂ ਅਪਣਾ ਜਮੀਰ ਪਾਕਿਸਤਾਨੀ ਫ਼ੌਜ਼ ਨੂੰ ਵੇਚ ਚੁੱਕੇ ਹਨ ਅਤੇ ਆਈਐਸਆਈ ਦੁਆਰਾ ਅਪਣੀ ਭਾਰਤ ਵਿਰੋਧੀ ਗਤੀਵਿਧੀਆਂ ਲਈ ਉਸ ਨੂੰ ਇਸਤੇਮਾਲ ਕੀਤਾ ਜਾ ਰਿਹਾ ਹੈ।

Navjot Singh SidhuNavjot Singh Sidhu

ਇਸ ਲਈ ਉਹਨਾਂ ਨੇ ਪਾਕਿਸਤਾਨ ਵਿਚ ਰਹਿੰਦੇ ਅਪਣੇ ਸਿੱਖ ਭਾਈਚਾਰੇ ਅਤੇ ਉਹਨਾਂ ਦੀਆਂ ਪਰੇਸ਼ਾਨੀਆਂ ਤੋਂ ਮੂੰਹ ਮੋੜ ਲਿਆ ਹੈ। ਉਹ ਨਰਿੰਦਰ ਮੋਦੀ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਭੇਜਣ ਕਿ ਅਜਿਹਾ ਘਿਣੌਨਾ ਕਾਰਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Patiala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement