ਪਾਕਿਸਤਾਨ ਵਿੱਚ ਕਤਲ ਹੋਏ ਨੌਜਵਾਨ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ 
Published : Jan 6, 2020, 1:51 pm IST
Updated : Apr 9, 2020, 9:24 pm IST
SHARE ARTICLE
File
File

ਸੁਖਬੀਰ ਬਾਦਲ ਨੇ ਸਿੱਖ ਨੌਜਵਾਨ ਦੇ ਕਤਲ ਨੂੰ ਲੈ ਕੇ ਮੋਦੀ ਨੂੰ ਕੀਤੀ ਅਪੀਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਅੰਦਰ ਸਿੱਖ ਅਤੇ ਹੋਰ ਘੱਟ ਗਿਣਤੀਆਂ 'ਤੇ ਧਾਰਮਿਕ ਅੱਤਿਆਚਾਰਾਂ ਦੀਆਂ ਘਟਨਾਵਾਂ ਵਧਣ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਪੇਸ਼ਾਵਰ 'ਚ ਇਕ ਸਿੱਖ ਨੌਜਵਾਨ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ।

ਇੱਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੁਖਬੀਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਮਾਮਲਾ ਪਾਕਿਸਤਾਨੀ ਪ੍ਰਧਾਨ ਮੰਤਰੀ ਕੋਲ ਉਠਾ ਕੇ ਗੁਆਂਢੀ ਦੇਸ਼ ਵਿੱਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ ਤੋਂ ਇੱਕ ਦਿਨ ਬਾਅਦ ਪੇਸ਼ਾਵਰ 'ਚ ਇਕ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। 

ਇਸ ਤੋਂ ਪਤਾ ਚੱਲਦਾ ਹੈ ਕਿ ਪਾਕਿਸਤਾਨ 'ਚ ਸਿੱਖਾਂ ਅਤੇ ਦੂਜੇ ਘੱਟ ਗਿਣਤੀਆਂ ਨੂੰ ਕਿਸ ਹੱਦ ਤਕ ਧਾਰਮਿਕ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨ 'ਚ ਧਾਰਮਿਕ ਅਸਥਾਨਾਂ ਅਤੇ ਸਿੱਖਾਂ ਤੇ ਦੂਜੀਆਂ ਘੱਟ ਗਿਣਤੀਆਂ ਉੱਤੇ ਹਮਲੇ ਵਧਣਾ ਪਾਕਿਸਤਾਨ ਦੀਆਂ ਘੱਟ ਗਿਣਤੀ ਵਿਰੋਧੀ ਨੀਤੀਆਂ ਦਾ ਨਤੀਜਾ ਹੈ। 

ਇਨ੍ਹਾਂ ਨੀਤੀਆਂ ਕਰ ਕੇ ਇਸਲਾਮਿਕ ਕੱਟੜਵਾਦੀ ਸ਼ਰੇਆਮ ਘੱਟ ਗਿਣਤੀਆਂ ਉੱਤੇ ਅੱਤਿਆਚਾਰ ਅਤੇ ਜਬਰੀ ਧਰਮ ਤਬਦੀਲੀਆਂ ਕਰ ਰਹੇ ਹਨ। ਸੁਖਬੀਰ ਨੇ ਕਿਹਾ ਕਿ ਇਸਲਾਮਾਬਾਦ ਦੇ ਪਹਿਲੇ ਸਿੱਖ ਰਿਪੋਰਟਰ ਹਰਮੀਤ ਸਿੰਘ ਦੇ ਛੋਟੇ ਭਰਾ ਪਰਵਿੰਦਰ ਸਿੰਘ ਦੇ ਪੇਸ਼ਾਵਰ 'ਚ ਅਣਪਛਾਤੇ ਕਾਤਲਾਂ ਵੱਲੋਂ ਕੀਤੇ ਕਤਲ ਨੇ ਸਾਬਿਤ ਕਰ ਦਿੱਤਾ ਹੈ ਕਿ ਉੱਥੇ ਘੱਟ ਗਿਣਤੀਆਂ ਅੰਦਰ ਡਰ ਦੀ ਭਾਵਨਾ ਪੈਦਾ ਕਰਨ ਲਈ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੀੜਤ ਵਿਆਹ ਕਰਵਾਉਣ ਲਈ ਮਲੇਸ਼ੀਆ ਤੋਂ ਆਇਆ ਸੀ ਅਤੇ ਪਾਕਿਸਤਾਨ ਵਿਚ ਵਧੇ ਨਫਰਤੀ ਅਪਰਾਧਾਂ ਦਾ ਸ਼ਿਕਾਰ ਹੋ ਗਿਆ। ਪਾਕਿਸਤਾਨੀ ਸਰਕਾਰ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਵਿਚ ਕੱਟੜਪੰਥੀਆਂ ਨਾਲ ਰਲੀ ਹੋਈ ਜਾਪਦੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement