ਪਰਵਾਰ ਨੂੰ ਮਾਰਨ ਤੋਂ ਬਾਅਦ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Published : Feb 6, 2021, 11:58 pm IST
Updated : Feb 7, 2021, 12:30 am IST
SHARE ARTICLE
image
image

ਪਰਵਾਰ ਨੂੰ ਮਾਰਨ ਤੋਂ ਬਾਅਦ ਖ਼ੁਦ ਵੀ ਕੀਤੀ ਖ਼ੁਦਕੁਸ਼ੀ


ਕੋਟਕਪੂਰਾ, 6 ਫ਼ਰਵਰੀ (ਗੁਰਿੰਦਰ ਸਿੰਘ): ਅੱਜ ਫ਼ਰੀਦਕੋਟ ਸ਼ਹਿਰ ਦੇ ਨਰਾਇਣ ਨਗਰ ਵਿਖੇ ਦਿਨ ਚੜਦੇ ਹੀ ਤੜਕਸਾਰ ਸਵੇਰੇ 5:00 ਵਜੇ ਇਕ ਅਜਿਹੀ ਦਿਲ ਕੰਬਾਊ ਤੇ ਦਰਦਨਾਕ ਘਟਨਾ ਸਾਹਮਣੇ ਆਈ ਜਿਸ ਵਿਚ ਇਕ ਨਗਰ ਕੌੌਾਸਲ ਵਿਚ ਬਿਜਲੀ ਦਾ ਕੰਮ ਕਰਨ ਵਾਲੇ ਠੇਕੇਦਾਰ ਨੇ ਲਾਇਸੰਸੀ ਰਿਵਾਲਵਰ ਨਾਲ ਅਪਣੇ ਦੋ ਮਾਸੂਮ ਬੱਚਿਆਂ ਅਤੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ ਵੀ ਆਤਮ ਹਤਿਆ ਕਰ ਲਈ | ਭਾਵੇਂ ਦੋਨੋਂ ਮਾਸੂਮ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਠੇਕੇਦਾਰ ਅਤੇ ਉਸ ਦੀ ਪਤਨੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਠੇਕੇਦਾਰ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਗਿਆ, ਜਦਕਿ ਉਸ ਦੀ ਪਤਨੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਜ਼ਿੰਦਗੀ-ਮੌਤ ਦੀ ਲੜਾਈ ਲੜ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 35 ਸਾਲਾ ਠੇਕੇਦਾਰ ਕਰਨ ਕੁਮਾਰ ਕਟਾਰੀਆ ਪੁੱਤਰ ਸਤੀਸ਼ ਕੁਮਾਰ ਕਟਾਰੀਆ ਨੇ ਅੱਜ ਸਵੇਰੇ ਕਰੀਬ 5 ਵਜੇ ਅਪਣੀ 33 ਸਾਲਾ ਪਤਨੀ, 3 ਸਾਲ ਦੀ ਬੇਟੀ ਅਤੇ 6 ਸਾਲ ਦੇ ਬੇਟੇ ਅਰਥਾਤ 2 ਮਾਸੂਮ ਬੱਚਿਆਂ ਨੂੰ ਉਸ ਸਮੇਂ ਗੋਲੀ ਮਾਰ ਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਦੋਂ ਉਹ ਸੌਾ ਰਹੇ ਸਨ | ਮੌਕੇ 'ਤੇ ਪੁੱਜੀ ਪੁਲਿਸ ਨੇ ਸਾਰਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਪਹੁੰਚਾਇਆ, ਜਿੱਥੇ ਕਰਨ ਕਟਾਰੀਆ ਦੀ ਹਾਲਤ ਨਾਜ਼ੁਕ ਹੋਣ ਕਰ ਕੇ ਲੁਧਿਆਣੇ ਲਈ ਰੈਫ਼ਰ ਕਰ ਦਿਤਾ | ਪਰ ਉਥੇ ਵੀ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਉਸ ਨੂੰ ਬਚਾਇਆ ਨਾ ਜਾ ਸਕਿਆ | ਜਦਕਿ ਉਸ ਦੀ ਪਤਨੀ ਫ਼ਰੀਦਕੋਟ ਵਿਖੇ ਹੀ ਜ਼ੇਰੇ ਇਲਾਜ ਹੈ |  ਮਿ੍ਤਕ ਕੋਲੋਂ ਮਿਲੇ ਖ਼ੁਦਕੁਸ਼ੀ ਨੋਟ ਮੁਤਾਬਕ ਉਹ ਅਪਣੀ ਮਰਜ਼ੀ ਨਾਲ ਪਰਵਾਰ ਸਮੇਤ ਆਤਮ ਹਤਿਆ ਕਰ ਰਿਹਾ ਹੈ, ਉਸ ਦੀ ਮੌਤ ਲਈ ਕੋਈ ਵੀ ਜ਼ਿੰਮੇਵਾਰ ਨਹੀਂ, ਇਸ ਲਈ ਕਿਸੇ ਨੂੰ ਤੰਗ ਪੇ੍ਰਸ਼ਾਨ ਨਾ ਕੀਤਾ ਜਾਵੇ | imageimage


ਉਨ੍ਹਾਂ ਦਸਿਆ ਕਿ ਮਿ੍ਤਕ ਕਰਨ ਕੁਮਾਰ ਕਟਾਰੀਆ ਵਿਰੁਧ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਘਟਨਾ ਦੇ ਅਸਲ ਕਾਰਨਾ ਬਾਰੇ ਪਤਾ ਲਾਇਆ ਜਾ ਸਕੇ | ਉਾਜ ਉਨ੍ਹਾਂ ਦਸਿਆ ਕਿ ਮਿ੍ਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿਤੀਆਂ ਜਾਣਗੀਆਂ |
ਫੋਟੋ :- ਕੇ.ਕੇ.ਪੀ.-ਗੁਰਿੰਦਰ-6-3ਸੀ
ਕੈਪਸ਼ਨ : ਠੇਕੇਦਾਰ ਕਰਨ ਕੁਮਾਰ ਕਟਾਰੀਆ ਦੇ ਪਰਿਵਾਰ ਦੀ ਪੁਰਾਣੀ ਤਸਵੀਰ | (ਗੋਲਡਨ)

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement