ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ‘ਆਪ’ ਵਿਚ ਸ਼ਾਮਲ
Published : Feb 6, 2022, 12:14 am IST
Updated : Feb 6, 2022, 12:14 am IST
SHARE ARTICLE
image
image

ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ‘ਆਪ’ ਵਿਚ ਸ਼ਾਮਲ

ਚੰਡੀਗੜ੍ਹ, 5 ਫ਼ਰਵਰੀ (ਪਪ) : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਨੂੰ ਇਕ ਵਾਰ ਫਿਰ ਵਡਾ ਝਟਕਾ ਦਿਤਾ ਹੈ। ਚੋਣ ਜ਼ਾਬਤਾ ਲਗਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਦਿੱਗਜ ਆਗੂਆਂ ਦੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਸਨਿਚਰਵਾਰ ਨੂੰ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਜਸਬੀਰ ਸਿੰਘ ‘ਜੱਸੀ’ ਖੰਗੂੜਾ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ਜੱਸੀ ਖੰਗੂੜਾ ’ਆਪ’ ’ਚ ਸ਼ਾਮਲ ਹੋਏ।
  ਜਸਬੀਰ ਸਿੰਘ ‘ਜੱਸੀ’ ਖੰਗੂੜਾ ਯੂ. ਕੇ. ਤੋਂ ਅਪਣੀ ਬ੍ਰਿਟਿਸ਼ ਨਾਗਰਿਕਤਾ ਤਿਆਗ ਕੇ ਵਤਨ ਪਰਤ ਆਏ ਸਨ ਅਤੇ ਪੰਜਾਬ ਦੀ ਰਾਜਨੀਤੀ ’ਚ ਸਰਗਰਮ ਹੋ ਗਏ ਸਨ। ਉਨ੍ਹਾਂ ਨੇ 2007 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀ ਕਿਲ੍ਹਾ ਰਾਏਪੁਰ ਸੀਟ 10,876 ਵੋਟਾਂ ਦੇ ਫਰਕ ਨਾਲ ਜਿੱਤੀ ਸੀ। ਇਸ ਤੋਂ ਪਹਿਲਾਂ ਕਿਲ੍ਹਾ ਰਾਏਪੁਰ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪ੍ਰਵਾਰ ਦਾ ਦਬਦਬਾ ਰਹਿੰਦਾ ਸੀ। ਪੰਜਾਬ ਦੀ ਇਹ ਇਕੋ-ਇਕ ਸੀਟ ਸੀ, ਜਿਸ ’ਤੇ ਕਾਂਗਰਸ ਕਦੇ ਨਹੀਂ ਜਿੱਤੀ ਸੀ। ਇਸ ਤੋਂ ਬਾਅਦ 2012 ’ਚ ਜੱਸੀ ਨੇ ਦਾਖਾ ਤੋਂ ਚੋਣ ਲੜੀ ਕਿਉਂਕਿ ਕਿਲ੍ਹਾ ਰਾਏਪੁਰ ਸੀਟ ਨੂੰ ਖ਼ਤਮ ਕਰ ਦਿਤਾ ਗਿਆ ਸੀ। ਜੱਸੀ ਇਥੋਂ ਹਾਰ ਗਏ ਸਨ ਪਰ ਉਨ੍ਹਾਂ ਨੇ ਇਥੋਂ ਰਿਕਾਰਡ 55,820 ਵੋਟਾਂ ਹਾਸਲ ਕੀਤੀਆਂ, ਜਿਥੋਂ ਤਕ ਅਗਲੀਆਂ ਦੋ ਚੋਣਾਂ ’ਚ ਕਾਂਗਰਸ ਦਾ ਕੋਈ ਵੀ ਉਮੀਦਵਾਰ ਨਹੀਂ ਪਹੁੰਚ ਸਕਿਆ। ਜਸਬੀਰ ਸਿੰਘ ‘ਜੱਸੀ’ ਖੰਗੂੜਾ ਨੇ ਔਕਸਫੋਰਡ ਯੂਨੀਵਰਸਿਟੀ ਤੋਂ ਡਾਕਟਰੀ ਦੀ ਪੜ੍ਹਾਈ ਕੀਤੀ ਹੈ। ਉਨ੍ਹਾਂ ਦੀ ਪਤਨੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੋਤੀ ਹਨ।
  ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਉਪਰੰਤ ਜਸਬੀਰ ਸਿੰਘ ‘ਜੱਸੀ’ ਖੰਗੂੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀ ਆਪਸੀ ਫੁੱਟ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਹੁਣ ਮੌਕਾਪ੍ਰਸਤ ਅਤੇ ਸੱਤਾ ਦੇ ਲਾਲਚੀ ਲੋਕਾਂ ਦੀ ਪਾਰਟੀ ਬਣ ਚੁੱਕੀ ਹੈ। ਕੁਰਸੀ ਲਈ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਦਾ ਖਮਿਆਜ਼ਾ ਪੰਜਾਬ ਦੇ ਗ਼ਰੀਬ ਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਅਪਣੇ ਆਦਰਸ਼ਾਂ ਅਤੇ ਸਿਧਾਂਤਾਂ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ।

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement