CM ਤੇ ਡਿਪਟੀ CM ਜ਼ਿੰਮੇਵਾਰੀ ਤੋਂ ਭੱਜ ਕੇ ਕਾਇਰਾਂ ਦੀ ਤਰ੍ਹਾਂ ਵਤੀਰਾ ਦਿਖਾ ਰਹੇ ਹਨ: ਕੈਪਟਨ
Published : Jan 6, 2022, 6:07 pm IST
Updated : Jan 6, 2022, 6:07 pm IST
SHARE ARTICLE
captain Amarinder Singh
captain Amarinder Singh

ਅਸਲੀ ਆਗੂ ਜ਼ਿੰਮੇਵਾਰੀਆਂ ਲੈਂਦੇ ਹਨ, ਨਾ ਕਿ ਦੂਜਿਆਂ ਦੇ ਸਿਰ ਭਾਂਡਾ ਫੋੜ ਦੇ ਹਨ

 

ਸਮਾਣਾ (ਪਟਿਆਲਾ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਆਪਣੀ ਜ਼ਿੰਮੇਵਾਰੀਆਂ ਤੋਂ ਭੱਜਣ ਨੂੰ ਲੈ ਕੇ ਨਿੰਦਾ ਕੀਤੀ ਹੈ। ਇੱਥੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਖੇੜਕੀ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਭਾਰੀ ਗਲਤੀ ਹੋਈ ਸੀ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਵਿਭਾਗ ਦਾ ਚਾਰਜ ਸੰਭਾਲਣ ਵਾਲੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਸਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

Dy CM Sukhjinder Singh RandhawaDy CM Sukhjinder Singh Randhawa

ਉਨ੍ਹਾਂ ਕਿਹਾ ਕਿ ਅਸਲੀ ਆਗੂ ਜ਼ਿੰਮੇਵਾਰੀਆਂ ਲੈਂਦੇ ਹਨ, ਨਾ ਕਿ ਦੂਜਿਆਂ ਦੇ ਸਿਰ ਭਾਂਡਾ ਫੋੜ ਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਅਗਵਾਈ ਨਹੀਂ, ਸਗੋਂ ਕਾਇਰਤਾ ਦੀ ਨਿਸ਼ਾਨੀ ਹੈ, ਜਿਹੜੇ ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਚ ਹੋਈ ਵੱਡੀ ਗਲਤੀ ਲਈ ਦੂਸਰਿਆਂ ਤੇ ਦੋਸ਼ ਸੁੱਟ ਰਹੇ ਹਨ।

PM modiPM modi

ਉਨ੍ਹਾਂ ਨੇ ਪ੍ਰਧਾਨ ਮੰਤਰੀ ਦਾ ਵਿਅਕਤੀਗਤ ਤੌਰ ਤੇ ਬਠਿੰਡਾ ਏਅਰਪੋਰਟ ਤੇ ਸਵਾਗਤ ਨਾ ਕਰਨ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦੀ ਆਲੋਚਨਾ ਵੀ ਕੀਤੀ। ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੜਕਾਂ ਅਤੇ ਰੇਲਵੇ ਲਾਈਨਾਂ ਤੇ ਜਾਮ ਲਗਾਉਣਾ ਬੰਦ ਕਰ ਦੇਣ, ਬਲਕਿ ਉਨ੍ਹਾਂ ਨੂੰ ਆਪਣੇ ਤੇ ਪੰਜਾਬ ਦੇ ਹਿੱਤਾਂ ਉਪਰ ਧਿਆਨ ਦੇਣਾ ਚਾਹੀਦਾ ਹੈ ਅਤੇ ਉਹ ਬੀਤੇ ਸਮੇਂ ਦੀ ਤਰ੍ਹਾਂ ਉਨ੍ਹਾਂ ਨੂੰ ਸਮਰਥਨ ਦੇਣਗੇ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਟਿਕਰੀ ਅਤੇ ਸਿੰਘੂ ਬਾਰਡਰ ਤੇ ਧਰਨਾ ਦੇਣ ਦੌਰਾਨ ਕਿਸਾਨਾਂ ਨੂੰ ਸਮਰਥਨ ਦਿੱਤਾ ਸੀ ਅਤੇ ਸਿਰਫ਼ ਇੰਨਾ ਹੀ ਨਹੀਂ, ਪ੍ਰਦਰਸ਼ਨ ਦੌਰਾਨ ਮਰਨ ਵਾਲੇ ਕਿਸਾਨਾਂ ਲਈ ਉਨ੍ਹਾਂ ਨੇ ਪ੍ਰਤੀ ਪਰਿਵਾਰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਅਤੇ ਇਕ-ਇਕ ਸਰਕਾਰੀ ਨੌਕਰੀ ਵੀ ਦਿੱਤੀ ਸੀ।

Captain Amarinder Singh Captain Amarinder Singh

ਸਾਬਕਾ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਬੀਤੇ ਦਿਨ ਦੀ ਘਟਨਾ ਦੇ ਕਾਰਨ ਪੰਜਾਬ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਦੁਨੀਆ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਜਾ ਰਹੇ ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਦੇਖ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਹੋਰਨਾਂ ਖੇਤਰਾਂ ਚ ਵੀ ਪੰਜਾਬ ਨੁਕਸਾਨ ਹੋਇਆ ਹੈ, ਕਿਉਂਕਿ ਪ੍ਰਧਾਨ ਮੰਤਰੀ ਨੇ 43 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨਾ ਸੀ, ਜਿਨ੍ਹਾਂ ਚ ਕੁਝ ਹਸਪਤਾਲ ਤੇ ਸੜਕਾਂ ਵੀ ਸ਼ਾਮਲ ਸਨ ਅਤੇ ਹੁਣ ਇਨ੍ਹਾਂ ਚ ਦੇਰੀ ਹੋ ਗਈ ਹੈ।

Navjot SidhuNavjot Sidhu

ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਸਾਵਧਾਨੀ ਨਾਲ ਵੋਟ ਦੇਣ ਅਤੇ ਅਰਵਿੰਦ ਕੇਜਰੀਵਾਲ ਤੇ ਨਵਜੋਤ ਸਿੰਘ ਸਿੱਧੂ ਵਰਗੇ ਲੋਕਾਂ ਵੱਲੋਂ ਕੀਤੇ ਜਾ ਰਹੇ ਝੂਠੇ ਵਾਅਦਿਆਂ ਚ ਨਾ ਫਸਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਕੇਜਰੀਵਾਲ ਹਰ ਮਹਿਲਾ ਨੂੰ ਇੱਕ ਹਜਾਰ ਰੁਪਿਆ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਦੇ ਹਨ, ਤਾਂ ਸਿੱਧੂ ਦੋ ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ਰੁਪਏ ਦਿੱਤੇ ਜਾਣ, ਤਾਂ ਸੂਬੇ ਚ ਸਿਰਫ਼ ਇਸ ਲਈ 1 ਲੱਖ 20 ਹਜ਼ਾਰ ਕਰੋੜ ਰੁਪਏ ਦੀ ਲੋੜ ਪਵੇਗੀ

Captain Amarinder Singh Captain Amarinder Singh

 ਕਿਉਂਕਿ ਸੂਬੇ ਦੀ ਕੁੱਲ ਜਨਸੰਖਿਆ ਚ ਇੱਕ ਕਰੋੜ ਤੋਂ ਵੱਧ ਮਹਿਲਾਵਾਂ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਇਹ ਆਰਥਿਕ ਤੌਰ ਤੇ ਮੁਮਕਿਨ ਹੈ, ਕਿਉਂਕਿ ਪੰਜਾਬ ਪੰਜ ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਹੇਠਾਂ ਦੱਬਿਆ ਹੈ? ਉਨ੍ਹਾਂ ਨੇ ਕਿਹਾ ਕਿ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ- ਸੰਯੁਕਤ ਸੂਬੇ ਅੰਦਰ ਅਗਲੀ ਸਰਕਾਰ ਬਣਾਉਣਗੇ, ਕਿਉਂਕਿ ਲੋਕ ਬਦਲਾਅ ਚਾਹੁੰਦੇ ਹਨ। ਇਹ ਚੋਣਾਂ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਹਨ ਤੇ ਜਦੋਂ ਤੱਕ ਸੂਬਾ ਸੁਰੱਖਿਅਤ ਅਤੇ ਸ਼ਾਂਤ ਨਹੀਂ ਰਹੇਗਾ, ਉਹ ਤਰੱਕੀ ਨਹੀਂ ਕਰ ਸਕਦਾ। ਤਰੱਕੀ ਤੇ ਖੁਸ਼ਹਾਲੀ ਲਈ ਸ਼ਾਂਤੀ ਨਾ ਸਿਰਫ਼ ਅੱਜ, ਸਗੋਂ ਆਉਣ ਵਾਲੀ ਪੀੜ੍ਹੀਆਂ ਵਿੱਚ ਲਈ ਵੀ ਜ਼ਰੂਰੀ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement