ਬੀਬੀ ਭੱਠਲ ਨੇ ਲਾਏ ਦਿੱਲੀ ਡੇਰੇ
Published : Feb 6, 2019, 1:44 pm IST
Updated : Feb 6, 2019, 1:44 pm IST
SHARE ARTICLE
Bibi Rajinder Kaur Bhattal
Bibi Rajinder Kaur Bhattal

ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਵੇਂ-ਤਿਵੇਂ ਚੋਣਾਂ ਲੜਨ ਦੇ ਇਛੁੱਕ ਅਪਣੇ ਸਿਆਸੀ ਆਕਾਵਾਂ ਕੋਲ ਅਪਣੀ ਅਵਾਜ਼ ਬੁਲੰਦ ਕਰ ਰਹੇ ਹਨ....

ਚੰਡੀਗੜ੍ਹ (ਸਪੋਕਸਮੈਨ ਬਿਊਰੋ): ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਵੇਂ-ਤਿਵੇਂ ਚੋਣਾਂ ਲੜਨ ਦੇ ਇਛੁੱਕ ਅਪਣੇ ਸਿਆਸੀ ਆਕਾਵਾਂ ਕੋਲ ਅਪਣੀ ਅਵਾਜ਼ ਬੁਲੰਦ ਕਰ ਰਹੇ ਹਨ। ਇਸ ਵਾਰ ਕਾਂਗਰਸ ਦੀਆਂ ਟਿਕਟਾਂ ਤੋਂ ਚੋਣ ਲੜਨ ਵਾਲੇ ਉਮੀਦਵਾਰ ਖੁੰਬਾਂ ਵਾਂਗ ਪ੍ਰਗਟ ਹੋ ਰਹੇ ਹਨ। ਪਿਛਲੇ ਦਿਨੀਂ ਚੰਡੀਗੜ੍ਹ ਲਈ ਕਾਂਗਰਸ ਦੇ ਕਈ ਉਮੀਦਵਾਰ ਖੜੇ ਹੋ ਗਏ ਅਤੇ ਸਾਰਿਆਂ ਨੇ ਆਪੋ-ਅਪਣਾ ਦਾਅਵਾ ਠੋਕ ਦਿਤਾ। ਇਸ ਤੋਂ ਬਾਅਦ ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਲਈ ਦਾਅਵਾ ਠੋਕ ਦਿਤਾ।

ਹੁਣ ਖ਼ਬਰਾਂ ਮਿਲ ਰਹੀਆਂ ਹਨ ਕਿ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਸੰਗਰੂਰ ਸੀਟ ਤੋਂ ਲੋਕ ਸਭਾ ਦੀ ਚੋਣ ਲੜਨ ਦੀ ਇਛੁੱਕ ਹੈ ਜਿਸ ਲਈ ਉਨ੍ਹਾਂ ਦਿੱਲੀ ਡੇਰੇ ਲਾ ਰੱਖੇ ਹਨ। ਸੂਤਰ ਦਸਦੇ ਹਨ ਕਿ ਉਹ 9 ਫ਼ਰਵਰੀ ਨੂੰ ਅਪਣਾ ਦਾਅਵਾ ਪੇਸ਼ ਕਰਨਗੇ ਪਰ ਉਸ ਤੋਂ ਪਹਿਲਾਂ ਹਾਈਕਮਾਨ ਨੂੰ ਮਿਲ ਕੇ ਲਹਿਰ ਨੂੰ ਅਪਣੇ ਪੱਖ 'ਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement