ਜਲੰਧਰ 'ਚ ਵੱਡੀ ਵਾਰਦਾਤ, ਬਾਦਮਾਸ਼ਾਂ ਨੇ ਨੌਜਵਾਨ 'ਤੇ ਕੀਤੀ ਤਾਬੜਤੋੜ ਫਾਇਰਿੰਗ

By : GAGANDEEP

Published : Jan 6, 2023, 3:09 pm IST
Updated : Jan 6, 2023, 3:09 pm IST
SHARE ARTICLE
photo
photo

ਨੌਜਵਾਨ ਦੀ ਲੱਤ 'ਚ ਲੱਗੀਆਂ ਗੋਲੀਆਂ

 

ਜਲੰਧਰ: ਜਲੰਧਰ ਦੇ ਆਦਮਪੁਰ 'ਚ ਪਿੰਡ ਹਰੀਪੁਰ 'ਚ ਹਥਿਆਰਬੰਦ ਬਦਮਾਸ਼ਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਦੀ ਲੱਤ 'ਚ ਗੋਲੀਆਂ ਲੱਗੀਆਂ ਹਨ, ਜਿਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਹਮਲਾਵਰ ਸਵੇਰੇ 5 ਵਜੇ ਪਿੰਡ ਪੁੱਜੇ। ਅਣਪਛਾਤੇ ਹਮਲਾਵਰਾਂ ਨੇ ਪਿੰਡ ਹਰੀਪੁਰ ਦੇ ਰਹਿਣ ਵਾਲੇ ਤਰੁਣਵੀਰ ਸਿੰਘ ਉਰਫ ਹੈਪੀ 'ਤੇ ਗੋਲੀਆਂ ਚਲਾ ਦਿੱਤੀਆਂ।

ਸਵੇਰੇ 5 ਵਜੇ ਜਿਵੇਂ ਹੀ ਹੈਪੀ ਘਰ ਤੋਂ ਬਾਹਰ ਆਇਆ ਤਾਂ 4 ਹਥਿਆਰਬੰਦ ਬਦਮਾਸ਼ਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਗੋਲੀਬਾਰੀ ਵਿੱਚ ਕੁਝ ਗੋਲੀਆਂ ਹੈਪੀ ਦੀ ਲੱਤ ਵਿੱਚ ਲੱਗੀਆਂ। ਚੀਕਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਤੁਰੰਤ ਦੌੜ ਗਏ। ਲੋਕਾਂ ਨੂੰ ਆਉਂਦਾ ਦੇਖ ਕੇ ਹਮਲਾਵਰ ਵੀ ਮੌਕੇ ਤੋਂ ਫ਼ਰਾਰ ਹੋ ਗਏ।

ਪਰਿਵਾਰਕ ਮੈਂਬਰ ਤੁਰੰਤ ਹੈਪੀ ਨੂੰ ਹਸਪਤਾਲ ਲੈ ਗਏ। ਫਿਲਹਾਲ ਉਸ ਦੀ ਹਾਲਤ ਸਥਿਰ ਹੈ। ਹੈਪੀ ਨੂੰ ਕਿਸੇ ਪੁਰਾਣੀ ਰੰਜਿਸ਼ ਕਾਰਨ ਜਾਂ ਕਿਸੇ ਹੋਰ ਕਾਰਨ ਤੋਂ ਗੋਲੀ ਮਾਰੀ ਗਈ ਸੀ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹਮਲਾਵਰਾਂ ਦੀ ਵੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਆਦਮਪੁਰ ਪੁਲਿਸ ਪਿੰਡ ਹਰੀਪੁਰ ਪੁੱਜੀ। ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ।

ਫੁਟੇਜ ਦੇ ਆਧਾਰ 'ਤੇ ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਹਮਲਾਵਰਾਂ ਦਾ ਪਤਾ ਲਗਾ ਲਿਆ ਜਾਵੇਗਾ। ਥਾਣਾ ਇੰਚਾਰਜ ਆਦਮਪੁਰ ਨੇ ਦੱਸਿਆ ਕਿ ਸਵੇਰੇ ਪੰਜ ਵਜੇ ਤਰੁਣਵੀਰ ਸਿੰਘ ਉਰਫ਼ ਹੈਪੀ ਡੇਅਰੀ ’ਤੇ ਦੁੱਧ ਪਾਉਣ ਆਇਆ ਸੀ। ਇਸ ਦੌਰਾਨ ਪਹਿਲਾਂ ਹੀ ਉਸ 'ਤੇ ਘਾਤ ਲਗਾ ਕੇ ਬੈਠੇ ਚਾਰ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਫਾਇਰਿੰਗ ਵਿੱਚ ਤਿੰਨ ਗੋਲੀਆਂ ਹੈਪੀ ਦੀ ਲੱਤ ਵਿੱਚ ਲੱਗੀਆਂ। ਦੱਸ ਦੇਈਏ ਕਿ ਮਾਮਲਾ ਆਪਸੀ ਦੁਸ਼ਮਣੀ ਦਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਉਹ ਅਜੇ ਜਾਂਚ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement