
ਪੰਜਾਬ ਵਿਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ 'ਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਸਿਆ ਹੈ | ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੈ | ਅਸੀਂ ਲੰਮੇ ਸਮੇਂ ਤੋਂ ਇਹ ਕਹਿੰਦੇ ਆ ਰਹੇ ਹਾਂ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜ ਚਲਾਉਣ ਦੇ ਅਯੋਗ ਹਨ | ਜੇਕਰ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ 'ਤੇ ਆਉਣ ਦੇ ਪੁਖ਼ਤਾ ਪ੍ਰਬੰਧ ਕੀਤੇ ਹੁੰਦੇ ਤਾਂ ਅਜਿਹੇ ਹਾਲਾਤ ਨਹੀਂ ਹੋਣੇ ਸਨ |