
ਮੁੱਖ ਮੰਤਰੀ ਚਿਹਰਾ ਬਣਨ ਮਗਰੋਂ ਚੰਨੀ ਦੇ ਪ੍ਰਵਾਰ ਨੇ ਗੁਰਦਵਾਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਰੂਪਨਗਰ, 6 ਫ਼ਰਵਰੀ (ਕਾਲੜਾ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਦੇ ਪ੍ਰਵਾਰ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਧਨਵਾਦ ਅਦਾ ਕੀਤਾ। ਦਸਣਯੋਗ ਹੈ ਕਿ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਹਾਈਕਮਾਨ ਦਾ ਧਨਵਾਦ ਕੀਤਾ ਹੈ। ਇਸ ਐਲਾਨ ਤੋਂ ਬਾਅਦ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੇਰੇ ’ਤੇ ਭਰੋਸਾ ਕਰਨ ਉਹ ਪਾਰਟੀ ਹਾਈਕਮਾਨ ਅਤੇ ਪੰਜਾਬ ਦੇ ਲੋਕਾਂ ਦੇ ਸ਼ੁਕਰ ਗੁਜ਼ਾਰ ਹਨ ਜਿਸ ਤਰ੍ਹਾਂ ਸਾਰਿਆਂ ਨੇ ਸਾਨੂੰ ਪਿਛਲੇ 111 ਦਿਨਾਂ ਵਿਚ ਪੰਜਾਬ ਨੂੰ ਅੱਗੇ ਲੈ ਕੇ ਜਾਣ ਲਈ ਮਿਹਨਤ ਕਰਦਿਆਂ ਦੇਖਿਆ ਹੈ, ਉਹ ਯਕੀਨ ਦੁਆਉਂਦੇ ਹਨ ਕਿ ਅੱਗੇ ਵੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਜਾਣਗੇ।