ਫ਼ਿਰੋਜ਼ਪੁਰ ਵਿਖੇ BSF ਵਲੋਂ ਸਰਹੱਦ ਨੇੜੇ ਖੇਤਾਂ 'ਚੋਂ 1 ਕਿਲੋ ਹੈਰੋਇਨ ਬਰਾਮਦ

By : KOMALJEET

Published : Jan 6, 2023, 10:26 am IST
Updated : Jan 6, 2023, 10:26 am IST
SHARE ARTICLE
 Ferozepur, BSF recovered 1 kg of heroin from fields near the border
Ferozepur, BSF recovered 1 kg of heroin from fields near the border

ਕਰੀਬ 7 ਕਰੋੜ ਰੁਪਏ ਦੱਸੀ ਜਾ ਰਹੀ ਫੜੀ ਗਈ ਹੈਰੋਇਨ ਦੀ ਕੀਮਤ 

ਆਲੂਆਂ ਦੇ ਖੇਤ ਵਿੱਚ ਲੁਕਾ ਕੇ ਰੱਖੀ ਸੀ ਹੈਰੋਇਨ ਦੀ ਖੇਪ 
ਫ਼ਿਰੋਜ਼ਪੁਰ : ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 7 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਉਠਾਇਆ ਅਤੇ ਇਸ ਨੂੰ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਲੁਕਾ ਦਿੱਤਾ ਸੀ ਪਰ ਪਾਕਿਸਤਾਨੀ ਸਮੱਗਲਰਾਂ ਦੀ ਇਸ ਕੋਸ਼ਿਸ਼ ਨੂੰ ਜਵਾਨਾਂ ਵਲੋਂ ਨਾਕਾਮ ਕਰ ਦਿੱਤਾ ਗਿਆ।

ਪਾਕਿਸਤਾਨੀ ਸਮੱਗਲਰਾਂ ਵੱਲੋਂ ਇਹ ਖੇਪ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ ਦੇ ਖੇਤਾਂ ਵਿੱਚ ਛੁਪਾ ਦਿੱਤੀ ਗਈ ਸੀ। ਵੀਰਵਾਰ ਦੁਪਹਿਰ ਨੂੰ ਜਦੋਂ ਬੀਐਸਐਫ ਦੇ ਜਵਾਨ ਗਸ਼ਤ 'ਤੇ ਸਨ ਤਾਂ ਉਨ੍ਹਾਂ ਨੇ ਕੰਡਿਆਲੀ ਤਾਰ ਨੇੜੇ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਤੋਂ ਬਾਅਦ ਉਸ ਨੂੰ ਸ਼ੱਕ ਹੋਇਆ ਅਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ।

ਬੀਐਸਐਫ ਵੱਲੋਂ ਜ਼ਬਤ ਕੀਤੀ ਗਈ ਖੇਪ ਜਾਂਚ ਤੋਂ ਬਾਅਦ ਖੁੱਲ੍ਹੀ ਹੈ। ਉਕਤ ਪੈਕੇਟ ਵਿਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਖੇਪ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਪਿਛਲੇ ਸਾਲ ਦੀ ਗੱਲ ਕਰੀਏ ਤਾਂ ਬੀ.ਐਸ.ਐਫ ਦੇ ਜਵਾਨਾਂ ਨੇ ਪੰਜਾਬ ਸਰਹੱਦ ਤੋਂ ਹੈਰੋਇਨ ਦੀ ਤਸਕਰੀ ਨੂੰ ਰੋਕ ਕੇ 316.988 ਕਿਲੋਗ੍ਰਾਮ ਬਰਾਮਦ ਕੀਤੀ ਸੀ। ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਇਸ ਨੂੰ ਡਰੋਨ, ਪਾਈਪਾਂ, ਕਿਸਾਨਾਂ ਦੀਆਂ ਤਾਰਾਂ ਪਾਰ ਕਰਨ ਆਦਿ ਦੀ ਮਦਦ ਨਾਲ ਭਾਰਤੀ ਸਰਹੱਦ ਵੱਲ ਭੇਜਣ ਦੀ ਕੋਸ਼ਿਸ਼ ਕੀਤੀ ਪਰ ਬੀਐਸਐਫ ਦੇ ਚੌਕਸ ਜਵਾਨ ਇਸ ਨੂੰ ਰੋਕਣ ਵਿੱਚ ਕਾਮਯਾਬ ਹੋ ਗਏ।
 

SHARE ARTICLE

ਏਜੰਸੀ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement