
ਫਿਲਹਾਲ ਸ਼ੱਕੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ: ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ 'ਚ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਰਾਤ ਦੇ ਹਨੇਰੇ ਵਿਚ ਸਰਹੱਦ ਵੱਲ ਜਾ ਰਿਹਾ ਸੀ। ਫਿਲਹਾਲ ਸ਼ੱਕੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬੀਐਸਐਫ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ 73 ਬਟਾਲੀਅਨ ਦੇ ਜਵਾਨ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ ਬੀਓਪੀ ਕੋਟ ਰਾਈਜ਼ਦਾ ਵਿਚ ਗਸ਼ਤ ’ਤੇ ਸਨ। ਤੜਕੇ 3 ਵਜੇ ਦੇ ਕਰੀਬ ਇਕ ਸ਼ੱਕੀ ਵਿਅਕਤੀ ਨੂੰ ਸੁਰੱਖਿਆ ਲਾਈਨ ਦੇ ਕੋਲ ਆਉਂਦਾ ਦੇਖਿਆ ਗਿਆ। ਵਿਅਕਤੀ 'ਤੇ ਸ਼ੱਕ ਹੋਣ ਕਾਰਨ ਉਸ ਨੂੰ ਕਾਬੂ ਕਰ ਲਿਆ ਗਿਆ। ਫਿਲਹਾਲ ਬੀਐਸਐਫ ਅਧਿਕਾਰੀ ਅਤੇ ਸੁਰੱਖਿਆ ਏਜੰਸੀਆਂ ਵਿਅਕਤੀ ਤੋਂ ਪੁੱਛਗਿੱਛ ਕਰ ਰਹੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰੀ ਦੇ ਸਮੇਂ ਉਕਤ ਵਿਅਕਤੀ ਨਸ਼ੇ ਦੀ ਹਾਲਤ 'ਚ ਸੀ। ਬ.ਐਸਐਫ ਦੀ ਜਾਂਚ ਮੁਕੰਮਲ ਕਰਨ ਉਪਰੰਤ ਉਸ ਨੂੰ ਸਥਾਨਕ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਉਕਤ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।