ਪੰਜਾਬ ’ਚ ਗੰਨਾ ਉਤਪਾਦਕਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰਤ ਜਾਰੀ ਕੀਤੇ ਜਾਣ : ਅਕਾਲੀ ਦਲ
Published : Jan 6, 2021, 12:20 am IST
Updated : Jan 6, 2021, 12:20 am IST
SHARE ARTICLE
image
image

ਪੰਜਾਬ ’ਚ ਗੰਨਾ ਉਤਪਾਦਕਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰਤ ਜਾਰੀ ਕੀਤੇ ਜਾਣ : ਅਕਾਲੀ ਦਲ

ਚੰਡੀਗੜ੍ਹ, 5 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਗੰਨਾ ਉਤਪਾਦਕ ਕਿਸਾਨਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰਤ ਅਦਾ ਕਰੇ ਅਤੇ ਪਾਰਟੀ ਨੇ ਸੂਬੇ ਗੰਨੇ ਲਈ ਯਕੀਨੀ ਮੁੱਲ ਵਿਚ ਵਾਧੇ ਦੀ ਵੀ ਮੰਗ ਕੀਤੀ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਫਿਰ ਪਾਰਟੀ ਗੰਨਾ ਉਤਪਾਦਕ ਕਿਸਾਨਾਂ ਵਾਸਤੇ ਨਿਟਾ ਹਾਸਲ ਕਰਨ ਲਈ ਸੰਘਰਸ਼ ਸ਼ੁਰੂ ਕਰੇਗੀ। ਇਸ ਸਬੰਧ ਵਿਚ ਫ਼ੈਸਲਾ ਪਾਰਟੀ ਦੀ ਉਚ ਪਧਰੀ ਮੀਟਿੰਗ ਵਿਚ ਲਿਆ ਗਿਅ ਜਿਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਥੇ ਪਾਰਟੀ ਮੁੱਖ ਦਫ਼ਤਰ ਵਿਖੇ ਕੀਤੀ।
ਮੀਟਿੰਗ ਵਿਚ ਇਸ ਗੱਲ ਦਾ ਨੋਟਿਸ ਲਿਆ ਗਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2019-20 ਦੇ 107 ਕਰੋੜ ਰੁਪਏ ਸਮੇਤ 188 ਕਰੋੜ ਰੁਪਏ ਦੇ ਬਕਾਏ ਅਦਾ ਕਰਨੇ ਹਨ ਜਦਕਿ 81 ਕਰੋੜ ਰੁਪਏ ਮੌਜੂਦਾ ਸੀਜ਼ਨ ਦੇ ਹਨ। ਪਾਰਟੀ ਨੈ ਕਿਹਾ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦੇ 96 ਕਰੋੜ ਰੁਪਏ ਅਦਾ ਕਰਨੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਪੀੜਾ ਤੋਂ ਜਾਣ ਬੁੱਝ ਕੇ ਅਣਜਾਣ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਸਹਿਕਾਰੀ ਖੰਡ ਮਿੰਲਾਂ ਕਿਸਾਨਾਂ ਨੂੰ ਅਦਾਇਗੀ ਕਰਨ ਵਿਚ ਨਿਯਮਿਤ ਤੌਰ ’ਤੇ ਡਿਫ਼ਾਲਟਰ ਹੋ ਰਹੀਆਂ ਹਨ, ਉਥੇ ਹੀ ਸਰਕਾਰ ਨੇ ਕਿਸਾਨਾਂ ਦੇ ਬਕਾਏ ਅਦਾ ਕਰਨ ਵਾਸਤੇ ਪ੍ਰਾਈਵੇਟ ਖੰਡ ਮਿੱਲਾਂ ਨੂੰ ਵੀ ਅਦਾਇਗੀ ਕਰਨ ਵਾਸਤੇ ਨਹੀਂ ਆਖਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਾਰੇ ਬਕਾਏ ਤੁਰਤ ਵਿਆਜ਼ ਸਮੇਤ ਅਦਾ ਕੀਤੇ ਜਾਣੇ ਚਾਹੀਦੇ ਹਨ।


 ਉਨ੍ਹਾਂ ਕਿਹਾ ਕਿ ਸ਼ੂਗਰਕੇਟ ਕੰਟਰੋਲ ਆਰਡਰ ਐਂਡ ਕਲਾਜ਼ 3 (3) ਸ਼ੂਗਰਕੇਨ ਪਰਚੇਜ਼ ਐਂਡ ਰੈਗੂਲੇਸ਼ਨ ਐਕਟ ਵਿਚ ਇਹ ਕਿਹਾ ਗਿਆ ਹੈ ਕਿ ਖੰਡ ਮਿੱਲਾਂ ਨੁੰ ਗੰਨੇ ਦੀ ਅਦਾਇਗੀ 14 ਦਿਨਾਂ ਦੇ ਅੰਦਰ ਅੰਦਰ ਕਰਨੀ ਪਵੇਗੀ ਜਾਂ ਫਿਰ ਦੇਰ ਨਾਲ ਅਦਾਇਗੀ ਲਈ ਵਿਆਜ ਅਦਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਐਕਟ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਉਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement