ਹਰਸਿਮਰਤ ਬਾਦਲ ਨੇ ਰਾਮ ਮੰਦਰ ‘ਤੇ ਪੀਐੱਮ ਮੋਦੀ ਨੂੰ ਦਿੱਤੀ ਵਧਾਈ
Published : Feb 6, 2020, 11:16 am IST
Updated : Feb 6, 2020, 11:16 am IST
SHARE ARTICLE
File
File

ਹਰਸਿਮਰਤ ਬਾਦਲ ਨੇ ਆਪਣੀ ਖੁਸ਼ੀ ਕੀਤੀ ਪ੍ਰਗਟ 

ਚੰਡੀਗੜ੍ਹ- ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਨੂੰ ਲੈ ਕੇ ਨਿਤ ਨਵਾਂ ਵਿਵਾਦ ਹੁੰਦਾ ਰਹਿੰਦਾ ਹੈ। ਇਨ੍ਹਾਂ ਵਿਵਾਦਾਂ ਦੇ ਵਿਚਾਲੇ ਹੀ ਪੀਐੱਮ ਮੋਦੀ ਨੇ ਸੰਸਦ ਵਿੱਚ ਰਾਮ ਮੰਦਰ ਬਣਾਉਣ ਵਾਰੇ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਆਪਣੀ ਖੁਸ਼ੀ ਪ੍ਰਗਟ ਕਰਦੇ ਹੋਏ ਪੀਐੱਮ ਮੋਦੀ ਨੂੰ ਵਧਾਈ ਦਿੱਤੀ ਤੇ ਨਾਲ ਹੀ ਧਨਵਾਦ ਕੀਤਾ ਹੈ।

FileFile

ਹਰਸਿਮਰਤ ਬਾਦਲ ਨੇ ਕਿਹਾ ਕਿ ਮੈਂ ਆਪਣੇ ਵੱਲੋਂ ਪੀਐੱਮ ਮੋਦੀ ਅਤੇ ਪੂਰੇ ਹਿੰਦੂ ਭਾਈਚਾਰੇ ਨੂੰ ਵਧਾਈ ਦਿੰਦੀ ਹਾਂ। ਪੀਐੱਮ ਮੋਦੀ ਨੇ ਸਿੱਖਾਂ ਨੂੰ ਕਰਤਾਰਪੁਰ ਦਿੱਤਾ ਤੇ ਉਸੇ ਦਿਨ ਹੀ ਸ਼੍ਰੀ ਗੁਰੂ ਨਾਨਕ ਨੇ ਪੀਐੱਮ ਮੋਦੀ ਨੂੰ ਰਾਮ ਮੰਦਰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਦਿਨ ਪੀਐੱਮ ਮੋਦੀ ਕਰਤਾਰਪੁਰ ਦਾ ਲਾਂਘਾ ਖੋਲ੍ਹ ਰਹੇ ਸੀ, ਉਸੇ ਦਿਨ ਇਹ ਫੈਸਲਾ ਆਇਆ। 

FileFile

ਸਰਕਾਰ ਦੀ ਸੋਚ ਸਬ ਕਾ ਸਾਥ ਸਬ ਕਾ ਵਿਕਾਸ ਹੈ। ਮੁਸਲਿਮ ਭਾਈਆਂ ਨੂੰ ਵੀ ਜ਼ਮੀਨ ਦੇ ਦਿੱਤੀ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਲਈ ਲੋਕ ਸਭਾ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਮੋਦੀ ਨੇ ਦੱਸਿਆ ਕਿ ਰਾਮ ਮੰਦਰ ਦੀ ਉਸਾਰੀ ਲਈ ਬਣਾਏ ਜਾਣ ਵਾਲੇ ਟਰੱਸਟ ਦਾ ਨਾਮ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਹੋਵੇਗਾ। 

modiFile

ਇੰਨਾ ਹੀ ਨਹੀਂ, ਪੀਐੱਮ ਮੋਦੀ ਨੇ ਐਲਾਨ ਕੀਤਾ ਕਿ 67.7 ਏਕੜ ਐਕੁਆਇਰ ਕੀਤੀ ਗਈ ਜ਼ਮੀਨ ਵੀ ਰਾਮ ਮੰਦਰ ਦੀ ਉਸਾਰੀ ਲਈ ਟਰੱਸਟ ਨੂੰ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਦੇ ਇਸ ਐਲਾਨ ਤੋਂ ਬਾਅਦ, ਅਮਿਤ ਸ਼ਾਹ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ 15 ਟਰੱਸਟੀ ਹੋਣਗੇ, ਜਿਨ੍ਹਾਂ ਵਿੱਚੋਂ ਇੱਕ ਟਰੱਸਟੀ ਹਮੇਸ਼ਾਂ ਦਲਿਤ ਸਮਾਜ ਦਾ ਰਹੇਗਾ। 

FileFile

ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਜਲਦੀ ਹੀ ਲੱਖਾਂ ਲੋਕਾਂ ਦੀ ਉਡੀਕ ਖ਼ਤਮ ਹੋ ਜਾਵੇਗੀ ਤੇ ਉਹ ਭਗਵਾਨ ਸ਼੍ਰੀ ਰਾਮ ਦੇ ਦਰਸ਼ਨ ਉਨ੍ਹਾਂ ਦੇ ਜਨਮ ਸਥਾਨ ‘ਤੇ ਬਣੇ ਇਸ ਵਿਸ਼ਾਲ ਮੰਦਰ ਵਿੱਚ ਕਰਨ ਯੋਗ ਹੋਣਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement