
ਇੰਗਲੈਂਡ ਤੋਂ ਆਏ ਕਬੱਡੀ ਖਿਡਾਰੀ ਦਾ ਅਣਪਛਾਤਿਆਂ ਵਲੋਂ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ...
ਮੋਗਾ : ਇੰਗਲੈਂਡ ਤੋਂ ਆਏ ਕਬੱਡੀ ਖਿਡਾਰੀ ਦਾ ਅਣਪਛਾਤਿਆਂ ਵਲੋਂ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਤਰਸੇਮ ਸਿੰਘ ਵਾਸੀ ਘੱਲਕਲਾਂ ਦੇ ਤੌਰ ‘ਤੋ ਹੋਈ ਹੈ। ਪੁਲਿਸ ਦੇ ਮੁਤਾਬਕ ਤਰਸੇਮ ਦੇ ਗਲੇ ਵਿਚ ਪਲਾਸਟਿਕ ਦੀ ਰੱਸੀ ਲਪੇਟੀ ਹੋਈ ਮਿਲੀ ਹੈ। ਪੁਲਿਸ ਦਾ ਦਾਅਵਾ ਹੈ ਕਿ ਖਿਡਾਰੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਅਤੇ ਉਸ ਤੋਂ ਬਾਅਦ ਲਾਸ਼ ਨੂੰ ਖੇਤਾਂ ਵਿਚ ਸੁੱਟ ਦਿਤਾ ਗਿਆ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਿੰਘਾਵਾਲਾ ਪਿੰਡ ਦੇ ਲੋਕਾਂ ਨੇ ਸੇਮ ਨਾਲੇ ਦੇ ਕੋਲ ਖੇਤਾਂ ਵਿਚ ਲਾਸ਼ ਸੁੱਟੀ ਪਈ ਹੋਣ ਦੀ ਸੂਚਨੀ ਦਿਤੀ। ਇਸ ਤੋਂ ਬਾਅਦ ਪੁਲਿਸ ਨੇ ਤੁਰਤ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਖਿਡਾਰੀ ਤਰਸੇਮ ਸਿੰਘ ਪਿਛਲੇ 20 ਸਾਲਾਂ ਤੋਂ ਅਪਣੀ ਪਤਨੀ ਨਾਲ ਇੰਗਲੈਂਡ ਵਿਚ ਰਹਿ ਰਿਹਾ ਸੀ ਅਤੇ ਤਿੰਨ ਮਹੀਨੇ ਪਹਿਲਾਂ ਹੀ ਇੰਗਲੈਂਡ ਤੋਂ ਡਿਪੋਰਟ ਹੋ ਕੇ ਪੰਜਾਬ ਵਾਪਸ ਆਇਆ ਸੀ। ਉਨ੍ਹਾਂ ਦੱਸਿਆ ਕਿ ਤਰਸੇਮ ਸਿੰਘ ਬਹੁਤ ਵਧੀਆ ਖਿਡਾਰੀ ਸੀ।