ਹਾਈ ਕੋਰਟ ਦੇ ਹੁਕਮਾਂ ਨੇ ਪੰਥ ਦੋਖੀਆਂ ਲਈ ਜੇਲ ਦਾ ਰਾਹ ਪੱਧਰਾ ਕੀਤਾ: ਕੁਸ਼ਲਦੀਪ ਢਿੱਲੋਂ
Published : Jan 6, 2021, 12:52 am IST
Updated : Jan 6, 2021, 12:52 am IST
SHARE ARTICLE
image
image

ਹਾਈ ਕੋਰਟ ਦੇ ਹੁਕਮਾਂ ਨੇ ਪੰਥ ਦੋਖੀਆਂ ਲਈ ਜੇਲ ਦਾ ਰਾਹ ਪੱਧਰਾ ਕੀਤਾ: ਕੁਸ਼ਲਦੀਪ ਢਿੱਲੋਂ

ਕੋਟਕਪੂਰਾ, 5 ਜਨਵਰੀ (ਗੁਰਿੰਦਰ ਸਿੰਘ): ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ ਨੂੰ ਸਾਲ 2015 ਦੇ ਬੇਅਦਬੀ ਮਾਮਲਿਆਂ ਬਾਰੇ ਦਸਤਾਵੇਜ਼ ਪੰਜਾਬ ਸਰਕਾਰ ਹਵਾਲੇ ਕਰਨ ਦੇ ਹੁਕਮਾਂ ਦਾ ਸਵਾਗਤ ਕਰਦਿਆਂ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਇੰਨ੍ਹਾਂ ਹੁਕਮਾਂ ਨੇ ਪੰਥਕ ਦੋਖੀਆਂ ਨੂੰ ਸਲਾਖਾਂ ਪਿੱਛੇ ਸੁੱਟਣ ਲਈ ਰਾਹ ਪੱਧਰਾ ਕਰ ਦਿਤਾ ਹੈ | ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਹੋਣ ਤੋਂ ਬਾਅਦ ਜੂਨ-ਅਕਤੂਬਰ, 2015 ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਇਕ ਨਾ ਧੋਤਾ ਜਾਣ ਵਾਲਾ ਕਲੰਕ ਦਸਦਿਆਂ, ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਬਾਦਲ ਸਰਕਾਰ ਦੌਰਾਨ ਵਾਪਰੀਆਂ ਇੰਨ੍ਹਾਂ ਘਟਨਾਵਾਂ ਦੇ ਜਖ਼ਮ ਅਜੇ ਵੀ ਸਿਰਫ਼ ਸਿੱਖ ਕੌਮ ਹੀ ਨਹੀਂ ਬਲਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬ ਸਾਂਝੀ ਵਾਲਤਾ ਦੀਆਂ ਸਿੱਖਿਆਂਵਾਂ ਵਿਚ ਵਿਸ਼ਵਾਸ ਰੱਖਣ ਵਾਲੇ ਹਰ ਇਕ ਸਖ਼ਸ਼ ਦੇ ਮਨ ਵਿਚ ਹਰੇ ਹਨ | ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਇੰਨ੍ਹਾਂ ਘਟਨਾਵਾਂ ਲਈ ਕੌਣ ਜ਼ਿੰਮੇਵਾਰ ਸੀ ਅਤੇ ਉਨ੍ਹਾਂ ਨੂੰ ਕਿਸ ਦੀ ਪਨਾਹ ਹਾਸਲ ਸੀ | ਸ. ਢਿੱਲੋਂ ਨੇ ਕਿਹਾ ਕਿ ਅੱਤ ਤੇ ਖ਼ੁਦਾ ਦਾ ਵੈਰ ਹੁੰਦਾ ਹੈ ਪਰ ਕੁੱਝ ਲੋਕ ਤਾਕਤ ਦੇ ਨਸ਼ੇ ਵਿਚ ਇੰਨੇ ਅੰਨ੍ਹੇ ਹੋ ਗਏ ਸਨ ਕਿ ਉਨ੍ਹਾਂ ਅਪਣੇ ਸੌੜੇ ਹਿਤਾਂ ਲਈ ਗੁਰੂ ਨਾਲ ਹੀ ਧ੍ਰੋਹ ਕਮਾ ਲਿਆ | ਉਨ੍ਹਾਂ ਕਿਹਾ ਕਿ ਅਪਣੇ ਸਿਆਸੀ ਆਕਾਵਾਂ ਨਾਲ ਅਜਿਹੇ ਲੋਕ ਸੀ.ਬੀ.ਆਈ ਰਾਹੀਂ ਬਹੁਤ ਦੇਰ ਅਪਣੀ ਜਾਨ ਬਚਾਉਾਦੇ ਰਹੇ ਪਰ ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ | ਸ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿਚ ਸੀ.ਬੀ.ਆਈ. ਤੋਂ ਇਹ ਜਾਂਚ ਵਾਪਸ ਲੈਣ ਉਤੇ ਵਿਸ਼ੇਸ਼ ਜਾਂਚ ਟੀਮ ਸਥਾਪਤ ਕਰਨ ਸਬੰਧੀ ਮਤਾ ਪਾਸ ਕਰਨ ਦੇ ਉਪਰੰਤ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਲੋਂ ਦਿਤੇ ਗਏ ਫ਼ੈਸਲਿਆਂ ਦੇ ਬਾਵਜੂਦ ਸੀ.ਬੀ.ਆਈ. ਵਲੋਂ ਇਨ੍ਹਾਂ ਅਤਿਅੰਤ ਘਣਾਉਣੀਆਂ ਘਟਨਾਵਾਂ ਨਾਲ ਸਬੰਧਤ ਦਸਤਾਵੇਜ਼ ਪੰਜਾਬ ਪੁਲਿਸ ਦੇ ਹਵਾਲੇ ਨਹੀਂ ਕੀਤੇ ਗਏ ਸਨ | 
ਉਨ੍ਹਾਂ ਕਿਹਾ ਕਿ ਹੁਣ ਸੀ.ਬੀ.ਆਈ. ਨੂੰ ਇਹ ਦਸਤਾਵੇਜ਼ ਪੰਜਾਬ ਸਰਕਾਰ ਹਵਾਲੇ ਕਰਨ ਦੇ ਦਿਤੇ ਗਏ ਸਪਸ਼ਟ ਹੁਕਮਾਂ ਤੋਂ ਬਾਅਦ ਬਿਨਾਂ ਕਿਸੇ ਦੇਰੀ ਇਨ੍ਹਾਂ ਘਟਨਾਵਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣੇ ਚਾਹੀਦੇ ਹਨ |  ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਾਰੇ ਲੋੜੀਂਦੇ ਦਸਤਾਵੇਜ਼ ਹੱਥ ਆਉਾਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਇਨ੍ਹਾਂ ਘਟਨਾਵਾਂ ਲਈ ਦੋਸ਼ੀ ਪੰਥਕ ਦੋਖੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਅਨੁਸਾਰ ਸਜਾਵਾਂ ਦਿਤੇ ਜਾਣਾ ਯਕੀਨੀ ਬਣਾਏਗੀ |    
ਫੋਟੋ :- ਕੇ.ਕੇ.ਪੀ.-ਗੁਰਿੰਦਰ-5imageimage-6ਐੱਫ  

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement