ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ਮੁੱਖ ਮੰਤਰੀ ਚੰਨੀ ਨੇ ਕੀਤਾ ਰੋਡ ਸ਼ੋਅ  
Published : Feb 6, 2022, 7:16 pm IST
Updated : Feb 6, 2022, 7:16 pm IST
SHARE ARTICLE
Charanjeet Channi
Charanjeet Channi

ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਹਲਕਾ ਦਾਖਾ ਦੇ ਕਾਂਗਰਸੀ ਵਰਕਰ  

ਮੁੱਲਾਂਪੁਰ ਦਾਖਾ - ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਕਾਂਗਰਸ ਹਾਈਕਮਾਨ ਵੱਲੋਂ ਰਾਹੁਲ ਗਾਂਧੀ ਨੇ ਜਿਵੇਂ ਹੀ ਮੁੱਖ ਮੰਤਰੀ ਦੇ ਚਿਹਰੇ ਦੇ ਰੂਪ ਵਿਚ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕੀਤਾ  ਤਾਂ ਲੱਖਾਂ ਦੀ ਗਿਣਤੀ ਵਿਚ ਉਹਨਾਂ ਨੂੰ ਚਾਹੁਣ ਵਾਲੇ ਉਙਨਾਂ ਦੇ ਸਵਾਗਤ ਲਈ ਪਹੁੰਚ ਗਏ। ਹਰਸ਼ਿਲਾ ਰਿਜ਼ੋਰਟ ਵਿਖੇ ਇਕੱਠੇ ਹੋਏ ਕਾਂਗਰਸੀ ਵਰਕਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਚੰਨੀ ਦੇ ਨਾਂ ਦਾ ਸਵਾਗਤ ਕੀਤਾ ਗਿਆ।

Charanjeet Channi Charanjeet Channi

ਕਾਂਗਰਸ ਦੀ ਰੈਲੀ  ਖ਼ਤਮ ਹੋਣ ਤੋਂ ਬਾਅਦ ਜਿਵੇਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀਆਂ  ਗੱਡੀਆਂ ਦੇ ਕਾਫਲੇ ਨਾਲ ਰੈਲੀ ਵਾਲੀ ਥਾਂ ਤੋਂ ਮੁੱਲਾਂਪੁਰ ਸ਼ਹਿਰ ਵੱਲ ਰਵਾਨਾ ਹੋਏ ਤਾਂ ਵਿਧਾਨ ਸਭਾ ਹਲਕਾ ਦਾਖਾ ਦੇ ਕਾਂਗਰਸ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਹਲਕਾ ਦਾਖਾ ਦੇ ਵੱਖ ਵੱਖ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਹੋਏ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਚਰਨਜੀਤ ਸਿੰਘ  ਚੰਨੀ ਦਾ ਹਲਕਾ ਦਾਖਾ ਵਿਚ ਪਹੁੰਚਣ ਤੇ ਸਵਾਗਤ ਕੀਤਾ। ਕਾਂਗਰਸ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਸਰ੍ਹੋਂ ਦਾ ਤੇਲ ਚੋਅ ਕੇ ਚੰਨੀ ਦਾ ਮੁੱਲਾਂਪੁਰ ਵਿਖੇ ਪਹੁੰਚਣ ਤੇ ਵਿਸ਼ੇਸ਼ ਤੌਰ 'ਤੇ ਸਵਾਗਤ  ਕੀਤਾ।

Charanjeet Channi Charanjeet Channi

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਹਲਕਾ ਦਾਖਾ ਦੇ ਸਮੂਹ ਵਰਕਰਾਂ ਤੇ ਕਾਂਗਰਸੀ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਤਾਂ ਜੋ ਹਲਕਾ ਦਾਖਾ ਨੂੰ ਵਿਕਾਸ ਕਾਰਜਾਂ ਵਿਚ ਹੋਰ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ। ਅੱਜ ਜਿਸ ਤਰ੍ਹਾਂ ਹਜਾਰਾਂ ਦੀ ਗਿਣਤੀ ਵਿਚ ਲੋਕ ਪੁਹੰਚੇ ਹੋਏ ਸਨ। ਉਨ੍ਹਾਂ ਦੇ ਇੱਕਠ ਨੂੰ ਦੇਖ ਕੇ ਅੱਜ ਹਲਕਾ ਦਾਖਾ ਦੀ ਤਸਵੀਰ ਬਦਲੀ ਬਦਲੀ ਨਜ਼ਰ ਆਈ। ਇਸ ਮੌਕੇ ਤੇ ਹਲਕਾ ਦਾਖਾ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement