ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ
Published : Jan 6, 2025, 4:27 pm IST
Updated : Jan 6, 2025, 4:27 pm IST
SHARE ARTICLE
Cabinet Minister Tarunpreet Singh Sond inaugurates pilot project to make Punjab garbage-free, from Khanna
Cabinet Minister Tarunpreet Singh Sond inaugurates pilot project to make Punjab garbage-free, from Khanna

ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ

ਚੰਡੀਗੜ੍ਹ/ਖੰਨਾ, 6 ਜਨਵਰੀ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ  ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ 'ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਹੋਰ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ।

ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਖੰਨਾ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਖੰਨਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ। ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੋਲ ਫਰੀ ਨੰਬਰ 1800-121-5721 ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਫਰੀ ਨੰਬਰ ‘ਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਖੰਨਾ ਸ਼ਹਿਰ ਵਿਚ ਕੂੜਾ ਚੁੱਕਣ ਵਾਲੇ ਸਾਰੇ ਵਾਹਨਾਂ ਦੀ ਜੀ.ਪੀ.ਐਸ. ਟਰੈਕਿੰਗ ਹੋਵੇਗੀ। ਇਨ੍ਹਾਂ ਸਾਰੇ ਵਾਹਨਾਂ ਦਾ ਵੇਰਵਾ ਸਥਾਪਤ ਕੀਤੇ ਕੰਟਰੋਲ ਰੂਮ ਦੀ ਸਕਰੀਨ 'ਤੇ ਲਾਈਵ ਦਿਖੇਗਾ ਕਿ  ਕਿਹੜਾ ਵਾਹਨ ਖੰਨਾ ਸ਼ਹਿਰ ਦੇ ਕਿਹੜੇ ਵਾਰਡ ਵਿੱਚੋਂ ਕੂੜਾ ਚੁੱਕ ਰਿਹਾ ਹੈ।

ਸੌਂਦ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਖੰਨਾ ਸ਼ਹਿਰ ਨੂੰ ਸਾਫ-ਸੁਥਰਾ ਤੇ ਸੋਹਣਾ ਬਣਾਉਣਾ ਹੈ, ਇਸ ਲਈ ਡੋਰ ਟੂ ਡੋਰ ਕੂੜਾ ਚੁੱਕਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਨਿਵੇਕਲੇ ਕੰਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਦੇ ਬਾਕੀ ਸਾਥੀਆਂ ਵੱਲੋਂ ਦਿੱਤੇ ਗਏ ਭਰਪੂਰ ਯੋਗਦਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਦੀ ਕਾਪੀ ਨਾ ਸਿਰਫ ਪੂਰੇ ਪੰਜਾਬ ਵਿਚ ਹੋਵੇਗੀ ਸਗੋਂ ਭਾਰਤ ਦੇ ਸਾਰੇ ਸੂਬੇ ਵੀ ਪੰਜਾਬ ਤੋਂ ਸੇਧ ਲੈਣਗੇ। ਇਸ ਪ੍ਰੋਜੈਕਟ ਰਾਹੀਂ ਕੂੜੇ ਨੂੰ ਅਲੱਗ ਅਲੱਗ (ਸੇਗਰੀਗੇਸ਼ਨ) ਕਰਨ ਤੋਂ ਬਾਅਦ ਗਿੱਲੇ ਕੂੜੇ ਤੋਂ ਖਾਦ ਬਣਾਈ ਜਾਵੇਗੀ ਅਤੇ ਪਲਾਸਟਿਕ ਦੀ ਰਹਿੰਦ-ਖੂੰਹਦ ਤੋਂ ਬਿਜਲੀ ਬਣਾਈ ਜਾਵੇਗੀ।

ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਉਣ ਵੱਲ ਇਕ ਸਾਰਥਕ ਕਦਮ ਵਧਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement