ਖੇਤੀ ਬਿੱਲਾਂ ਦੇ ਰੇੜਕੇ ਵਿਚਾਲੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਤਿ੍ਪਤ ਰਜਿੰਦਰ ਬਾਜਵਾ ਦੇ ਅਹਿਮ ਐਲਾਨ
Published : Jan 6, 2021, 10:20 pm IST
Updated : Jan 6, 2021, 10:20 pm IST
SHARE ARTICLE
Minister Tipt Rajinder Bajwa
Minister Tipt Rajinder Bajwa

ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸੂਬੇ ਵਿਚ ਅਜੇ ਤੱਕ ਬਰਡ ਫਲ਼ੂ ਦਾ ਕੋਈ ਕੇਸ ਨਹੀਂ ਸਾਹਮਣੇ ਆਇਆ, ਪਰ ਫਿਰ ਵੀ ਸੂਬਾ ਸਰਕਾਰ ਵਲੋਂ ਕਿਸੇ ਵੀ ਸਥਿੱਤੀ ਨਾਲ ਨਿਪਟਣ ਲਈ ਪੂਰੀਆਂ ਪੇਸ਼ਬੰਦੀਆਂ ਕਰ ਲਈਆਂ ਗਈਆਂ ਹਨ। ਪੰਜਾਬ ਭਵਨ ਵਿਖੇ ਆਪਣੇ ਵਿਭਾਗਾਂ ਦੀਆਂ ਪਿਛਲੇ ਚਾਰ ਸਾਲ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਸਬੰਧੀ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ, ਉਹਨਾਂ ਲੋਕਾਂ ਨੂੰ ਸੁਚੇਤ ਕਰਿਦਆਂ ਕਿਹਾ ਕਿ ਅੰਡਾ-ਮੀਟ ਖਾਣ ਵਾਲਿਆਂ ਨੂੰ ਡਰਨ ਦੀ ਲੋੜ ਨਹੀਂ ਸਿਰਫ਼ ਇਹਨਾਂ ਵਸਤਾਂ ਨੂੰ ਚੰਗੀ ਤਰਾਂ ਪਕਾ ਕੇ ਖਾਣ ਦੀ ਲੋੜ ਹੈ।

photophotoਪਸ਼ੂ ਪਾਲਣ ਵਿਭਾਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਤ੍ਰਿਪਤ ਬਾਜਵਾ ਨੇ ਦੱਸਿਆ ਕਿ ਬਠਿੰਡੇ ਜਿ਼ਲ੍ਹੇ ਦੇ ਰਾਮਪੁਰਾ ਫੂਲ ਕਸਬੇ ਵਿਖੇ 92.14 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਵੈਟਰਨਰੀ ਸਾਇੰਸ ਕਾਲਜ ਸ਼ੁਰੂ ਕੀਤਾ ਗਿਆ ਹੈ। ਇਸ ਕਾਲਜ ਵਿੱਚ ਪਹਿਲੇ ਬੈਚ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ।ਸੂਬੇ ਦੇ ਪਸ਼ੂ ਪਾਲਕਾਂ ਨੂੰ ਉਨ੍ਹਾਂ ਦੇ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਬਿਹਤਰੀਨ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ 117 ਵੈਟਰਨਰੀ ਡਾਕਟਰ ਭਰਤੀ ਕੀਤੇ ਗਏ ਹਨ।ਇਸ ਤੋਂ ਇਲਾਵਾ 353 ਵੈਟਰਨਰੀ ਅਫਸਰ, 866 ਵੈਟਰਨਰੀ ਇੰਸਪੈਕਟਰ, 7 ਲੈਬ ਟੈਕਨੀਸ਼ੀਅਨ ਅਤੇ 1 ਲਾਅ ਅਸਿਸਟੈਂਟ ਦੀ ਭਰਤੀ ਪਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ।

photophotoਉਨ੍ਹਾਂ ਦੱਸਿਆ ਕਿ ਸੂਬੇ ਦੇ 9941 ਨਵੇਂ ਡੇਅਰੀ ਫਾਰਮਰਾਂ ਨੂੰ ਨਵੇਂ ਡੇਅਰੀ ਯੂਨਿਟ ਸਥਾਪਿਤ ਕਰਨ ਲਈ 200 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ।ਸੂਬੇ ਦੇ 20890 ਪੜ੍ਹੇ-ਲਿਖੇ ਨੌਜਵਾਨਾਂ ਨੂੰ ਡੇਅਰੀ ਧੰਦੇ ਦੀ ਸਿਖਲਾਈ ਦਿੱਤੀ ਗਈ। ਆਧੁਨਿਕ ਕੈਟਲ ਸ਼ੈੱਡ ਬਣਾਉਣ ਲਈ 346 ਲਾਭਪਾਤਰੀਆਂ ਨੂੰ 5 ਕਰੋੜ 3 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ।

Tripat BajwaTripat Bajwaਸ੍ਰੀ ਬਾਜਵਾ ਨੇ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਦੇ ਸਿਹਤ ਵਿਭਾਗ ਨੂੰ ਕੋਵਿਡ -19 ਟੈਸਟਿੰਗ ਪ੍ਰੀਕ੍ਰਿਆਵਾਂ ਵਿੱਚ ਸਹਿਯੋਗ ਦੇਣ ਹਿੱਤ ਅਗਸਤ, 2020 ਨੂੰ ਐਨ.ਆਰ.ਡੀ.ਡੀ.ਐਲ., ਜਲੰਧਰ ਅਤੇ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿ਼ਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਆਈ.ਸੀ.ਐਮ.ਆਰ. ਸਰਟੀਫਾਈਡ ਕੋਵਿਡ -19 ਟੈਸਟਿੰਗ ਲੈਬਾਂ ਦੀ ਸਥਾਪਨਾ ਕੀਤੀ ਗਈ ਹੈ। ਹੁਣ ਤੱਕ ਉਕਤ ਦੋਵੇਂ ਲੈਬਾਂ ਵਿੱਚ ਵਿਗਿਆਨੀਆਂ ਦੁਆਰਾ ਤਕਰੀਬਨ 2.00 ਲੱਖ ਸੈਂਪਲਾਂ ਨੂੰ ਐਨਾਲਾਈਜ਼ ਕੀਤਾ ਜਾ ਚੁੱਕਾ ਹੈ। ਕੋਵਿਡ -19 ਉੱਤੇ ਸਫਲਤਾ ਪੂਰਵਕ ਕੰਟਰੋਲ ਉਪਰੰਤ ਇਨ੍ਹਾਂ ਕੋਵਿਡ-19 ਲੈਬਜ਼ ਦੇ ਇਨਫਰਾਸਟ੍ਰਕਚਰ ਅਤੇ ਸੁਵਿਧਾਵਾਂ ਨੂੰ ਪਸ਼ੂਆਂ ਦੀਆਂ ਵਾਇਰਲ ਬਿਮਾਰੀਆਂ ਦੀ ਇਨਵੈਸਟੀਗੇਸ਼ਨ ਲਈ ਵਰਤਿਆ ਜਾਵੇਗਾ।

Tripat Rajinder Singh BajwaTripat Rajinder Singh Bajwaਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਨੂੰ ਰਾਜ ਵਿੱਚ ਪਸ਼ੂਆਂ ਦੀਆਂ ਵੱਖ-ਵੱਖ ਬਿਮਾਰੀਆਂ ਦੀਆਂ ਵੈਕਸੀਨਾਂ ਤਿਆਰ ਕਰਨ ਲਈ ਆਰ.ਕੇ.ਵੀ.ਵਾਈ. ਸਕੀਮ ਤਹਿਤ 32.00 ਕਰੋੜ ਰੁਪਏ ਦੇ ਫ਼ੰਡਜ਼ ਨਾਲ ਅਪ-ਗ੍ਰੇਡ ਕੀਤਾ ਜਾ ਰਿਹਾ ਹੈ। ਇਸ ਸੰਸਥਾ ਵੱਲੋਂ ਨਵੀਂ ਤਕਨੀਕ ਨਾਲ ਸੈਲ ਕਲਚਰ ਸਵਾਈਨ ਫੀਵਰ ਵੈਕਸੀਨ ਦਾ ਉਤਪਾਦਨ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰਕਾਰ ਪੰਜਾਬ ਆਈ.ਵੀ.ਆਰ.ਆਈ., ਇੱਜ਼ਤਨਗਰ, ਬਰੇਲੀ ਨਾਲ ਮਟੀਰੀਅਲ ਟ੍ਰਾਂਸਫਰ ਸਮਝੌਤਾ ਕਰਨ ਉਪਰੰਤ ਇਸ ਵੈਕਸੀਨ ਦਾ ਉਤਪਾਦਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। 

Minister Tipt Rajinder BajwaMinister Tipt Rajinder Bajwa  ਬਾਜਵਾ ਨੇ ਪੰਜਾਬੀ ਯੂਨੀਵਰਸਿਟੀ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਮਾਮਲੇ ਨੂੰ ਹਰ ਪਹਿਲੂ ਨੂੰ ਘੋਖਣ ਲਈ ਕਮੇਟੀ ਵਲੋਂ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਮੁੜ ਤੋਂ ਲੀਹ `ਤੇ ਲਿਆਉਣ ਲਈ ਜੋ ਗ੍ਰਾਂਟ ਲੋੜੀਂਦੀ ਹੋਈ ਉਹ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement