Punjab Vigilance: ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

By : GAGANDEEP

Published : Jan 6, 2024, 6:42 pm IST
Updated : Jan 6, 2024, 6:42 pm IST
SHARE ARTICLE
Vigilance Bureau arrests improvement trust accountant for taking Rs 8 lakh bribe news in punjabi
Vigilance Bureau arrests improvement trust accountant for taking Rs 8 lakh bribe news in punjabi

punjab Vigilance: ਇਸ ਕੇਸ ਵਿੱਚ ਏ.ਆਈ.ਟੀ. ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ ਨੂੰ ਪਹਿਲਾਂ ਹੀ ਕੀਤਾ ਜਾ ਚੁੱਕਾ ਗ੍ਰਿਫ਼ਤਾਰ

Vigilance Bureau arrests improvement trust accountant for taking Rs 8 lakh bribe news in punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ , ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ.  ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Aditya-L1 Mission: ਭਾਰਤ ਨੇ ਪੁਲਾੜ ਚ ਰਚਿਆ ਨਵਾਂ ਇਤਿਹਾਸ, ਟੀਚੇ 'ਤੇ ਪਹੁੰਚਿਆ ਆਦਿਤਿਆ ਐਲ-1 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਲੇਖਾਕਾਰ ਅਤੇ ਏ.ਆਈ.ਟੀ. ਦੇ ਲਾਅ ਅਫਸਰ ਨੂੰ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। 

ਇਹ ਵੀ ਪੜ੍ਹੋ: Jathedar Kaunke : ਜਥੇਦਾਰ ਕਾਉਂਕੇ ਨੂੰ ਐੱਸ.ਐੱਸ.ਪੀ. ਘੋਟਣੇ ਨੇ ਗੁਪਤ ਅੰਗਾਂ ’ਚ ਮਾਰੇ ਸਨ ਠੁੱਡੇ- ਤਤਕਾਲੀ ਕਾਂਸਟੇਬਲ ਦਰਸ਼ਨ ਸਿੰਘ ਹਠੂਰ  

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਅਤੇ ਲੇਖਾਕਾਰ ਨੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ 20 ਫੀਸਦੀ ਹੋਰ (ਵਾਧੂ) ਮੁਆਵਜ਼ਟ ਵਜੋਂ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਇਵਜ਼ ਵਿੱਚ 8 ਲੱਖ ਰੁਪਏ ਵਸੂਲੇ ਹਨ। ਸ਼ਿਕਾਇਤਕਰਤਾ ਨੇ ਉਕਤ ਵਕੀਲ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੁਲਾਰੇ ਨੇ ਦੱਸਿਆ ਕਿ ਕੇਸ ਦੀ ਜਾਂਚ ਦੌਰਾਨ ਉਕਤ ਕਾਨੂੰਨ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਉਸ ਨੇ ਲੇਖਾਕਾਰ ਵਿਸ਼ਾਲ ਸ਼ਰਮਾ ਨੂੰ 8 ਲੱਖ ਰੁਪਏ ਦੇ ਚੈੱਕ ਸੌਂਪੇ ਸਨ, ਜੋ ਕਿ ਸ਼ਿਕਾਇਤਕਰਤਾ ਨਾਲ ਹੋਈ ਗੱਲਬਾਤ ਦੀ ਆਡੀਓ-ਵੀਡੀਓ ਰਿਕਾਰਡਿੰਗ ਵਿੱਚ ਸੱਚ ਸਾਬਤ ਹੋਇਆ ਹੈ। ਇਸ ਤੋਂ ਇਲਾਵਾ, ਲੇਖਾਕਾਰ ਨੇ ਸ਼ਿਕਾਇਤਕਰਤਾ ਨੂੰ ਵਧਿਆ ਹੋਇਆ ਮੁਆਵਜ਼ਾ ਦੇਣ ਲਈ ਐਸਟੀਮੇਟ ’ਤੇ ਦਸਤਖਤ ਕੀਤੇ ਹਨ, ਜੋ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਪੈਸੇ ਲੈਣ ਲਈ ਦੋਵਾਂ ਦੋਸ਼ੀਆਂ ਦੀ ਮਿਲੀਭੁਗਤ ਨੂੰ ਜਾਇਜ਼ ਠਹਿਰਾਉਂਦਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੇ ਅਧਾਰ ’ਤੇ ਵਿਜੀਲੈਂਸ ਬਿਓਰੋ ਰੇਂਜ ਅੰਮ੍ਰਿਤਸਰ ਨੇ ਉਕਤ ਸਹਿ-ਮੁਲਜ਼ਮ ਲੇਖਾਕਾਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ਵਿੱਚ  ਦੋਸ਼ੀ ਪਾਏ ਜਾਣ ’ਤੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Vigilance Bureau arrests improvement trust accountant for taking Rs 8 lakh bribe news in punjabi, stay tuned to Rozana Spokesman)

Tags: spokesmantv

Location: India, Punjab

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement