Moga News : ਜਾਰਜੀਆ ਹਾਦਸੇ ਦੇ ਪੀੜਤ ਪਰਵਾਰ ਨੂੰ ਮਿਲੇ ਡਾ. ਐਸ.ਪੀ. ਸਿੰਘ ਉਬਰਾਏ
Published : Jan 6, 2025, 3:10 pm IST
Updated : Jan 6, 2025, 3:10 pm IST
SHARE ARTICLE
Dr SP Singh Oberoi meets the family of the victims of the Georgia accident Latest news in Punabi
Dr SP Singh Oberoi meets the family of the victims of the Georgia accident Latest news in Punabi

Moga News : ਜਾਰਜੀਆ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚ ਸ਼ਾਮਲ ਸੀ ਮੋਗਾ ਜ਼ਿਲ੍ਹੇ ਦਾ ਗਗਨਦੀਪ ਸਿੰਘ 

Dr SP Singh Oberoi meets the family of the victims of the Georgia accident Latest news in Punabi : ਮੋਗਾ : ਬੀਤੇ ਦਿਨੀ ਜਾਰਜੀਆ 'ਚ ਇਕ ਦਰਦਨਾਕ ਹਾਦਸਾ ਹੋਇਆ ਸੀ। ਜਿਸ 'ਚ 11 ਪੰਜਾਬੀ ਨੌਜਵਾਨ ਸ਼ਾਮਲ ਸਨ। ਇਨ੍ਹਾਂ 11 ਪੰਜਾਬੀ ਨੌਜਵਾਨਾਂ ’ਚੋਂ ਇਕ ਮੋਗਾ ਜ਼ਿਲ੍ਹੇ ਦੇ ਪਿੰਡ ਘੱਲ ਕਲਾਂ ਨਾਲ ਸਬੰਧਤ 24 ਸਾਲਾ ਗਗਨਦੀਪ ਸਿੰਘ ਪੁੱਤਰ ਗੁਰਮੁਖ ਸਿੰਘ ਦੇ ਘਰ ਦੁੱਖ ਵੰਡਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਉਚੇਚੇ ਤੌਰ 'ਤੇ ਪਹੁੰਚੇ। ਜਿਸ ਦੌਰਾਨ ਉਨ੍ਹਾਂ ਮ੍ਰਿਤਕ ਗਗਨਦੀਪ ਦੇ ਬਜ਼ੁਰਗ ਪਿਤਾ ਦੀ ਮਹੀਨਾਵਾਰ ਪੈਨਸ਼ਨ ਲਾਉਣ ਤੋਂ ਇਲਾਵਾ ਉਨ੍ਹਾਂ ਨੂੰ ਜ਼ਮੀਨ ਖ਼ਰੀਦ ਕੇ ਦੇਣ ਦੇ ਨਾਲ-ਨਾਲ ਇਕ ਨਵਾਂ ਘਰ ਵੀ ਬਣਾਉਣ ਦਾ ਬੀੜਾ ਚੁਕਿਆ ਹੈ।

ਇਸ ਦੌਰਾਨ ਗੱਲਬਾਤ ਕਰਦਿਆਂ ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਉਬਰਾਏ ਨੇ ਦਸਿਆ ਕਿ ਉਨ੍ਹਾਂ ਦੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਿਨਾਂ ਕਿਸੇ ਕੋਲੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਨਿਰੋਲ ਉਨ੍ਹਾਂ ਵਲੋਂ ਹੀ ਅਪਣੀ ਆਮਦਨ 'ਚੋਂ ਦਾਨ ਵਜੋਂ ਦਿਤੇ ਜਾਂਦੇ ਲਗਭਗ 98 ਫ਼ੀ ਸਦੀ ਹਿੱਸੇ ਨਾਲ ਪਿਛਲੇ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਵੱਖ-ਵੱਖ ਸਕੀਮਾਂ ਰਾਹੀਂ ਮਦਦ ਕੀਤੀ ਜਾ ਰਹੀ ਹੈ। ਜਿਸ ਨਾਲ ਉਨ੍ਹਾਂ ਨੂੰ ਬਹੁਤ ਸਕੂਨ ਮਿਲਦਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦਸਿਆ ਕਿ ਇਸੇ ਤਹਿਤ ਹੀ ਉਹ ਪਿਛਲੇ ਦਿਨੀਂ ਜਾਰਜੀਆ ਹਾਦਸੇ 'ਚ ਮਾਰੇ ਗਏ ਪੰਜਾਬੀ ਨੌਜਵਾਨਾਂ ਦੇ ਘਰਾਂ ਵਿਚ ਜਾ ਕੇ ਪੀੜਤ ਪਰਵਾਰਾਂ ਦਾ ਦੁੱਖ ਵੰਡਾ ਰਹੇ ਹਨ ਤੇ ਅੱਜ ਇੱਥੇ ਘੱਲ ਕਲਾਂ ਵਿਖੇ ਮਿਤ੍ਰਕ ਗਗਨਦੀਪ ਸਿੰਘ ਦੇ ਘਰ ਪਹੁੰਚੇ ਹਨ। ਉਨ੍ਹਾਂ ਦਸਿਆ ਕਿ ਗਗਨਦੀਪ ਦੀ ਮਾਤਾ ਅਤੇ ਇਕ ਮੰਦਬੁੱਧੀ ਭਰਾ ਪਹਿਲਾਂ ਹੀ ਇਸ ਦੁਨੀਆਂ ਤੋਂ ਜਾ ਚੁਕੇ ਹਨ। ਪਰਵਾਰ ਦੀ ਹਾਲਤ ਬਹੁਤ ਤਰਸਯੋਗ ਹੈ, ਇਥੋਂ ਤਕ ਕਿ ਉਨ੍ਹਾਂ ਦਾ ਮਕਾਨ ਵੀ ਰਹਿਣਯੋਗ ਨਹੀਂ ਹੈ। 

ਸੋ ਇਸ ਹਾਲਾਤ ਨੂੰ ਦੇਖਦਿਆਂ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਕਿ ਸਰਬੱਤ ਦਾ ਭਲਾ ਟਰੱਸਟ ਗਗਨਦੀਪ ਦੇ ਪਿਤਾ ਗੁਰਮੁਖ ਸਿੰਘ ਨੂੰ ਘਰ ਦੇ ਗੁਜ਼ਾਰੇ ਲਈ 5 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਵੇਗਾ, ਜਿਸ ਦਾ ਪਹਿਲਾ ਚੈੱਕ ਅੱਜ ਹੀ ਉਨ੍ਹਾਂ ਨੂੰ ਸੌਂਪ ਦਿਤਾ ਗਿਆ ਹੈ। ਇਸ ਤੋਂ ਇਲਾਵਾ ਪੀੜਤ ਪਰਵਾਰ ਨੂੰ ਹੋਰ ਨਵੀਂ ਜਗ੍ਹਾ ਖ਼ਦੀਦ ਕੇ ਦੇਣ ਦੇ ਨਾਲ-ਨਾਲ ਇਕ ਨਵਾਂ ਘਰ ਵੀ ਬਣਾ ਕੇ ਦਿਤਾ ਜਾਵੇਗਾ। ਜਿਸ ਦਾ ਕੰਮ ਬਹੁਤ ਜਲਦ ਸ਼ੁਰੂ ਕਰਵਾ ਦਿਤਾ ਜਾਵੇਗਾ।

ਇਸ ਮੌਕੇ ਟਰੱਸਟ ਦੀ ਮੋਗਾ ਇਕਾਈ ਦੇ ਪ੍ਰਧਾਨ ਗੋਕਲ ਚੰਦ, ਹਰਭਿੰਦਰ ਸਿੰਘ ਜਾਨੀਆ, ਰਾਮ ਸਿੰਘ, ਹਰਜਿੰਦਰ ਸਿੰਘ ਚੁਗਾਵਾਂ, ਭਵਨਦੀਪ ਸਿੰਘ ਪੁਰਬਾ, ਪਰਮਜੀਤ ਕੌਰ (ਸਾਰੇ ਟਰੱਸਟ ਮੈਂਬਰ) ਸਮੇਤ ਸੁਖਦੇਵ ਸਿੰਘ ਬਰਾੜ, ਕੁਲਵਿੰਦਰ ਸਿੰਘ ਰਾਮੂਵਾਲੀਆ, ਗੁਰਸੇਵਕ ਸਿੰਘ ਸੰਨਿਆਸੀ ਅਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਮੌਜੂਦ ਸਨ।

(For more Punjabi news apart from Dr SP Singh Oberoi meets the family of the victims of the Georgia accident Latest news in Punabi stay tuned to Rozana Spokesman)

Tags: moga news

Location: India, Punjab

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement