ਮੋਗਾ 'ਚ ਐਕਸੀਡੈਂਟ 'ਚ ਫਾਈਨਾਂਸ ਮੈਨੇਜਰ ਦੀ ਮੌਤ, ਵਾਹਨ ਨੇ ਮਾਰੀ ਟੱਕਰ
Published : Jan 6, 2025, 5:30 pm IST
Updated : Jan 6, 2025, 5:30 pm IST
SHARE ARTICLE
Moga Accident news in punjabi
Moga Accident news in punjabi

ਸੰਗਰੂਰ ਦਾ ਰਹਿਣ ਵਾਲਾ ਸੀ ਮ੍ਰਿਤਕ

Moga Accident news in punjabi: ਮੋਗਾ ਵਿਚ ਸੋਮਵਾਰ ਨੂੰ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਸੰਗਰੂਰ ਦੇ ਇੱਕ 25 ਸਾਲਾ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਜਾਂਚ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਵਾਸੀ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ 25 ਸਾਲਾ ਲੜਕਾ ਪਰਮਿੰਦਰ ਸਿੰਘ ਮਮਦੋਟ ਦੀ ਇੱਕ ਫਾਈਨਾਂਸ ਕੰਪਨੀ ਵਿੱਚ ਮੈਨੇਜਰ ਸੀ। ਪਰਮਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਘਰੋਂ ਜਾ ਰਿਹਾ ਸੀ।

 ਦੇਰ ਸ਼ਾਮ ਜਦੋਂ ਉਹ ਪਿੰਡ ਭਾਗੀਕੇ ਕੋਲ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਪਰਮਿੰਦਰ ਸਿੰਘ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਣਪਛਾਤਾ ਵਾਹਨ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।

ਪੁਲਿਸ ਨੇ ਮ੍ਰਿਤਕ ਦੇ ਪਿਤਾ ਚਰਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement