
ਬਾਦਲ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਤੋਂ ਭਗੌੜਾ ਹੋ ਚੁੱਕਿਆ
ਹਰਿਆਣਾ: ਸਿੱਖ ਧਰਮਪ੍ਰਚਾਰ ਕਮੇਟੀ ਦਾ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਾਦਲਾਂ ਦੇ ਰਾਜ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆ ਵਿੱਚ ਖਿੱਲਰੇ ਅਤੇ ਇਨਸਾਫ਼ ਮੰਗਦੇ ਸਿੱਖਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ।
ਦਾਦੂਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸੁਖਬੀਰ ਬਾਦਲ ਨੇ ਇੱਕਲਾ-ਇਕੱਲਾ ਗੁਨਾਹ ਮੰਨਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਅਸਤੀਫਾ ਦੇਣ ਦਾ ਹੁਕਮ ਦਿੱਤਾ ਸੀ ਅਤੇ 7 ਮੈਂਬਰੀ ਕਮੇਟੀ ਬਣਾ ਕੇ ਸੰਗਤ ਵਿੱਚੋਂ ਅਹੁਦੇਦਾਰ ਸਥਾਪਿਤ ਕਰਨ ਲਈ ਕਿਹਾ ਸੀ। ਦਾਦੂਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਸੁਖਬੀਰ ਬਾਦਲ ਭਗੌੜਾ ਹੋ ਚੁੱਕਿਆ ਹੈ।
ਦਾਦੂਵਾਲ ਨੇ ਕਿਹਾ ਹੈ ਕਿ ਸਿੱਖ ਨੌਜਵਾਨਾਂ ਨੂੰ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਵੱਡੇ ਅਹੁਦੇ ਦਿੱਤੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਦੇ ਹੋਏ ਚੋਣਾਂ ਵਿੱਚ ਇਕ ਹੋਰ ਚੋਣ ਨਿਸ਼ਾਨ ਹੇਠ ਝੀਦਾ ਨਾਲ ਮਿਲ ਕੇ ਚੋਣ ਲੜ ਰਹੇ ਹਨ।