ਰਾਹੁਲ ਗਾਂਧੀ ਵਲੋਂ ਪੰਜਾਬ ਕਾਂਗਰਸ ਦੀਆਂ ਕਈ ਕਮੇਟੀਆਂ ਦਾ ਐਲਾਨ 
Published : Feb 6, 2019, 12:23 pm IST
Updated : Feb 6, 2019, 12:23 pm IST
SHARE ARTICLE
Rahul Gandhi
Rahul Gandhi

ਭਾਰਤ ਦੀਆਂ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੌਮੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਵੱਖ-ਵੱਖ ਕਮੇਟੀਆਂ ਦਾ ਐਲਾਨ....

ਚੰਡੀਗੜ੍ਹ (ਨੀਲ ਬੀ ਸਿੰਘ) : ਭਾਰਤ ਦੀਆਂ ਅਗਾਮੀ  ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੌਮੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਵੱਖ-ਵੱਖ ਕਮੇਟੀਆਂ ਦਾ ਐਲਾਨ ਦਿਤੀਆਂ ਹਨ। ਇਨ੍ਹਾਂ ਵਿਚ ਪੰਜਾਬ ਲਈ 21 ਮੈਂਬਰੀ ਰਾਜ ਚੋਣ ਕਮੇਟੀ ਵੀ ਪ੍ਰਮੁਖ ਤੌਰ ਉਤੇ ਸ਼ੁਮਾਰ ਹੈ। ਇਸ ਕਮੇਟੀ ਦੀ ਕਮਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੱਥ ਹੋਏਗੀ। ਸੂਬਾਈ ਚੋਣ ਕਮੇਟੀ ਹਾਈ ਕਮਾਂਡ ਨੂੰ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕਰੇਗੀ। ਇਸ 'ਤੇ ਕੇਂਦਰੀ ਚੋਣ ਕਮੇਟੀ ਅੰਤਿਮ ਫ਼ੈਸਲਾ ਲਏਗੀ। ਇਸ ਤੋਂ ਇਲਾਵਾ ਕਾਂਗਰਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ,

ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਸ਼ਮਸ਼ੇਰ ਦੂਲੋ ਦੀ ਅਗਵਾਈ ਹੇਠ 21 ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਦੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਅਗਵਾਈ ਹੇਠ ਪਾਰਟੀ ਦੀ ਤਾਲਮੇਲ ਕਮੇਟੀ ਬਣਾਈ ਗਈ ਹੈ। ਇਸ ਵਿਚ ਸੀਨੀਅਰ ਆਗੂ ਰਜਿੰਦਰ ਕੌਰ ਭੱਠਲ ਤੇ ਲਾਲ ਸਿੰਘ ਸ਼ਾਮਲ ਹਨ। ਇਸੇ ਤਰ੍ਹਾਂ ਪ੍ਰਚਾਰ ਤੇ ਮੀਡੀਆ ਕਮੇਟੀਆਂ ਦੀ ਅਗਵਾਈ ਵਿਜੈ ਇੰਦਰ ਸਿੰਗਲਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement