ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਜਾਣੋ ਕਿ ਕਿਹਾ
Published : Jan 6, 2025, 4:35 pm IST
Updated : Jan 6, 2025, 4:35 pm IST
SHARE ARTICLE
Supreme Court's High Power Committee met farmer leader Jagjit Singh Dallewal, know what he said
Supreme Court's High Power Committee met farmer leader Jagjit Singh Dallewal, know what he said

'ਅਸੀਂ ਡੱਲੇਵਾਲ ਨੂੰ ਟ੍ਰੀਟਮੈਂਟ ਲੈਣ ਦੀ ਕੀਤੀ ਅਪੀਲ'

ਖਨੌਰੀ ਬਾਰਡਰ: ਕਿਸਾਨ ਅੰਦੋਲਨ ਨੂੰ ਲੈ ਕੇ ਸੋਮਵਾਰ (6 ਜਨਵਰੀ) ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਸਰਕਾਰੀ ਵਕੀਲ ਕਪਿਲ ਸਿੱਬਲ ਨੇ ਕੁਝ ਸਮੇਂ ਬਾਅਦ ਸੁਣਵਾਈ ਕਰਨ ਦੀ ਅਪੀਲ ਕੀਤੀ। ਜਿਸ 'ਤੇ ਅਦਾਲਤ ਨੇ ਸੁਣਵਾਈ ਸ਼ੁੱਕਰਵਾਰ (10 ਜਨਵਰੀ) ਲਈ ਤੈਅ ਕੀਤੀ ਹੈ।

ਸੁਣਵਾਈ ਤੋਂ ਬਾਅਦ ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲੇ। ਮੀਟਿੰਗ ਤੋਂ ਬਾਅਦ ਨਵਾਬ ਸਿੰਘ ਨੇ ਕਿਹਾ, 'ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤ ਲੈਣ ਲਈ ਬੇਨਤੀ ਕੀਤੀ ਹੈ। ਅਸੀਂ ਦੁਆ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ। ਉਹ ਜਦੋਂ ਚਾਹੇਗਾ, ਅਸੀਂ ਹਾਜ਼ਰ ਹੋਵਾਂਗੇ। ਸਾਡੇ ਕੋਲ ਕੇਂਦਰ ਨਾਲ ਸਿੱਧੀ ਗੱਲ ਕਰਨ ਦਾ ਅਧਿਕਾਰ ਨਹੀਂ ਹੈ।
ਕਮੇਟੀ ਨੇ ਕਿਹਾ ਹੈ ਕਿ ਅਸੀਂ ਡੱਲੇਵਾਲ ਨੂੰ ਡਾਕਟਰੀ ਇਲਾਜ ਲੈਣ ਦੀ ਬੇਨਤੀ ਕਰਦੇ ਹਾਂ। ਉਥੇ ਹੀ ਅਸੀਂ ਅਰਦਾਸ ਕਰਦੇ ਹਾਂ ਡੱਲੇਵਾਲ ਦੀ ਸਿਹਤ ਬਿਲਕੁੱਲ ਠੀਕ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੇਗੀ। ਕਮੇਟੀ ਨੇ ਕਿਹਾ ਹੈ ਕਿ ਗੱਲਬਾਤ ਨਾਲ ਹੀ ਹੱਲ ਹੋ ਸਕੇਗਾ।

ਅਸੀਂ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਸ਼ੁਰੂਆਤੀ ਮੁੱਦੇ ਅਦਾਲਤ ਦੇ ਸਾਹਮਣੇ ਰੱਖੇ ਸਨ। ਅਜੇ ਤੱਕ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ। ਅਸੀਂ ਜਲਦੀ ਹੀ ਰਿਪੋਰਟ ਸੌਂਪ ਦੇਵਾਂਗੇ। ਰਿਪੋਰਟ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ। ਇਸ ਮੁੱਦੇ 'ਤੇ ਨਵੀਂ ਮੀਟਿੰਗ ਹੋਵੇਗੀ। ਕਮੇਟੀ ਉਸਾਰੂ ਪੁਲ ਬਣਾਏਗੀ।

ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement