ਵੱਡਾ ਖੁਲਾਸਾ! ADGP ਨੇ ਪੰਜਾਬ ਸਰਕਾਰ ਨੂੰ PM ਦੀ ਰੈਲੀ ਤੋਂ ਪਹਿਲਾਂ ਲਿਖੀਆਂ ਸੀ 3 ਚਿੱਠੀਆਂ
Published : Jan 6, 2022, 4:51 pm IST
Updated : Jan 6, 2022, 4:51 pm IST
SHARE ARTICLE
ADGP had written 3 letters to Punjab Government before PM's rally
ADGP had written 3 letters to Punjab Government before PM's rally

ਐਸਐਸਪੀ ਨੂੰ ਖੁਦ ਜਾਂਚ ਕਰਨ ਲਈ ਲਿਖਤੀ ਹਦਾਇਤਾਂ ਦਿੱਤੀਆਂ ਗਈਆਂ।

 

ਚੰਡੀਗੜ੍ਹ - ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀਐਮ ਦੇ ਦੌਰੇ ਨੂੰ ਲੈ ਕੇ ਏਡੀਜੀਪੀ ਲਾਅ ਐਂਡ ਆਰਡਰ ਵੱਲੋਂ ਅਲਰਟ ਜਾਰੀ ਕੀਤਾ ਗਿਆ ਸੀ। ਇਸ ਵਿਚ ਕਿਸਾਨਾਂ ਦੇ ਇਕੱਠ ਦਾ ਵੀ ਜ਼ਿਕਰ ਸੀ। ਏਡੀਜੀਪੀ ਲਾਅ ਐਂਡ ਆਰਡਰ ਨੇ ਕਿਸਾਨਾਂ ਦੇ ਪ੍ਰਦਰਸ਼ਨ, ਰੋਡ ਜਾਮ ਸਬੰਧੀ ਆਵਾਜਾਈ ਦੇ ਬਦਲਵੇਂ ਪ੍ਰਬੰਧ ਕਰਨ ਲਈ ਕਿਹਾ ਸੀ। ਏਡੀਜੀਪੀ ਵੱਲੋਂ ਪੀਐੱਮ ਦੀ ਰੈਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ 3 ਵਾਰ ਚਿੱਠੀ ਵੀ ਲਿਖੀ ਗਈ ਸੀ। 

file photo

ਏ.ਡੀ.ਜੀ.ਪੀ ਵੱਲੋਂ ਪੁਲਿਸ ਵਿਭਾਗ ਨੂੰ ਲੋੜ ਅਨੁਸਾਰ ਆਵਾਜਾਈ ਦੇ ਪ੍ਰਬੰਧ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਐਸਐਸਪੀ ਨੂੰ ਖੁਦ ਜਾਂਚ ਕਰਨ ਲਈ ਲਿਖਤੀ ਹਦਾਇਤਾਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਭਾਰੀ ਪੁਲਿਸ ਬਲ ਤੈਨਾਤ ਕਰਨ ਲਈ ਕਿਹਾ ਗਿਆ, ਤਾਂ ਜੋ ਜੇਕਰ ਪ੍ਰਦਰਸ਼ਨਕਾਰੀ ਸੜਕ ਜਾਮ ਕਰਦੇ ਹਨ ਤਾਂ ਇਸ ਨੂੰ ਖੁਲ੍ਹਵਾਇਆ ਜਾ ਸਕੇ। ਇਸ ਸਭ ਦੇ ਬਾਵਜੂਦ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। 

file photo

ਏਡੀਜੀਪੀ ਲਾਅ ਐਂਡ ਆਰਡਰ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 5 ਜਨਵਰੀ ਨੂੰ ਫਿਰੋਜ਼ਪੁਰ ਵਿਚ ਪੀਐਮ ਮੋਦੀ ਦੀ ਰੈਲੀ ਹੋਣੀ ਹੈ। ਅਜਿਹੀ ਸਥਿਤੀ ਵਿਚ ਫ਼ਿਰੋਜ਼ਪੁਰ ਵਿਚ ਜਨਤਕ ਆਵਾਜਾਈ ਅਤੇ ਵੱਡੀ ਗਿਣਤੀ ਵਿਚ ਵੀ.ਵੀ.ਆਈ.ਪੀ. ਅਜਿਹੀ ਸਥਿਤੀ ਵਿੱਚ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
- ਸੁਰੱਖਿਆ, ਆਵਾਜਾਈ ਅਤੇ ਰੂਟ ਦੀ ਵਿਵਸਥਾ ਕੀਤੀ ਜਾਵੇ। ਨਾਲ ਹੀ, ਸਾਰੇ ਮਹੱਤਵਪੂਰਨ ਸਥਾਨਾਂ 'ਤੇ ਫੋਰਸ ਤਾਇਨਾਤ ਕੀਤੀ ਜਾਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਕਿਸਾਨਾਂ ਦੇ ਪ੍ਰਦਰਸ਼ਨ ’ਤੇ ਵੀ ਨਜ਼ਰ ਰੱਖੀ ਜਾਵੇ। ਉਨ੍ਹਾਂ ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ, ਤਾਂ ਜੋ ਉਹ ਰੈਲੀ ਵਿਚ ਵਿਘਨ ਨਾ ਪਾਉਣ।

file photo

ਕਿਸੇ ਵੀ ਤਰ੍ਹਾਂ ਦੇ ਚੱਕਾ ਜਾਮ ਹੋਣ ਜਾਂ ਸੜਕ ਜਾਮ ਹੋਣ ਦੀ ਸੂਰਤ ਵਿਚ ਟਰੈਫਿਕ ਦੇ ਜ਼ਰੂਰੀ ਪ੍ਰਬੰਧ ਅਗਾਊਂ ਹੀ ਕਰ ਲਏ ਜਾਣ।
- ਖੁਦ ਐਸਐਸਪੀ ਕੋਲ ਜਾ ਕੇ ਰੂਟ ਦਾ ਮੁਆਇਨਾ ਕੀਤਾ ਜਾਵੇ। 
ਜ਼ਿਕਰਯੋਗ ਹੈ ਕਿ ਪੀਐਮ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ 'ਤੇ ਗਏ ਸਨ। ਇੱਥੇ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕੀ ਰਸਤੇ ਹੁਸੈਨੀਵਾਲਾ ਨੂੰ ਜਾਂਦੇ ਸਮੇਂ ਰਸਤਾ ਰੋਕ ਦਿੱਤਾ ਸੀ। ਇਸ ਤੋਂ ਬਾਅਦ ਪੀਐਮ ਮੋਦੀ ਦਾ ਕਾਫਲਾ ਇੱਥੇ 15-20 ਮਿੰਟ ਰੁਕਿਆ। ਇਸ ਨੂੰ ਪੀਐਮ ਮੋਦੀ ਦੀ ਸੁਰੱਖਿਆ ਵਿਚ ਇੱਕ ਵੱਡੀ ਕਮੀ ਦੱਸਿਆ ਜਾ ਰਿਹਾ ਹੈ।

file photo

ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ ਤੇ ਪੰਜਾਬ ਸਰਕਾਰ ਨੇ ਵੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਹੈ। 
ਪੀਐਮ ਮੋਦੀ ਦੀ ਸੁਰੱਖਿਆ 'ਚ ਢਿੱਲ ਕਾਰਨ ਪੰਜਾਬ ਪੁਲਿਸ ਦੇ ਡੀਜੀਪੀ ਅਤੇ ਮੁੱਖ ਸਕੱਤਰ ਦੀ ਭੂਮਿਕਾ 'ਤੇ ਸਵਾਲ ਉੱਠ ਰਹੇ ਹਨ। ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਪੀਐਮ ਮੋਦੀ ਸਵੇਰੇ ਬਠਿੰਡਾ ਹਵਾਈ ਅੱਡੇ 'ਤੇ ਉਤਰੇ। ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ 'ਤੇ ਪਹੁੰਚਣਾ ਸੀ।

file photo

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਨੇ ਹਵਾਈ ਅੱਡੇ 'ਤੇ 20 ਮਿੰਟ ਉਡੀਕ ਕੀਤੀ। ਬਾਅਦ ਵਿਚ ਸੜਕ ਰਾਹੀਂ ਜਾਣ ਦਾ ਫੈਸਲਾ ਕੀਤਾ। ਗ੍ਰਹਿ ਮੰਤਰਾਲੇ ਮੁਤਾਬਕ ਪੰਜਾਬ ਪੁਲਿਸ ਦੇ ਡੀਜੀਪੀ ਨੇ ਰੂਟ ਨੂੰ ਹਰੀ ਝੰਡੀ ਦੇ ਦਿੱਤੀ ਸੀ, ਜਿਸ ਤੋਂ ਬਾਅਦ ਹੀ ਪੀਐਮ ਮੋਦੀ ਦਾ ਕਾਫ਼ਲਾ ਸੜਕ ਰਾਂਹੀ ਰਵਾਨਾ ਹੋਇਆ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement