
''ਸਰਕਾਰ ਇਸ ਪ੍ਰਦਰਸ਼ਨ ਨੂੰ ਲੰਮਾ ਖਿੱਚਣਾ ਚਾਹੁੰਦੀ ਹੈ''
ਅੰਮ੍ਰਿਤਸਰ:(ਗੁਰਪ੍ਰੀਤ ਸਿੰਘ) ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਦੇਸ਼ਭਰ 'ਚ ਚੱਕਾ ਜਾਮ ਕੀਤਾ ਗਿਆ ਸੀ। ਅੱਜ ਦਿੱਲੀ, ਯੂਪੀ ਤੇ ਉੱਤਰਾਖੰਡ ਨੂੰ ਛੱਡ ਕੇ ਬਾਕੀ ਪੂਰੇ ਦੇਸ਼ 'ਚ ਸੜਕਾਂ 'ਤੇ ਕਿਸਾਨਾਂ ਨੇ ਚੱਕਾ ਜਾਮ ਕੀਤਾ ਗਿਆ। ਦੇਸ਼ ਭਰ ਦੇ ਕੌਮੀ ਤੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਗਿਆ ਸੀ। ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਨਹੀਂ ਰੋਕੀਆਂ ਗਈਆਂ । ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਿਹਾ।
CHAKKA JAM
ਇਸ ਦੌਰਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵੱਲੋਂ ਚੱਕਾ ਜਾਮ ਕੀਤਾ ਗਿਆ। ਇਸਦੇ ਨਾਲ ਹੀ ਅੰਮ੍ਰਿਤਸਰ ਵਿਚ ਵੀ ਲੋਕਾਂ ਵੱਲੋਂ ਚੱਕਾ ਜਾਮ ਕੀਤਾ ਗਿਆ, ਅੰਮ੍ਰਿਤਸਰ ਦੀ ਐਂਟਰੀ ਗੇਟ ਤੇ ਕਿਸਾਨਾਂ ਨੇ ਬੈਠ ਕੇ ਸੜਕਾਂ ਜਾਮ ਕਰ ਦਿੱਤੀਆਂ ਸਨ। ਇਸਦੇ ਨਾਲ ਹੀ ਉਹਨਾਂ ਨੇ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
CHAKKA JAM
ਇਸਦੇ ਨਾਲ ਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜੇ ਇਸਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪੁਲਿਸ ਵੱਲੋਂ ਬੈਰੀਗੇਡਿੰਗ ਕੀਤੀ ਗਈ ਸੀ ਤਾਂ ਜੋ ਕੋਈ ਵੀ ਅੱਗੇ ਵੱਧ ਨਾ ਸਕੇ। ਸਪੋਕਸਮੈਨ ਦੇ ਪੱਤਰਕਾਰ ਵੱਲੋਂ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਨਾਲ ਗੱਲਬਾਤ ਕੀਤੀ ਗਈ। ਕਿਸਾਨ ਨੇ ਦੱਸਿਆ ਕਿ ਉਹਨਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਗੁਰੂ ਨਗਰੀ ‘ਚ ਚੱਕਾ ਜਾਮ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟੇ ਚੱਕਾ ਜਾਮ ਕੀਤਾ ਹੈ।
farmer
ਉਹਨਾਂ ਕਿਹਾ ਕਿ ਸਰਕਾਰ ਤਿੰਨੇ ਕਾਲੇ ਕਾਨੂੰਨ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਸਾਡੀਆਂ ਜਮੀਨਾਂ ਦੇਣੀਆਂ ਚਾਹੁੰਦੀ ਹੈ ਪਰ ਉਹ ਇਸ ਤਰ੍ਹਾਂ ਨਹੀਂ ਹੋਣ ਦੇਣਗੇ ਉਹ ਤਿੰਨੇ ਕਾਲੇ ਕਾਨੂੰਨ ਰੱਦ ਕਰਵਾਉਣ ਗਏ। ਉਹਨਾਂ ਕਿਹਾ ਕਿ ਉਹ ਤਿੰਨੇ ਕਾਲੇ ਕਾਨੂੰਨਾਂ ਖਿਲਾਫ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਤੇ ਜੰਡਿਆਲਾ ਗੁਰੂ ਦਾ ਧਰਨਾ 139 ਦਿਨ ਵਿਚ ਪ੍ਰਵੇਸ਼ ਹੋ ਗਿਆ ਹੈ ਤੇ ਦਿੱਲੀ ਵਿਚ ਵੀ ਕਿਸਾਨਾਂ ਵੱਲੋਂ ਸਾਂਤੀਪੂਰਵਕ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹਨ।
CHAKKA JAM
ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਤੇ ਝੂਠੇ ਪਰਚੇ ਪਾ ਰਹੀ ਹੈ ਤੇ ਜੇਲਾਂ ਵਿਚ ਕਿਸਾਨਾਂ ਨੂੰ ਧੱਕ ਰਹੀ ਹੈ ਉਹਨਾਂ ਨੂੰ ਜੇਲ੍ਹਾਂ ਵਿਚ ਬੰਦ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਸਰਕਾਰ ਕਿਸਾਨਾਂ ਦਾ ਮਨੋਬਲ ਹੇਠਾਂ ਸੁੱਟਣਾ ਚਾਹੁੰਦੀ ਹਾ ਪਰ ਕਿਸਾਨਾਂ ਦਾ ਹੌਸਲਾ ਦਿਨੋ ਦਿਨ ਵੱਧ ਰਿਹਾ ਹੈ।
farmer
ਕਿਸਾਨ ਪਿੱਛੇ ਹਟਣ ਵਾਲੇ ਨਹੀਂ ਹਨ। ਉਹਨਾਂ ਕਿਹਾ ਕਿ ਦਿੱਲੀ ਵਿਚ ਜਾਣਬੁੱਝ ਕੇ ਚੱਕਾ ਜਾਮ ਨਹੀਂ ਕੀਤਾ ਗਿਆ ਕਿਉਂਕਿ ਉਥੇ ਪਹਿਲਾਂ ਹੀ ਕਿਸਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਰਕਾਰ ਇਸ ਪ੍ਰਦਰਸ਼ਨ ਨੂੰ ਲੰਮਾ ਖਿੱਚਣਾ ਚਾਹੁੰਦੀ ਹੈ ਉਹ ਕਿਸਾਨਾਂ ਨੂੰ ਹਰਾਉਣਾ,ਥਕਾਉਣਾ ਚਾਹੁੰਦੀ ਹੈ ਪਰ ਅਸੀਂ ਹਾਰ ਮੰਨਣ ਵਾਲੇ ਨਹੀ ਹਨ। .