
ਕਿਸਾਨੀ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਵਾਰਾਂ ਨੂੰ 2-2 ਲੱਖ ਰੁਪਏ ਦੇਵੇਗੀ ਕਾਂਗਰਸ : ਹੁੱਡਾ
ਹਰਿਆਣਾ, 5 ਜਨਵਰੀ: ਹਰਿਆਣਾ ਕਾਂਗਰਸ ਵਿਧਾਇਕ ਦਲ ਕਿਸਾਨ ਅੰਦੋਲਨ 'ਚ ਅਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਕ ਮਦਦ ਦੇਵੇਗਾ¢ ਰਾਜ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਇਥੇ ਸਾਰੇ ਕਾਂਗਰਸ ਵਿਧਾਇਕਾਂ ਨੇ ਮਿਲ ਕੇ ਇਹ ਫ਼ੈਸਲਾ ਲਿਆ ਹੈ¢ ਕਾਂਗਰਸ ਵਿਧਾਇਕ ਦਲ ਨਿਜੀ ਫ਼ੰਡ 'ਚੋਂ ਸ਼ਹੀਦ ਕਿਸਾਨਾਂ ਦੇ ਪਰਵਾਰਾਂ ਨੂੰ 2-2 ਲੱਖ ਰੁਪਏ ਦੇਵੇਗਾ¢ ਨਾਲ ਹੀ ਭਵਿੱਖ 'ਚ ਅਜਿਹੇ ਪਰਵਾਰਾਂ ਦੀ ਹਰ ਸੰਭਵ ਮਦਦ ਦੀ ਕੋਸ਼ਿਸ਼ ਜਾਰੀ ਰਹੇਗੀ¢ ਕਿਸਾਨ ਪਰਵਾਰਾਂ ਨੂੰ ਅਧਿਕਾਰਤ ਮਦਦ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ¢
ਦਸਣਯੋਗ ਹੈ ਕਿ ਸਰਕਾਰ ਵਲੋਂ ਪਿਛਲੇ ਸਾਲ ਸਤੰਬਰ 'ਚ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਵਿਰੁਧ 41 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ¢ (ਏਜੰਸੀ)image