
ਦੁਨੀਆਂ ਭਰ ਵਿਚ ਓਮੀਕਰੋਨ ਵੇਰੀਐਂਟ ਦੇ ਖਤਰੇ ਦੇ ਚਲਦਿਆਂ ਅੱਜ ਅੰਮ੍ਰਿਤਸਰ ਵਿਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ
ਅੰਮ੍ਰਿਤਸਰ: ਦੁਨੀਆਂ ਭਰ ਵਿਚ ਓਮੀਕਰੋਨ ਵੇਰੀਐਂਟ ਦੇ ਖਤਰੇ ਦੇ ਚਲਦਿਆਂ ਅੱਜ ਅੰਮ੍ਰਿਤਸਰ ਵਿਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ ਜਿਸ ਵਿਚ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ 125 ਯਾਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ। ਦਰਅਸਲ ਜਦੋਂ ਇਟਲੀ ਤੋਂ ਅੰਮ੍ਰਿਤਸਰ ਪਹੁੰਚੀ ਉਡਾਣ ਰਾਹੀਂ ਭਾਰਤ ਆਏ ਯਾਤਰੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਤਾਂ 179 ਵਿਚੋਂ ਕੁੱਲ 125 ਯਾਤਰੀਆਂ ਦੀ ਰਿਪੋਰਟ ਪਾਜ਼ੇਟਿਵ ਆਈ, ਜਿਸ ਤੋਂ ਬਾਅਦ ਏਅਰਪੋਰਟ ਉੱਤੇ ਹੜਕੰਪ ਮਚ ਗਿਆ।
ਹਵਾਈ ਅੱਡੇ ਦੇ ਡਾਇਰੈਕਟਰ ਵੀ.ਕੇ. ਸੇਠ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਪਹੁੰਚੀ ਉਡਾਣ ਰਾਹੀਂ ਆਏ ਸਾਰੇ ਯਾਤਰੀਆਂ ਦਾ ਕੋਵਿਡ ਟੈਸਟ ਕੀਤਾ ਗਿਆ ਸੀ, ਜਿਸ ਵਿਚ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਸੀ।