
ਸਾਨ ਜਿਨ੍ਹਾਂ 'ਚ ਕਿਸਾਨ ਬੀਬੀਆਂ ਵੱਡੀ ਗਿਣਤੀ 'ਚ ਸ਼ਾਮਿਲ ਹਨ, ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।
ਮੁਹਾਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਦੇਸ਼ਭਰ 'ਚ ਚੱਕਾ ਜਾਮ ਕੀਤਾ ਗਿਆ । ਅੱਜ ਦਿੱਲੀ, ਯੂਪੀ ਤੇ ਉੱਤਰਾਖੰਡ ਨੂੰ ਛੱਡ ਕੇ ਬਾਕੀ ਪੂਰੇ ਦੇਸ਼ 'ਚ ਸੜਕਾਂ 'ਤੇ ਕਿਸਾਨਾਂ ਨੇ ਚੱਕਾ ਜਾਮ ਕੀਤਾ। ਦੇਸ਼ ਭਰ ਦੇ ਕੌਮੀ ਤੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਗਿਆ। ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਨਹੀਂ ਰੋਕੀਆਂ ਗਈਆਂ । ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਿਹਾ। ਇਸ ਦੌਰਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵੱਲੋਂ ਚੱਕਾ ਜਾਮ ਕੀਤਾ ਗਿਆ।
farmerਵੱਖ ਵੱਖ ਥਾਵਾਂ 'ਤੇ ਕਿਸਾਨਾਂ ਵੱਲੋਂ ਚੱਕਾ ਜਾਮ
Farmers
ਸੰਗਰੂਰ 'ਚ ਕਿਸਾਨਾਂ ਨੇ ਲੁਧਿਆਣਾ-ਦਿੱਲੀ ਮਾਰਗ ਕੀਤਾ ਜਾਮ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਡੀ ਗਿਣਤੀ ਕਿਸਾਨਾਂ ਨੇ ਸੰਗਰੂਰ ਦੇ ਮਹਾਂਬੀਰ ਚੌਕ ਵਿਖੇ ਧਰਨਾ ਲਾ ਕੇ ਲੁਧਿਆਣਾ-ਦਿੱਲੀ ਮਾਰਗ ਜਾਮ ਕਰ ਦਿੱਤਾ ਹੈ। ਵੱਡੀ ਗਿਣਤੀ 'ਚ ਕਿਸਾਨ ਬੀਬੀਆਂ ਵੀ ਸ਼ਾਮਿਲ ਹਨ ਜੋ ਕਿ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।
sangrur
ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਚੱਕਾ ਜਾਮ ਦਾ ਸਮਰਥਨ
ਅੱਜ ਸੰਗਰੂਰ 'ਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਸਾਨੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਕੀਤੇ ਜਾ ਰਹੇ ਚੱਕਾ ਜਾਮ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਕਾਰਕੁਨ ਮੋਹਰੀਆਂ ਸਫ਼ਾਂ 'ਚ ਹੋ ਕੇ ਇਸ ਐਕਸ਼ਨ ਨੂੰ ਕਾਮਯਾਬ ਕਰਨਗੇ।
sangrur
ਜਲੰਧਰ ਦੇ ਪੀ. ਏ. ਪੀ. ਮਾਰਗ ਜਾਮ
ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਨੇ ਧਰਨਾ ਲਾ ਕੇ ਜਲੰਧਰ ਦੇ ਪੀ. ਏ. ਪੀ. ਮਾਰਗ ਨੂੰ ਜਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਦੀ ਬੂਟਾ ਮੰਡੀ 'ਚ ਧਰਨਾ ਲਾ ਕੇ ਮਾਰਗਾਂ ਨੂੰ ਜਾਮ ਕਰ ਦਿੱਤਾ ਹੈ।
jld
ਭਵਾਨੀਗੜ੍ਹ 'ਚ ਕਿਸਾਨਾਂ ਨੇ ਬਠਿੰਡਾ-ਚੰਡੀਗੜ੍ਹ ਸੜਕ ਤੇ ਕੀਤਾ ਚੱਕਾ ਜਾਮ
ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਨੇ ਧਰਨਾ ਲਾ ਕੇ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ 'ਚ ਕਿਸਾਨਾਂ ਵਲੋਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਤੇ ਚੱਕਾ ਜਾਮ ਕੀਤਾ ਗਿਆ।
PHOTO
ਗੜ੍ਹਸ਼ੰਕਰ ਦੇ ਚੰਡੀਗੜ੍ਹ ਚੌਕ 'ਚ ਦਿੱਤਾ ਜਾ ਰਿਹਾ ਧਰਨਾ
ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਅਤੇ ਹੋਰ ਜਥੇਬੰਦੀਆਂ ਵਲੋਂ ਚੱਕਾ ਜਾਮ ਕਰਕੇ ਧਰਨਾ ਦਿੱਤਾ ਗਿਆ ਹੈ।
PHOTO
ਸੁਨਾਮ ਦੇ ਕਿਸਾਨਾਂ ਨੇ ਵੀ ਕੀਤਾ ਚੱਕਾ ਜਾਮ
ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਡੀ ਗਿਣਤੀ 'ਚ ਆਈ.ਟੀ.ਆਈ. ਚੌਕ ਵਿਖੇ ਚੱਕਾ ਜਾਮ ਕਰ ਕੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਇਸ ਸਮੇਂ ਧਰਨੇ ਵਿਚ ਵੱਡੀ ਗਿਣਤੀਵਿਚ ਬੀਬੀਆਂ ਵੀ ਸਾਮਲ ਹੋਈਆਂ।
sunam