
ਪਿੰਡ ਢਿਲਵਾਂ ਦਾ ਕਿਸਾਨ ਨਾਜਰ ਸਿੰਘ ਪੁੱਤਰ ਮੁਨਸ਼ੀ ਸਿੰਘ ਦਿੱਲੀ ਵਿਖੇ ਚੱਲ ਰਹੇ ਸੰਘਰਸ਼ 'ਚ ਬਿਮਾਰ ਹੋ ਗਿਆ ਸੀ
ਤਪਾ ਮੰਡੀ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਕਈ ਦਿਨਾਂ ਤੋਂ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਕੜਾਕੇ ਦੀ ਠੰਡ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਿਤ ਇਕ ਹੋਰ ਕਿਸਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਤੱਕ 59 ਕਿਸਾਨਾਂ ਨੇ ਸੰਘਰਸ਼ ਦੌਰਾਨ ਹੁਣ ਤੱਕ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ।
ਮਿਲੀ ਜਾਣਕਾਰੀ ਦੇ ਮੁਤਾਬਿਕ ਥਾਣਾ ਇੰਚਾਰਜ ਨਰਦੇਵ ਸਿੰਘ ਨੇ ਦੱਸਿਆ ਕਿ ਪਿੰਡ ਢਿਲਵਾਂ ਦਾ ਕਿਸਾਨ ਨਾਜਰ ਸਿੰਘ ਪੁੱਤਰ ਮੁਨਸ਼ੀ ਸਿੰਘ ਦਿੱਲੀ ਵਿਖੇ ਚੱਲ ਰਹੇ ਸੰਘਰਸ਼ 'ਚ ਬਿਮਾਰ ਹੋ ਗਿਆ ਸੀ ਅਤੇ ਆਪਣੇ ਪਿੰਡ ਪਰਤ ਆਇਆ ਸੀ ਤੇ ਬੀਤੀ ਰਾਤ ਬਿਮਾਰ ਹੋਣ ਕਰਕੇ ਕਿਸਾਨ ਦੀ ਮੌਤ ਹੋ ਗਈ। ਪੁਲਿਸ ਨੂੰ ਇਸ ਮਿਤ੍ਰਕ ਕਿਸਾਨ ਬਾਰੇ ਪਤਾ ਲੱਗਾ ਤੇ ਉਹ ਕਿਸਾਨ ਦੇ ਘਰ ਪਹੁੰਚ ਗਏ ਤੇ ਉਨ੍ਹਾਂ ਨੇ ਫਿਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।