ਪੰਜਾਬ ’ਚ 5ਵੀਂ ਤੋਂ 12 ਜਮਾਤ ਦੇ ਵਿਦਿਆਰਥੀਆਂ ਲਈ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ: ਸਿੱਖਿਆ ਮੰਤਰੀ
Published : Jan 6, 2021, 3:12 pm IST
Updated : Jan 6, 2021, 3:16 pm IST
SHARE ARTICLE
school reopen
school reopen

7 ਜਨਵਰੀ ਤੋਂ ਸਰਕਾਰੀ, ਅਰਧ-ਸਰਕਾਰੀ ਤੇ ਨਿੱਜੀ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲ ਖੋਲ੍ਹਣ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮਾਪਿਆਂ ਦੀ ਲਗਾਤਾਰ ਮੰਗ ਨੂੰ ਮੰਨਦਿਆਂ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਰਕਾਰੀ, ਅਰਧ-ਸਰਕਾਰੀ ਤੇ ਨਿੱਜੀ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਪੰਜਾਬ ’ਚ ਸਿਰਫ  5ਵੀਂ ਤੋਂ 12 ਜਮਾਤ ਦੇ ਵਿਦਿਆਰਥੀਆਂ ਲਈ ਕੱਲ੍ਹ ਤੋਂ ਸਕੂਲ ਖੁੱਲਣਗੇ।  

school

ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਤੇ ਸਿਰਫ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹੀ ਸਕੂਲ ਵਿੱਚ ਕਲਾਸਾਂ ਲਾਉਣਗੇ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹਿਮਤੀ ਦਿੰਦੇ ਹੋਏ ਉਨ੍ਹਾਂ ਨੂੰ ਕੋਵਿਡ-19 ਮਹਾਂਮਾਰੀ ਦੇ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Vijay Inder Singla

ਉਨ੍ਹਾਂ ਆਖਿਆ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਖ਼ਤਰੇ ਨੂੰ ਰੋਕਿਆ ਜਾ ਸਕੇ। 

Schools Reopen in Punjab after lockdown

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement