ਸੰਪੂਰਨ ਕਰਜ਼ ਮਾਫ਼ੀ ਦੇ ਵਾਅਦੇ ਤੋਂ ਪਿੱਛੇ ਹਟੀ ਕੈਪਟਨ ਸਰਕਾਰ : ਭਗਵੰਤ ਮਾਨ
Published : Feb 6, 2019, 3:11 pm IST
Updated : Feb 6, 2019, 3:11 pm IST
SHARE ARTICLE
Bhagwant Mann
Bhagwant Mann

ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਸੰਪੂਰਨ ਕਰਜ਼ ਮਾਫ਼ੀ ਦੇ ਕੀਤੇ ਵਾਅਦੇ ਤੋਂ ਮੁੱਕਰਨ ਉਤੇ...

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਸੰਪੂਰਨ ਕਰਜ਼ ਮਾਫ਼ੀ ਦੇ ਕੀਤੇ ਵਾਅਦੇ ਤੋਂ ਮੁੱਕਰਨ ਉਤੇ ਆਮ ਆਦਮੀ ਪਾਰਟੀ ਨੇ ਇਤਰਾਜ਼ ਜ਼ਾਹਰ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ।
ਚੰਡੀਗੜ੍ਹ ਤੋਂ ਜਾਰੀ ਪ੍ਰੈਸ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਸੰਪੂਰਨ ਕਰਜ਼ਾ ਮਾਫ਼ੀ ਦੇ ਵਾਅਦੇ ਤੋਂ ਸਾਫ਼ ਮੁੱਕਰ ਗਈ ਹੈ।

ਹੁਣ ਕਿਸਾਨ ਰਾਹਤ ਦੇ ਨਾਮ ਉਤੇ ਕੁੱਝ ਕਿਸਾਨਾਂ ਦੇ ਕਰਜ਼ ਮੁਆਫ਼ ਕਰ ਕੇ ਲੋਕ ਸਭਾ ਚੋਣ ਵਿਚ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਕੈਪਟਨ ਸਰਕਾਰ ਅਪਣੀਆਂ ਝੂਠੀਆਂ ਉਪਲਬਧੀਆਂ ਦੇ ਹੋਰਡਿੰਗਸ ਅਤੇ ਪੋਸਟਰ ਲਗਵਾ ਰਹੀ ਹੈ ਅਤੇ ਇਨ੍ਹਾਂ ਹੋਰਡਿੰਗਸ ਅਤੇ ਪੋਸਟਰਾਂ 'ਤੇ ਕਰੋੜਾਂ ਰੁਪਏ ਦਾ ਸਾਰਾ ਖਰਚਾ ਸਰਕਾਰੀ ਖ਼ਜ਼ਾਨੇ ਵਿਚੋਂ ਕਰ ਰਹੀ ਹੈ। ਸੂਬੇ ਭਰ ਦੇ ਪਿੰਡਾਂ ਅਤੇ ਕਸਬਿਆਂ ਵਿਚ ਇਹ ਹੋਰਡਿੰਗਸ ਲਗਾਏ ਜਾ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਜਨਤਾ ਜਾਗਰੂਕ ਹੋ ਚੁੱਕੀ ਹੈ ਅਤੇ ਉਹ ਇਨ੍ਹਾਂ ਹੋਰਡਿੰਗਸ ਅਤੇ ਪੋਸਟਰਾਂ ਦੇ ਝਾਂਸੇ ਵਿਚ ਨਹੀਂ ਆਵੇਗੀ। ਇਹ ਕੇਵਲ ਪੈਸੇ ਦੀ ਬਰਬਾਦੀ ਹੈ ਅਤੇ ਚੋਣ ਹੋਰਡਿੰਗਸ ਅਤੇ ਪੋਸਟਰਾਂ ਨਾਲ ਨਹੀਂ ਜਿੱਤਿਆ ਜਾ ਸਕਦਾ ਹੈ। ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਜੋ ਹਾਲਾਤ ਹਨ ਉਹ ਕਿਸੇ ਤੋਂ ਛੁਪੇ ਹੋਏ ਨਹੀਂ ਹਨ। ਦੇਸ਼ ਦੇ ਸਭ ਤੋਂ ਜ਼ਿਆਦਾ ਪੇਂਡੂ ਲੋਕਾਂ ਦੇ ਸਿਰ ਕਰਜ਼ਾ ਹੋਣ ਕਰ ਕੇ ਕਰਜ਼ੇ ਦੀ ਮਾਰ ਥੱਲੇ ਆਏ ਰਾਜਾਂ ਵਿਚੋਂ ਇਕ ਪੰਜਾਬ ਸੂਬਾ ਵੀ ਸ਼ਾਮਿਲ ਹੈ।

ਇੱਥੋਂ ਦੇ ਕਿਸਾਨਾਂ ਉੱਤੇ ਕਰੀਬ ਇਕ ਲੱਖ ਕਰੋੜ ਦਾ ਕਰਜ਼ਾ ਹੈ। ਇਨ੍ਹਾਂ ਵਿਚੋਂ ਸੰਗਠਿਤ ਕਰਜ਼ਾ 80,000 ਕਰੋੜ ਰੁਪਏ ਅਤੇ ਗੈਰ-ਸੰਗਠਿਤ ਕਰਜ਼ਾ 20,000 ਕਰੋੜ ਰੁਪਏ ਦਾ ਅੰਦਾਜ਼ਾ ਲਗਾਇਆ ਗਿਆ। ਇਹੀ ਵਜ੍ਹਾ ਹੈ ਕਿ ਇੱਥੇ ਕਿਸਾਨ ਆਤਮ-ਹੱਤਿਆ ਦਰ ਲਗਾਤਾਰ ਵੱਧ ਰਹੀ ਹੈ। ਹੁਣ ਤੱਕ ਪੰਜਾਬ ਵਿਚ 430 ਕਿਸਾਨ ਕਰਜ਼ ਦੇ ਕਾਰਨ ਆਤਮ-ਹੱਤਿਆ ਕਰ ਚੁੱਕੇ ਹਨ। ਇਸ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਕਿਸਾਨਾਂ ਦੇ ਨਾਲ ਕਦਮ-ਕਦਮ 'ਤੇ ਧੋਖਾ ਕਰਨ ਤੋਂ ਬਾਜ਼ ਨਹੀਂ ਆ ਰਹੀ ਹੈ।

ਮਾਨ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ ਹੱਕ ਵਿਚ ਜਿਸ ਤਰੀਕੇ ਨਾਲ ਆਵਾਜ਼ ਬੁਲੰਦ ਕੀਤੀ ਹੈ ਉਸ ਨਾਲ ਪਾਰਟੀ ਦੇ ਪ੍ਰਤੀ ਕਿਸਾਨਾਂ ਦਾ ਵਿਸ਼ਵਾਸ ਵੱਧ ਰਿਹਾ ਹੈ। ਪਾਰਟੀ ਕਿਸਾਨਾਂ ਦੇ ਹੱਕਾਂ ਲਈ ਅਪਣਾ ਸੰਘਰਸ਼ ਜਾਰੀ ਰੱਖੇਗੀ। ਮਾਨ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਠੱਗੀ ਕਰ ਰਹੀ ਹੈ। ਕਰਜ਼ ਮੁਆਫ਼ੀ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਇਹ ਸਰਕਾਰਾਂ ਅਪਣੇ ਹੀ ਵਾਅਦਿਆਂ ਤੋਂ ਮੁੱਕਰ ਰਹੀ ਹੈ, ਜਿਸ ਕਾਰਨ ਆਮ ਅਤੇ ਗ਼ਰੀਬ ਕਿਸਾਨ ਬੇਹੱਦ ਦੁਖੀ ਹਨ।

ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕੈਪਟਨ ਸਰਕਾਰ ਦੀ ਅਸਲੀਅਤ ਨੂੰ ਸੂਬੇ ਦੇ ਆਮ ਅਤੇ ਗ਼ਰੀਬ ਕਿਸਾਨ ਹੁਣ ਚੰਗੀ ਤਰ੍ਹਾਂ ਜਾਣ ਗਏ ਹਨ। ਉਹ ਮੌਜੂਦਾ ਕੇਂਦਰ ਅਤੇ ਸੂਬੇ ਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਦੋਨਾਂ ਹੀ ਸਰਕਾਰਾਂ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ਼ ਕਰਨ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਵੋਟਾਂ ਲਈਆਂ ਸਨ ਅਤੇ ਹੁਣ ਸੱਤਾ ਵਿਚ ਆਉਣ ਤੋਂ ਬਾਅਦ ਇਹ ਅਪਣੇ ਕੀਤੇ ਹੋਏ ਵਾਅਦੇ ਤੋਂ ਮੁੱਕਰ ਚੁੱਕੀ ਹੈ।

ਕਿਸਾਨਾਂ ਨੂੰ ਹੁਣ ਕਿਸਾਨ ਰਾਹਤ ਦੇ ਨਾਮ ਉਤੇ ਗੁਮਰਾਹ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸ ਨੀਤੀਆਂ ਦੇ ਕਾਰਨ ਕਿਸਾਨ ਅਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿਸਾਨਾਂ ਨੂੰ ਨਿਰਧਾਰਿਤ ਕਮਾਈ ਸਹਾਇਤਾ ਲਈ ਪ੍ਰਧਾਨ ਮੰਤਰੀ ਕਿਸਾਨ ਫ਼ੰਡ ਦੀ ਘੋਸ਼ਣਾ ਨੇ ਪੰਜਾਬ ਵਿਚ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਇਸ ਯੋਜਨਾ ਵਿਚ 6 ਹਜ਼ਾਰ ਰੁਪਏ ਪ੍ਰਤੀ ਸਾਲ ਰਾਸ਼ੀ ਦੇਣ ਦੀ ਜੋ ਘੋਸ਼ਣਾ ਕੀਤੀ ਗਈ ਹੈ ਉਹ ਬਹੁਤ ਘੱਟ ਹੈ।  

ਸਿਰਫ਼ 500 ਰੁਪਏ ਮਹੀਨਾ ਕਿਸਾਨ ਨੂੰ ਨਿਰਧਾਰਿਤ ਕਮਾਈ ਦਾ ਵਾਅਦਾ ਕਰ ਕੇ ਸਰਕਾਰ ਉਨ੍ਹਾਂ ਨੂੰ ਆਤਮ ਨਿਰਭਰ ਜਾਂ ਉਨ੍ਹਾਂ ਦੀ ਹਿਤੈਸ਼ੀ ਹੋਣ ਦਾ ਝਾਂਸਾ ਦੇ ਰਹੀ ਹੈ। ਕੇਂਦਰ ਸਰਕਾਰ ਦੀ ਨੀਅਤ ਵਿਚ ਖੋਟ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਉਸ ਨੇ ਸਵਾਮੀਨਾਥਨ ਕਮੇਟੀ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ। ਇਸ ਕਮੇਟੀ ਨੇ ਘੱਟੋ-ਘੱਟ ਸਮਰਥਨ ਮੁੱਲ ਵਿਚ ਲਾਗਤ ਉਤੇ 50 ਫ਼ੀਸਦੀ ਕਿਸਾਨ ਦਾ ਲਾਭ ਜੋੜਨ ਦੀ ਸਿਫ਼ਾਰਿਸ਼ ਕੀਤੀ ਸੀ। ਜੇਕਰ ਇਸ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਕਿਸਾਨ ਨੂੰ ਉਸ ਦੀ ਫ਼ਸਲ ਦਾ ਸਹੀ ਮੁੱਲ ਮਿਲ ਸਕੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement