
ਮੁੱਖ ਮੰਤਰੀ ਚੰਨੀ ਨੇ ਰਾਏਕੋਟ ਵਿਖੇ ਕਾਮਿਲ ਅਮਰ ਸਿੰਘ ਦੇ ਹੱਕ ਵਿਚ ਕੀਤੀ ਚੋਣ ਰੈਲੀ
ਰਾਏਕੋਟ, 6 ਫ਼ਰਵਰੀ (ਜਸਵੰਤ ਸਿੰਘ ਸਿੱਧੂ) : ਹਲਕਾ ਰਾਏਕੋਟ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਸੂਬੇ ’ਚ ਦੁਬਾਰਾ ਤੋਂ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਮੈਂ ਤੇ ਕਾਮਿਲ ਅਮਰ ਸਿੰਘ ਰਲਕੇ ਪੂਰੇ ਕਰਾਂਗੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਰਾਏਕੋਟ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਰਾਏਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਾਮਿਲ ਅਮਰ ਸਿੰਘ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਲੀਮੈਂਟਰ ਮੈਂਬਰ ਡਾ. ਅਮਰ ਸਿੰਘ ਵੀ ਹਾਜ਼ਰ ਰਹੇ। ਮੁੱਖ ਮੰਤਰੀ ਚੰਨੀ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਤੁਸੀਂ ਕਾਮਿਲ ਅਮਰ ਸਿੰਘ ਨੂੰ ਹਲਕੇ ਤੋਂ ਵਿਧਾਇਕ ਬਣਾ ਦਿਤਾ ਤਾਂ ਸਮਝੋ, ਚਰਨਜੀਤ ਸਿੰਘ ਚੰਨੀ ਨੂੰ ਹਲਕਾ ਰਾਏਕੋਟ ਤੋਂ ਵਿਧਾਇਕ ਬਣੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਅਤੇ ਪਾਰਟੀ ਹਾਈਕਮਾਂਡ ਵਲੋਂ ਜੋ ਉਸ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆਂ ਗਿਆ ਹੈ, ਉਹ ਸਰਕਾਰ ਬਣਨ ’ਤੇ ਅਪਣੀ ਜ਼ਿੰਮੇਵਾਰੀ ਨੂੰ ਨੇਕ ਨੀਤੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਨੂੰ ਉਚਾਈਆਂ ਵਲ ਲੈ ਕੇ ਜਾਣਗੇ।
ਉਨ੍ਹਾਂ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੂੰ ਅਪਣਾ ਵੱਡਾ ਭਰਾ ਗਰਦਾਨਦਿਆਂ ਐਲਾਨ ਕੀਤਾ ਕਿ ਸੂਬੇ ਵਿਚ ਮੁੜ ਕਾਂਗਰਸ ਸਰਕਾਰ ਬਣਨ ਉਤੇ ਇਨ੍ਹਾਂ ਦੀ ਕਾਬਲੀਅਤ ਦਾ ਵੱਡਾ ਮੁੱਲ ਪਾਇਆ ਜਾਵੇਗਾ। ਉਨ੍ਹਾਂ ਹਲਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਕੋਈ ਵੀ ਕਮੀਂ ਹਲਕਾ ਰਾਏਕੋਟ ’ਚ ਨਹੀਂ ਰਹਿਣ ਦਿਤੀ ਜਾਵੇਗੀ, ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਲਈ ਕਾਮਿਲ ਅਮਰ ਸਿੰਘ ਜੋ ਵੀ ਕੰਮ ਕਹਿਣਗੇ ਉਹ ਬਿਨਾਂ ਕਿਸੇ ਦੇਰੀ ਦੇ ਕਰਨਗੇ। ਉਨ੍ਹਾਂ ਕਿਹਾ ਕਿ ਉਹ ਮਾਲਵੇ ਨੂੰ ਹੁਣ ਵਿਕਾਸ ਪੱਖੋਂ ਉਤਾਂਹ ਚੁੱਕਣਾ ਹੈ, ਕਿਉਂਕਿ ਪਹਿਲਾਂ ਵਾਲੇ ਲੀਡਰ ਸਿਰਫ ਤੇ ਸਿਰਫ ਇਸ ਇਲਾਕੇ ਨੂੰ ਸੁਪਨੇ ਵਿਖਾਉਂਦੇ ਰਹੇ ਹਨ। ਕਾਂਗਰਸੀ ਉਮੀਦਵਾਰ ਕਾਮਿਲ ਅਮਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀਂ ਐਲਾਨਣ ਉਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਯੋਗ ਅਗਵਾਈ ’ਚ ਕਾਂਗਰਸ ਸੂਬੇ ਵਿਚ ਮੁੜ ਸਰਕਾਰ ਬਣਾਏਗੀ। ਅਖੀਰ ਵਿਚ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧਨਵਾਦ ਕਰਦਿਆਂ ਇਕਜੁਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਡਾ. ਅਮਰ ਸਿੰਘ. ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸੇਸ਼ ਤੌਰ ਉਤੇ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਚੇਅਰਮੈਨ ਸੁਖਪਾਲ ਸਿੰਘ, ਪ੍ਰਭਦੀਪ ਸਿੰਘ ਨਾਰੰਗਵਾਲ, ਮੀਤ ਪ੍ਰਧਾਨ ਰਣਜੀਤ ਕੌਰ, ਵਿਨੋਦ ਜੈਨ, ਏਬੰਤ ਜੈਨ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਕੌਂਸਲਰ ਮੁਹੰਮਦ ਇਮਰਾਨ, ਕੌਂਸਲਰ ਗੁਰਦਾਸ ਮਾਨ, ਕੌਂਸਲਰ ਸੁਖਵਿੰਦਰ ਸਿੰਘ ਗਰੇਵਾਲ, ਕੌਂਸਲਰ ਕੰਵਲਜੀਤ ਸਿੰਘ ਵਰਮਾਂ ਤੇ ਹੋਰ ਹਾਜ਼ਰ ਸਨ।
ਕੈਪਸ਼ਨ :
ਰਾਏਕੋਟ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਾਲ ਖੜੇ ਹਨ ਐਮ.ਪੀ. ਡਾ ਅਮਰ ਸਿੰਘ, ਕਾਮਿਲ ਅਮਰ ਸਿੰਘ।
* ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਤ ਕਰਦੇ ਹੋਏ ਡਾ. ਅਮਰ ਸਿੰਘ, ਕਾਮਿਲ ਅਮਰ ਸਿੰਘ ਅਤੇ ਹੋਰ।
L48_Jaswant Sidhu _06_02