
ਪੰਜਾਬ ਵਿਚ ਨਸ਼ੇ ਘਟਣ ਦੀ ਬਜਾਏ ਰੋਜ਼ਾਨਾ ਰਹੇ ਵੱਧ
ਫਿਰੋਜ਼ਪੁਰ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘੱਟ ਹੋਣ ਦੀ ਬਜਾਏ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਹਰ ਰੋਜ਼ ਨੌਜਵਾਨ ਇਸ ਦੀ ਭੇਟ ਚੜ ਰਹੇ ਹਨ। ਅਜਿਹਾ ਹੀ ਮਾਮਲਾ ਫਿਰੋਜ਼ਪੁਰ ਦੇ ਮਮਦੋਟ ਤੋਂ ਸਾਹਮਣੇ ਆਇਆ ਹੈ।
ਇਥੇ ਪਿੰਡ ਕੜਮਾਂ ਦੇ 20 ਸਾਲਾਂ ਨੌਜਵਾਨ ਦੀ ਨਸ਼ੇ ਦੀ ਉਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਵਾਨ ਅਠਵੀਂ ਜਮਾਤ ਵਿਚ ਹੀ ਨਸ਼ੇ ਕਰਨ ਲੱਗ ਪਿਆ ਸੀ।