Punjab News: ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ 'ਚ ਪ੍ਰੀ-ਕਮਿਸ਼ਨ ਸਿਖਲਾਈ ਲਈ ਹੋਈ ਚੋਣ
Published : Jan 6, 2024, 3:54 pm IST
Updated : Jan 6, 2024, 4:08 pm IST
SHARE ARTICLE
MAI BHAGO AFPI LADY CADET SELECTED
MAI BHAGO AFPI LADY CADET SELECTED

Punjab News: ਖਮਾਣੋਂ ਦੀ ਰਹਿਣ ਵਾਲੀ ਮਹਿਲਾ ਕੈਡਿਟ ਅਰਸ਼ਦੀਪ ਕੌਰ

MAI BHAGO AFPI LADY CADET SELECTED FOR PRE-COMMISSION TRAINING AT AIR FORCE ACADEMY News: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋ ਗਈ ਹੈ। ਦੱਸਣਯੋਗ ਹੈ ਕਿ ਅਕੈਡਮੀ ਵਿੱਚ ਕੋਰਸ ਦੀ ਸਿਖਲਾਈ ਜਨਵਰੀ 2024 ਤੋਂ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ; Firozpur News: CIA ਸਟਾਫ਼ ਦੇ ਹੱਥ ਲੱਗੀ ਵੱਡੀ ਸਫਲਤਾ, ਨਜਾਇਜ਼ ਅਸਲੇ ਸਮੇਤ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ

ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ  ਦਲਜਿੰਦਰ ਪਾਲ ਸਿੰਘ ਆਪਣਾ ਕਾਰੋਬਾਰ ਚਲਾਉਂਦੇ ਹਨ। ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀ ਧੀ ਅਰਸ਼ਦੀਪ ਕੌਰ ਨੂੰ ਵਧਾਈ ਦਿੰਦਿਆਂ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀਆਂ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਰਮਡ ਫੋਰਸਿਜ਼ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਯੋਗ ਬਣਾਉਣ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ। 

ਇਹ ਵੀ ਪੜ੍ਹੋ; Navjot Sidhu: ਨਵਜੋਤ ਸਿੱਧੂ ਮੁੜ ਸ਼ੁਰੂ ਕਰਨਗੇ ਲੋਕਾਂ ਨਾਲ ਮੀਟਿੰਗਾਂ ਦਾ ਦੌਰ, ਹਫ਼ਤੇ ਵਿਚ ਇਕ ਵਾਰ ਹੋਵੇਗੀ ਲੋਕ ਮਿਲਣੀ 

ਇਸ ਮਹਿਲਾ ਕੈਡਿਟ ਦੀ ਚੋਣ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਰੱਖਿਆ ਸੇਵਾਵਾਂ ਵਿੱਚ ਉੱਜਵਲ ਭਵਿੱਖ ਲਈ ਮਹਿਲਾ ਕੈਡਿਟ ਅਰਸ਼ਦੀਪ ਕੌਰ  ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from MAI BHAGO AFPI LADY CADET SELECTED FOR PRE-COMMISSION TRAINING AT AIR FORCE ACADEMY stay tuned to Rozana Spokesman)

Location: India, Puducherry

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement