ਚੰਨੀ ਸਰਕਾਰ ਦਾ ਸ਼ਰਾਬ ਮਾਫ਼ੀਆ ਨਾਲ ਗਠਜੋੜ, ਜਾਣ ਬੁੱਝ ਕੇ ਕਾਰਵਾਈ ਨਹੀਂ ਕਰ ਰਹੀ : ਅਹਿਬਾਬ ਗਰੇਵਾਲ
Published : Jan 6, 2022, 5:59 pm IST
Updated : Jan 6, 2022, 5:59 pm IST
SHARE ARTICLE
 Due to their nexus, Channi government is not taking action against liquor mafia
Due to their nexus, Channi government is not taking action against liquor mafia

-ਕਿਹਾ, ਕਾਂਗਰਸੀ ਵਿਧਾਇਕ 'ਤੇ ਦਰਜ ਹੋਏ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਮਾਮਲੇ ਨੂੰ ਚੰਨੀ ਸਰਕਾਰ ਦਬਾਅ ਰਹੀ

 

- ਸ਼ਰਾਬ ਮਾਫ਼ੀਆ ਨੂੰ ਸਰਪ੍ਰਸਤੀ ਦੇਣ ਵਾਲੇ ਅਫਸਰਾਂ ਨੂੰ ਸਰਕਾਰ ਕਰ ਰਹੀ ਹੈ ਸਨਮਾਨਿਤ, ਦਿੱਤੇ ਜਾ ਰਹੇ ਵੱਡੇ ਅਹੁਦੇ: ਅਹਿਬਾਬ ਗਰੇਵਾਲ

-ਕਿਹਾ, ਕਿਸਾਨਾਂ ਨੂੰ ਮੁਆਵਜ਼ਾ ਦੇਣ 'ਚ ਵੀ ਘਪਲਾ ਕੀਤਾ ਜਾ ਰਿਹੈ 

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਾਂਗਰਸ ਸਰਕਾਰ 'ਤੇ ਸੂਬੇ ਵਿੱਚ ਸ਼ਰਾਬ ਮਾਫ਼ੀਆ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ ਵਿੱਚ ਜਾਣਬੁੱਝ ਕੇ ਕੋਈ ਵੱਡੀ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਵੀਰਵਾਰ ਨੂੰ ਇਥੇ ਪਾਰਟੀ ਹੈੱਡਕੁਆਰਟਰ 'ਚ ਕੀਤੀ ਗਈ ਪ੍ਰੈੱਸ ਕਾਨਫਰੰਸ 'ਚ ਗਰੇਵਾਲ ਨੇ ਦੋਸ਼ ਲਗਾਇਆ ਕਿ ਚੰਨੀ ਸਰਕਾਰ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਖ਼ਿਲਾਫ਼ ਦਰਜ ਕੀਤੇ ਗਏ ਨਾਜਾਇਜ਼ ਸ਼ਰਾਬ ਦੇ ਕੇਸ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਕੀ ਦੇ ਸਾਲੇ ਹਰਜਿੰਦਰ ਸਿੰਘ ਸੰਘਾ ਦੇ ਸ਼ਰਾਬ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੇ ਪੁਖ਼ਤਾ ਸਬੂਤ ਹੋਣ ਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

parminder singh pinkiparminder singh pinki

ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਰਜਿੰਦਰ ਸਿੰਘ ਸੰਘਾ ਦੇ ਡਰਾਈਵਰ ਨੇ ਪਿਛਲੇ ਸਾਲ 22 ਫਰਵਰੀ 2021 ਨੂੰ ਜਾਂਚ ਏਜੰਸੀ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਨੂੰ ਦਿੱਤੇ ਹਲਫ਼ਨਾਮੇ ਵਿੱਚ ਸਪੱਸ਼ਟ ਕਿਹਾ ਹੈ ਕਿ ਉਹ (ਡਰਾਈਵਰ) ਹਰਜਿੰਦਰ ਸਿੰਘ ਸੰਘਾ ਦੀ ਕਿਹੜੀ ਗੱਡੀ ਵਿੱਚ ਸ਼ਰਾਬ ਲੈ ਕੇ ਜਾਂਦਾ ਅਤੇ ਉਸਤੋਂ ਬਾਅਦ ਇਹ ਸ਼ਰਾਬ ਕਿਥੇ ਕਿਥੇ ਸਪਲਾਈ ਕਰਦਾ ਸੀ। ਹਲਫ਼ਨਾਮੇ ਵਿੱਚ ਸ਼ਰਾਬ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨਾਲ ਸਬੰਧਤ ਬੈਂਕ ਵੇਰਵਿਆਂ ਦੀ ਵੀ ਪੂਰੀ ਜਾਣਕਾਰੀ ਦਿੱਤੀ ਗਈ ਹੈ। ਗਰੇਵਾਲ ਨੇ ਕਿਹਾ ਕਿ ਇੰਨੇ ਠੋਸ ਸਬੂਤ ਹੋਣ ਦੇ ਬਾਵਜੂਦ ਚੰਨੀ ਸਰਕਾਰ ਆਪਣੇ ਵਿਧਾਇਕ ਖ਼ਿਲਾਫ਼ ਜਾਣ ਬੁੱਝ ਕੇ ਕੋਈ ਕਾਰਵਾਈ ਨਹੀਂ ਕਰ ਰਹੀ।

CM ChanniCM Channi

ਗਰੇਵਾਲ ਨੇ ਕਿਹਾ ਕਿ ਚੰਨੀ ਸਰਕਾਰ ਸ਼ਰਾਬ ਮਾਫ਼ੀਆ 'ਤੇ ਪੂਰੀ ਤਰ੍ਹਾਂ ਨਾਲ ਮਿਹਰਬਾਨ ਹੈ। ਉਨ੍ਹਾਂ ਕਾਂਗਰਸ ਸਰਕਾਰ ’ਤੇ ਇਸ ਕਾਲੇ ਕਾਰੋਬਾਰ ’ਚ ਸ਼ਾਮਲ ਅਫ਼ਸਰਾਂ ਨੂੰ ਸ਼ਰਾਬ ਮਾਫ਼ੀਆ ਨੂੰ ਸ਼ਹਿ ਦੇਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਸ਼ਰਾਬ ਮਾਫ਼ੀਆ ’ਚ ਸ਼ਾਮਲ ਅਫਸਰਾਂ ’ਤੇ ਕਾਰਵਾਈ ਕਰਨ ਦੀ ਬਜਾਏ, ਉਨ੍ਹਾਂ ਨੂੰ ਉੱਚ ਅਹੁਦੇ ਦੇ ਕੇ ਸਨਮਾਨਿਤ ਕਰ ਰਹੀ ਹੈ। ਗਰੇਵਾਲ ਨੇ ਚੰਨੀ ਸਰਕਾਰ 'ਤੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਜਾਰੀ ਕਰਨ ਵਿੱਚ ਵੀ ਘਪਲੇਬਾਜ਼ੀ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਫਿਰੋਜ਼ਪੁਰ ਦੇ ਕਿਸਾਨਾਂ ਨੂੰ 12 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾਣਾ ਹੈ।

Punjab GovernmentPunjab Government

ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਲਈ ਤਿਆਰ ਕੀਤੀ ਗਈ ਕਿਸਾਨਾਂ ਦੀ ਸੂਚੀ ਅਨੁਸਾਰ ਜਿਨ੍ਹਾਂ ਕਿਸਾਨਾਂ ਨੂੰ ਇਹ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਉਨ੍ਹਾਂ ਦੇ ਨਾਂ 'ਤੇ ਸੂਬੇ ਵਿੱਚ ਇਕ ਇੰਚ ਵੀ ਜ਼ਮੀਨ ਨਹੀਂ ਹੈ। ਦੂਜੇ ਪਾਸੇ ਇਸ ਮੁਆਵਜ਼ੇ ਦੇ ਅਸਲ ਹੱਕਦਾਰ ਕਿਸਾਨਾਂ ਦੇ ਨਾਂ ਇਸ ਸੂਚੀ ਵਿੱਚ ਸ਼ਾਮਲ ਨਹੀਂ ਹਨ। ਗਰੇਵਾਲ ਨੇ ਮੁਆਵਜ਼ਾ ਘੁਟਾਲੇ ਬਾਰੇ ਆਵਾਜ਼ ਉਠਾਉਣ ਵਾਲਿਆਂ ਨੂੰ ਡਰਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਆਰ.ਟੀ.ਆਈ. ਤਹਿਤ ਜਾਣਕਾਰੀ ਦੀ ਮੰਗ ਕੀਤੀ ਸੀ।

RTIRTI

ਪਰ ਸਰਕਾਰ ਨੇ ਸੂਚਨਾ ਦੇਣ ਦੀ ਬਜਾਏ ਆਰ.ਟੀ.ਆਈ. ਮੰਗਣ ਵਾਲੇ ਇਸ ਵਿਅਕਤੀ 'ਤੇ ਪਰਚੇ ਦਰਜ ਕਰ ਦਿੱਤੇ, ਜਿਸ ਨਾਲ ਲੋਕ ਡਰ ਦੇ ਮਾਰੇ ਚੁੱਪ ਹਨ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਆਪਣੇ ਸਿਆਸੀ ਲਾਹੇ ਲਈ ਪੁਲਿਸ-ਪ੍ਰਸ਼ਾਸਨ ਅਤੇ ਜਾਂਚ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਮਾਫ਼ੀਆ ਅਤੇ ਸਮੱਗਲਰਾਂ ਨਾਲ ਮਿਲੀਭੁਗਤ ਕਾਰਨ ਅੱਜ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ, ਮਲਵਿੰਦਰ ਸਿੰਘ ਕੰਗ ਅਤੇ ਗੋਵਿੰਦਰ ਮਿੱਤਲ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement