
ਕਿਹਾ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਸੁਣੀ ਜਾਵੇ ਅਤੇ ਜਲਦੀ ਹੀ ਇਨ੍ਹਾਂ 3 ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਸਨ। ਉਨ੍ਹਾਂ ਆਪਣੇ ਪਰਿਵਾਰ ਵੱਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੀ ਹਾਜ਼ਰੀ ਭਰੀ।
Sukhbir Badal
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕੀਤੇ। ਇਸ ਤੋਂ ਗੁਰੂ ਚਰਨਾਂ 'ਚ ਸੀਸ ਨਿਵਾਉਂਦੇ ਹੋਏ ਸਰਬੱਤ ਦੇ ਭਲੇ ਅਤੇ ਕਿਸਾਨੀ ਸੰਘਰਸ਼ ਦੀ ਛੇਤੀ ਜਿੱਤ ਦੀ ਅਰਦਾਸ ਕੀਤੀ।
Sukhbir Badal
ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੂੰ ਜਲਦ ਇਹ 3 ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।
Sukhbir Badal