
ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਕੀਤੀਆਂ ਜਾਰੀ
ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੀ ਰਫਤਾਰ ਮੱਠੀ ਹੋਈ ਹੈ। ਜਿਸ ਦੇ ਚਲਦੇ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਵਲੋਂ 7 ਫਰਵਰੀ ਤੋਂ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ।
Schools to reopen in punjab
ਪੰਜਾਬ ਸਰਕਾਰ ਵਲੋਂ ਜਾਰੀ ਹੁਕਮ ਮੁਤਾਬਿਕ 7 ਫਰਵਰੀ ਮਤਲਬ ਸੋਮਵਾਰ ਤੋਂ 6ਵੀਂ ਕਲਾਸ ਤੋਂ ਉਪਰ ਵਾਲੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾਲਾਂਕਿ ਪੰਜਵੀਂ ਜਮਾਤ ਦੇ ਬੱਚਿਆਂ ਲਈ ਸਕੂਲ ਬੰਦ ਰਹਿਣਗੇ। ਉਨ੍ਹਾਂ ਦੀਆਂ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਸਰਕਾਰ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਹੈ ਕਿ 15 ਸਾਲ ਤੋਂ ਵੱਡੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ।
Corona Virus
ਪੰਜਾਬ ਸਰਕਾਰ ਦੇ ਤਾਜ਼ਾ ਹੁਕਮ ਮੁਤਾਬਕ ਯੂਨੀਵਰਸਿਟੀ, ਕਾਲਜ, ਕੋਚਿੰਗ ਸੈਂਟਰ, ਲਾਇਬ੍ਰੇਰੀ, ਟ੍ਰੇਨਿੰਗ ਇੰਸਟੀਚਿਊਟ ਸਣੇ ਸਾਰੇ ਐਜੂਕੇਸ਼ਨਲ ਇੰਸਟੀਚਿਊਟ ਖੋਲ੍ਹੇ ਗਏ ਹਨ। ਸਾਰੇ ਬਾਰ, ਮਾਲ, ਸਿਨੇਮਾ ਹਾਲ, ਮਲਟੀਪਲੈਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ, ਕੰਪਲੈਕਸ, ਮਿਊਜ਼ੀਅਮ ਆਦਿ ਹੁਣ 75 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਨ੍ਹਾਂ ਦੇ ਸਟਾਫ ਨੂੰ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੈਣੀ ਜ਼ਰੂਰੀ ਹੈ। ਏਸੀ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।
Charanjit Singh Channi