ਦਰਬਾਰ ਸਾਹਿਬ ਦੀ ਪਰਿਕਰਮਾ 'ਚ ਬਣੀ ਇਕ ਹੋਰ ਟਿੱਕ-ਟਾਕ ਵੀਡੀਉ ਸਾਹਮਣੇ ਆਈ
Published : Feb 6, 2020, 8:20 am IST
Updated : Feb 6, 2020, 8:20 am IST
SHARE ARTICLE
Photo
Photo

ਇਕ ਵਾਰ ਫਿਰ ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਟਿੱਕ-ਟਾਕ ਵੀਡੀਉ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਅੰਮ੍ਰਿਤਸਰ : ਟਿਕ-ਟਾਕ ਅਤੇ ਹੋਰ ਸੋਸ਼ਲ ਮੀਡੀਆਂ ਐਪਲੀਕੇਸ਼ਨਾਂ ਨੇ ਲੋਕਾਂ ਦੇ ਦਿਮਾਗਾਂ ਨੂੰ ਇਸ ਹੱਦ ਤਕ ਖ਼ਰਾਬ ਕਰ ਦਿਤਾ ਹੈ ਕਿ ਉਹ ਊਲ-ਜ਼ਲੂਲ ਹਰਕਤਾਂ ਕਰਨ ਲੱਗਿਆ ਕਿਸੇ ਥਾਂ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਵੀ ਧਿਆਨ ਨਹੀਂ ਕਰਦੇ। ਇਕ ਵਾਰ ਫਿਰ ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਟਿੱਕ-ਟਾਕ ਵੀਡੀਉ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

Tik tok popular appPhoto

ਇਸ ਵੀਡੀਉ ਦੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਿੱਖ ਭਾਵਨਾਵਾਂ ਨੂੰ ਆਹਤ ਕਰਨ ਵਾਲਿਆਂ ਵਿਰੁਧ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਖੇ ਤਿੰਨ ਕੁੜੀਆਂ ਵਲੋਂ ਪੰਜਾਬੀ ਗਾਣੇ 'ਪੈਗ ਮੋਟੇ ਮੋਟੇ' 'ਤੇ ਬਣਾਈ ਟਿੱਕ-ਟੋਕ ਵੀਡੀਉ ਵਾਇਰਲ ਹੋ ਰਹੀ ਹੈ।

SGPC Photo

ਇਸ ਵੀਡੀਉ ਵਿਚ ਤਿੰਨ ਕੁੜੀਆਂ ਪੰਜਾਬੀ ਗਾਣੇ ਉੱਪਰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਘੁੰਮਦੀਆਂ ਨਜ਼ਰ ਆ ਰਹੀਆਂ ਹਨ। ਬੇਸ਼ੱਕ ਅਜਿਹੇ ਮਾਮਲਿਆਂ ਨੂੰ ਲੈ ਕੇ ਲਗਾਤਾਰ ਸਿੱਖ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਨੌਜਵਾਨ ਅਜਿਹਾ ਕਰਨ ਤੋਂ ਬਾਜ ਨਹੀਂ ਆਉਂਦੇ।

DARBAR SAHIBPhoto

ਵਾਰ ਵਾਰ ਸ੍ਰੀ ਦਰਬਾਰ ਸਾਹਿਬ ਵਿਚ ਬਣ ਰਹੀਆਂ ਇਹ ਵੀਡਿਓਜ਼ ਜਿਥੇ ਗੁਰੂ ਘਰ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਹੀਆਂ ਉਥੇ ਹੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ 'ਤੇ ਵੀ ਸਵਾਲ ਖੜੇ ਕਰ ਰਹੀਆਂ ਹਨ। ਕਿਉਂਕਿ ਜੇਕਰ ਸੇਵਾਦਾਰ ਇਸ ਮਾਮਲੇ ਵਿਚ ਸਖ਼ਤੀ ਵਰਤਣ ਤਾਂ ਅਜਿਹੇ ਮਾਮਲੇ ਸਾਹਮਣੇ ਨਾ ਆਉਣ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement