
ਮੋਦੀ ਸਰਕਾਰ ਦੇ ਹੰਕਾਰ ਕਾਰਨ ਗਈ 60 ਕਿਸਾਨਾਂ ਦੀ ਜਾਨ : ਰਾਹੁਲ ਗਾਂਧੀ
ਕਿਹਾ, ਤਿੰਨੋਂ ਕਾਲੇ ਕਾਨੂੰਨ ਰੱਦ ਹੋਣ
ਨਵੀਂ ਦਿੱਲੀ, 5 ਜਨਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਮੰਗਲਵਾਰ ਨੂੰ ਮੁੜ ਤੋਂ ਦੁਹਰਾਈ¢ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਘੇਰਦੇ ਹੋਏ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਜ਼ਿੱਦੀ ਰਵਈਏ ਅਤੇ ਹੰਕਾਰ ਕਾਰਨ ਕਿਸਾਨ ਅੰਦੋਲਨ ਦÏਰਾਨ 60 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁਕੀ ਹੈ¢
ਰਾਹੁਲ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ ਦੇ ਜ਼ਿੱਦੀ ਰਵਈਏ ਅਤੇ ਹੰਕਾਰ ਨੇ 60 ਤੋਂ ਵੱਧ ਕਿਸਾਨਾਂ ਦੀ ਜਾਨ ਲੈ ਲਈ ਹੈ¢ ਕਿਸਾਨਾਂ ਦੇ ਅਥਰੂ ਪੁੂੰਝਣ ਦੀ ਥਾਂ ਇਹ ਸਰਕਾਰ ਉਨ੍ਹਾਂ 'ਤੇ ਹੰਝੂ ਗੈਸ ਦੇ ਗੋਲੇ ਦਾਗ਼ ਰਹੀ ਹੈ¢ ਰਾਹੁਲ ਨੇ ਦੋਸ਼ ਲਾਇਆ ਕਿ ਇਸ ਤਰ੍ਹਾਂ ਦੀ ਬੇਰਹਿਮੀ ਸਰਮਾਏਦਾਰ ਪੂੰਜੀਪਤੀਆਂ ਦੇ ਹਿਤਾਂ ਨੂੰ ਹੱਲਾ-ਸ਼ੇਰੀ ਦੇਣ ਲਈ ਹੈ¢ ਉਨ੍ਹਾਂ ਕਿਹਾ ਕਿ ਤਿੰਨੋਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ¢
ਜ਼ਿਕਰਯੋਗ ਹੈ ਕਿ ਅਪਣੀਆਂ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਕਰੀਬ ਡੇਢ ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਹਨ¢ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਦਿਤੀ ਜਾਵੇ¢ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨimage ਖੇਤੀ ਖੇਤਰ ਵਿਚ ਵੱਡੇ ਸੁਧਾਰ ਦੇ ਕਦਮ ਹਨ ਅਤੇ ਇਨ੍ਹਾਂ ਨਾਲ ਖੇਤੀ ਨੂੰ ਵਿਚੋਲਿਆਂ ਦੀ ਭੂਮਿਕਾ ਖ਼ਤਮ ਹੋਵੇਗੀ ਅਤੇ ਕਿਸਾਨ ਆਪਣੀ ਫ਼ਸਲ ਕਿਤੇ ਵੀ ਵੇਚ ਸਕਣਗੇ¢ (ਏਜੰਸੀ)