ਖ਼ਬਰਾਂ |

ਤਾਜ਼ਾ |

ਕੇਂਦਰ ਸਰਕਾਰ ਵਲੋਂ ਕਿਸਾਨ ਸੰਘਰਸ਼ ਨਾਲ ਸਹੀ ਤਰੀਕੇ ਨਾ ਨਜਿੱਠਣ
Published : Jan 6, 2021, 12:54 am IST
Updated : Jan 6, 2021, 12:55 am IST
SHARE ARTICLE
image
image

ਕੇਂਦਰ ਸਰਕਾਰ ਵਲੋਂ ਕਿਸਾਨ ਸੰਘਰਸ਼ ਨਾਲ ਸਹੀ ਤਰੀਕੇ ਨਾ ਨਜਿੱਠਣ

ਕਾਰਨ ਹੀ ਬੌਰਿਸ ਜੌਨਸਨ ਦਾ ਭਾਰਤ ਦੌਰਾ ਰੱਦ ਹੋਇਆ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 5 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕਿਸਾਨ ਸੰਘਰਸ਼ ਨਾਲ ਸਹੀ  ਤਰੀਕੇ ਨਾ ਨਜਿੱਠਣ ਕਾਰਨ ਹੀ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦਾ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚਣ ਦਾ ਪ੍ਰੋਗਰਾਮ ਰੱਦ ਹੋ ਗਿਆ ਹੈ |  ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ  ਭਾਵੇਂ  ਬਰਤਾਨਵੀ ਪ੍ਰਧਾਨ ਮੰਤਰੀ ਨੇ ਕੋਰੋਨਾ ਮਹਾਮਾਰੀ ਨੂੰ ਦੌਰਾ ਰੱਦ ਕਰਨ ਦਾ ਕਾਰਨ ਦਸਿਆ ਹੈ ਪਰ ਇਹ ਸਪੱਸ਼ਟ ਹੈ ਕਿ ਉਹ ਵਿਦੇਸ਼ਾਂ ਵਿਚ ਵਸਦੇ ਸੰਸਦ ਮੈਂਬਰਾਂ ਸਮੇਤ ਪੰਜਾਬੀਆਂ ਵਲੋਂ ਬਣਾਏ ਜਾ ਰਹੇ ਦਬਾਅ ਦੇ ਅੱਗੇ ਝੁੱਕ ਗਏ ਹਨ ਤੇ ਇਸ ਨੇ ਸਪੱਸ਼ਟ ਸੰਕੇਤ ਦਿਤਾ ਹੈ ਕਿ ਬਰਤਾਨੀਆ ਲੋਕਤੰਤਰੀ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕੀਤੇ ਜਾ ਰਹੇ ਸੰਘਰਸ਼ ਨਾਲ ਧੱਕੇਸ਼ਾਹੀ ਦੇ ਬਿਲਕੁਲ ਵਿਰੁਧ ਹੈ | ਸ਼੍ਰੋਮਣੀ ਅਕਾਲੀ ਦਲ ਨੇ ਬਰਤਾਨਵੀ ਪ੍ਰਧਾਨ ਮੰਤਰੀ ਦਾ ਇਸ ਗੱਲੋਂ ਵੀ ਧਨਵਾਦ ਕੀਤਾ ਕਿ ਉਨ੍ਹਾਂ ਨੇ ਭਾਰਤ ਦੇ ਕਿਸਾਨਾਂ ਦੀ ਅਵਾਜ਼ ਸੁਣੀ ਹੈ ਅਤੇ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਤੋਂ ਜਵਾਬ ਦੇ ਦਿਤਾ ਹੈ | ਉਨ੍ਹਾਂ ਕਿਹਾ ਕਿ ਬੌਰਿਸ ਜੌਹਨਸਨ ਨੇ ਵਿਸ਼ਵ ਭਾਈਚਾਰੇ ਨੂੰ ਇਹ ਸੰਦੇਸ਼ ਦਿਤਾ ਹੈ ਕਿ ਕਿਵੇਂ ਭਾਰਤ ਵਿਚ ਕਿਸਾਨਾਂ ਨਾਲ ਬਦਸਲੂਕੀ ਹੋ ਰਹੀ ਹੈ ਅਤੇ ਉਹ ਇਹ ਸਪੱਸ਼ਟ ਸੰਦੇਸ਼ ਦੇਣਾ ਚਾਹੁੰਦਾ ਹੈ ਕਿ ਹਰ ਕਿਸੇ ਦਾ ਮੌਲਿਕ ਅਧਿਕਾਰ ਹੈ ਕਿ ਉਹ ਸ਼ਾਂਤੀਪੂਰਨ ਤਰੀਕੇ ਨਾਲ ਨਿਆਂ ਹਾਸਲ ਕਰਨ ਵਾਸਤੇ ਰੋਸ ਪ੍ਰਗਟ ਕਰ ਸਕਦਾ ਹੈ |

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement