
ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਜਗਮੀਤ ਸਿੰਘ ਬਰਾੜ ਨੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ...
ਭਵਾਨੀਗੜ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਜਗਮੀਤ ਸਿੰਘ ਬਰਾੜ ਨੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਇੱਕ ਵਿਅਕਤੀ ਨੂੰ ਇਹ ਕਹਿਣਾ ਕਿ ਤੂੰ ਕਿਹੜਾ ਮੈਨੂੰ ਵੋਟ ਪਾਈ ਹੈ ਮਾਮਲੇ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਰਾਜ ਦੀ ਰਾਜਨੀਤੀ ਦਿਨੋਂ-ਦਿਨੀ ਗਿਰਾਵਟ ਵੱਲ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿੰਮੇਦਾਰ ਅਹੁਦੇ ‘ਤੇ ਬੈਠੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਰਗੇ ਨੇਤਾ ਨੂੰ ਇੱਕ ਵੋਟਰ ਦੇ ਨਾਲ ਇਸ ਤਰ੍ਹਾਂ ਦਾ ਸਲੂਕ ਨਹੀਂ ਕਰਨਾ ਚਾਹੀਦਾ ਹੈ।
Parminder Singh Dhindsa
ਇਸ ਤਰ੍ਹਾਂ ਕਰਨਾ ਲੋਕਤੰਤਰ ਦੀ ਬੇਇੱਜ਼ਤੀ ਹੈ ਨਾਲ ਹੀ ਬਰਾੜ ਨੇ ਕਿਹਾ ਕਿ ਸੀਨੀਅਰ ਸਾਬਕਾ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਢੀਂਡਸਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ, ਉਨ੍ਹਾਂ ਦਾ ਨਿਜੀ ਕਾਰਨ ਹੋ ਪਰ ਉਨ੍ਹਾਂ ਦੇ ਅਸਤੀਫੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਵੇਗਾ।
Jagmeet Brar with Sukhbir Badal
ਇਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਪਾਰਟੀ ਦੇ ਆਗੂ ਵਜੋਂ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਸੀ ਤੇ ਪ੍ਰਧਾਨ ਨੇ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਧਾਇਕ ਪਾਰਟੀ ਦਾ ਨੇਤਾ ਥਾਪ ਦਿੱਤਾ ਹੈ।
Sharanjeet Singh Dhilon
ਸ੍ਰੀ ਢੀਂਡਸਾ ਵੱਲੋਂ ਭੇਜੇ ਸੰਖੇਪ ਅਸਤੀਫ਼ਾ ਪੱਤਰ ਵਿੱਚ ਕੋਈ ਕਾਰਨ ਨਹੀਂ ਦੱਸਿਆ ਗਿਆ। ਪਰਮਿੰਦਰ ਸਿੰਘ ਢੀਂਡਸਾ ਦੇ ਅਸਤੀਫ਼ੇ ਨਾਲ ਬਾਦਲਾਂ ਅਤੇ ਸੁਖਦੇਵ ਸਿੰਘ ਢੀਂਡਸਾ ਦਰਮਿਆਨ ਚਲਦੀ ਖਿੱਚੋਤਾਣ ਵਧਣ ਦੇ ਆਸਾਰ ਹਨ। ਸੁਖਦੇਵ ਸਿੰਘ ਢੀਂਡਸਾ ਵੱਲੋਂ ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਬਾਦਲਾਂ ਦੇ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ ਤੇ ਛੋਟੇ ਢੀਂਡਸਾ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਪਾਰਟੀ ਦਾ ਅੰਦਰੂਨੀ ਸੰਕਟ ਹੀ ਨਹੀਂ ਵਧਿਆ ਸਗੋਂ ਵੱਡੇ ਢੀਂਡਸਾ ਵੱਲੋਂ ਅਖ਼ਤਿਆਰ ਕੀਤੇ ਰਸਤੇ ਨੂੰ ਬਲ ਮਿਲਿਆ ਹੈ।
Shiromani Akhli Dal
ਪਰਮਿੰਦਰ ਸਿੰਘ ਢੀਂਡਸਾ ਪਿਛਲੇ ਡੇਢ ਮਹੀਨੇ ਤੋਂ ਪੰਜਾਬ ਤੋਂ ਬਾਹਰ ਹੀ ਹਨ ਤੇ ਉਨ੍ਹਾਂ ਦਾ ਅਕਾਲੀ ਦਲ ਦੇ ਸਾਰੇ ਨੇਤਾਵਾਂ ਨਾਲੋਂ ਸੰਪਰਕ ਟੁੱਟਿਆ ਹੋਇਆ ਸੀ। ਬਰਾੜ ਨੇ ਨਨਕਾਣਾ ਸਾਹਿਬ ‘ਚ ਹੋਈ ਘਟਨ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਦੋਨਾਂ ਦੇਸ਼ਾਂ ਲਈ ਨੁਕਸਾਨਦਾਇਕ ਸਾਬਤ ਹੋਣਗੀਆਂ।