
ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਭਾਰਤ ਦÏਰਾ ਰੱਦ
ਨਵੀਂ ਦਿੱਲੀ, 5 ਜਨਵਰੀ: ਬਿ੍ਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਅਪਣਾ ਭਾਰਤ ਦÏਰਾ ਰੱਦ ਕਰ ਦਿਤਾ ਹੈ¢ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਗਣਤੰਤਰ ਦਿਵਸ ਮÏਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਵਾਲੇ ਸਨ¢ ਬਿ੍ਟੇਨ ਵਿਚ ਨਵੇਂ ਕੋਰੋਨਾ ਸਟ੍ਰੇਨ ਕਾਰਨ ਵੱਧ ਰਹੇ ਮਾਮਲਿਆਂ ਕਾਰਨ ਤਾਜ਼ਾ ਤਾਲਾਬੰਦੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਭਾਰਤ ਯਾਤਰਾ ਰੱਦ ਕਰ ਦਿਤੀ ਹੈ¢ ਜਾਨਸਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਦਿਤਾ ਸੀ¢ ਡਾਊਨਿੰਗ ਸਟ੍ਰੀਟ ਦੇ ਇਕ ਬੁਲਾਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਾਨਸਨ ਨੇ ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਨਾਲ ਇਸ ਗੱਲ ਦਾ ਅਫ਼ਸੋਸ ਪ੍ਰਗਟ ਕਰਦੇ ਕਿਹਾ ਕਿ ਉਹ ਯੋਜਨਾ ਅਨੁਸਾਰ ਇਸ ਮਹੀਨੇ ਦੇ ਅੰਤ ਵਿਚ ਭਾਰਤ ਨਹੀਂ ਆ ਸਕਣਗੇ¢ ਜਾਨਸਨ ਨੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਕਿਹਾ ਕਿ ਬੀਤੀ ਰਾਤ ਲਾਈ ਗਈ ਕÏਮੀ ਤਾਲਾਬੰਦੀ ਅਤੇ ਤੇਜ਼ੀ ਨਾਲ ਫੈਲ ਰਹੇ ਨਵੇਂ ਸਟ੍ਰੇਨ ਦੇ ਮੱਦੇਨਜ਼ਰ ਉਨ੍ਹਾਂ ਦਾ ਯੂ. ਕੇ. ਵਿਚ ਮÏਜੂਦ ਰਹਿਣਾ ਮਹੱਤਵਪੂਰਨ ਹੈ ਤਾਂ ਜੋ ਹਾਲਾਤ 'ਤੇ ਨਜ਼ਰ ਰੱਖੀ ਜਾ ਸਕੇ¢ ਨਿਊਜ਼ ਏਜੰਸੀ ਏਐਨਆਈ ਉੱਤੇ ਇਸ ਸਬੰਧੀ ਇਕ ਟਵੀਟ ਵੀ ਕੀਤਾ ਗਿਆ ਹੈ¢ (ਏਜੰਸੀ)
image