Nabha Accident News: ਧੁੰਦ 'ਚ ਕਾਰਨ ਦਰਖੱਤ ਨਾਲ ਟਕਰਾਈ ਕਾਰ, ਇਕ ਦੀ ਹੋਈ ਮੌਤ

By : GAGANDEEP

Published : Jan 6, 2024, 8:25 pm IST
Updated : Jan 6, 2024, 8:58 pm IST
SHARE ARTICLE
A car collided with a tree in the fog in Nabha News in punjabi
A car collided with a tree in the fog in Nabha News in punjabi

Nabha Accident News: ਇਕ ਵਿਅਕਤੀ ਹੋਇਆ ਜ਼ਖ਼ਮੀ

A car collided with a tree in the fog in Nabha News in punjabi ; ਨਾਭਾ ਇਲਾਕੇ ਵਿਚ ਧੁੰਦ ਕਾਰਨ ਇੱਕ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਸਵਿਫਟ ਕਾਰ ਅਸੰਤੁਲਿਤ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਇਸ 'ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਮੁਕੇਸ਼ ਕੁਮਾਰ ਵਾਸੀ ਨਾਭਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: NIA Action Lawrence Bishnoi Gang: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਰਿਸ਼ਤੇਦਾਰਾਂ ਖਿਲਾਫ਼ NIA ਦੀ ਵੱਡੀ ਕਾਰਵਾਈ, ਜਾਇਦਾਦਾਂ ਜ਼ਬਤ  

ਇਹ ਹਾਦਸਾ ਨਾਭਾ ਦੇ ਪਿੰਡ ਘਮਰੌਂਡਾ ਨੇੜੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਛੱਤ ਵੀ ਵੱਖ ਹੋ ਗਈ। ਇਸ ਸਬੰਧੀ ਪੁਲਿਸ ਨੇ ਜ਼ਖ਼ਮੀ ਯੋਗੇਸ਼ ਦੀ ਸ਼ਿਕਾਇਤ ’ਤੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Punjab Vigilance: ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ 

ਯੋਗੇਸ਼ ਕੁਮਾਰ ਨੇ ਦਸਿਆ ਕਿ ਉਹ ਆਪਣੇ ਦੋਸਤ ਮੁਕੇਸ਼ ਕੁਮਾਰ ਨਾਲ ਕਾਰ ਵਿੱਚ ਜਾ ਰਿਹਾ ਸੀ। ਧੁੰਦ ਦੌਰਾਨ ਟਰੈਕਟਰ ਚਾਲਕ ਦਾ ਅਚਾਨਕ ਕੱਟ ਲੱਗ ਗਿਆ। ਜਿਸ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਟਰੈਕਟਰ ਨਾਲ ਟਕਰਾ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਮੁਕੇਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Vigilance Bureau arrests improvement trust accountant for taking Rs 8 lakh bribe news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement