ਅਮਨ ਅਰੋੜਾ ਵੱਲੋਂ 'ਖੇਡਾਂ ਹਲਕਾ ਸੁਨਾਮ ਦੀਆਂ' ਹਰ ਸਾਲ ਕਰਵਾਉਣ ਦਾ ਐਲਾਨ
Published : Feb 6, 2023, 3:14 pm IST
Updated : Feb 6, 2023, 3:14 pm IST
SHARE ARTICLE
photo
photo

ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਕਰਵਾਏ 2-ਰੋਜ਼ਾ ਖੇਡ ਮਹਾਂਕੁੰਭ ਦੀ ਸ਼ਾਨਦਾਰ ਸਮਾਪਤੀ

 

ਚੰਡੀਗੜ੍ਹ: ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮਹਾਂਕੁੰਭ ''ਖੇਡਾਂ ਹਲਕਾ ਸੁਨਾਮ ਦੀਆਂ'' ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ 'ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ''ਖੇਡਾਂ ਹਲਕਾ ਸੁਨਾਮ ਦੀਆਂ'' ਟੂਰਨਾਮੈਂਟ ਹਰ ਸਾਲ ਕਰਵਾਇਆ ਜਾਵੇਗਾ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਇਸ ਸੁਪਰ ਸਪੋਰਟਸ ਲੀਗ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਅਤੇ ਖ਼ਾਸ ਤੌਰ 'ਤੇ ਤਿਆਰ ਕੀਤੀਆਂ ਟਰਾਫੀਆਂ ਨਾਲ ਸਨਮਾਨਿਤ ਕੀਤਾ।
ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ ਸ਼ੂਟਿੰਗ ਵਿੱਚ ਪਿੰਡ ਅਕਬਰਪੁਰ ਦੀ ਟੀਮ ਨੇ ਪਹਿਲਾ, ਸ਼ੇਰੋਂ ਦੀ ਟੀਮ ਨੇ ਦੂਜਾ ਅਤੇ ਸ਼ਾਹਪੁਰ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਨੇ ਪਹਿਲਾ ਸਥਾਨ, ਲਖਮੀਰਵਾਲਾ ਨੇ ਦੂਜਾ ਅਤੇ ਬਹਾਦਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਵਿੰਗ ਦੇ ਰੱਸਾਕਸ਼ੀ ਮੁਕਾਬਲੇ ਵਿੱਚ ਤੋਗਾਵਾਲ ਦੀ ਟੀਮ ਜੇਤੂ ਰਹੀ ਜਦਕਿ ਸ਼ੇਰੋਂ ਦੂਜੇ ਅਤੇ ਬਹਾਦਰਪੁਰ ਤੀਜੇ ਸਥਾਨ ’ਤੇ ਰਹੀ।

ਰੱਸਾਕਸ਼ੀ (ਜੂਨੀਅਰ ਵਿੰਗ) ਮੁਕਾਬਲਾ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਏ ਟੀਮ ਨੇ ਜਿੱਤਿਆ, ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਟੀਮ ਬੀ ਦੂਜੇ ਅਤੇ ਸਰਕਾਰੀ ਹਾਈ ਸਕੂਲ ਤੋਗਾਵਾਲ ਤੀਜੇ ਸਥਾਨ ’ਤੇ ਰਹੀ।

ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚੋਂ ਨਸ਼ਿਆਂ ਖਾਸ ਕਰਕੇ 'ਚਿੱਟੇ' ਦਾ ਖਾਤਮਾ ਕਰਨਾ ਹੈ ਅਤੇ ਇਹ ਨੌਜਵਾਨਾਂ ਨੂੰ ਸਹੀ ਰਾਹ ਵੱਲ ਲਗਾ ਕੇ ਹੀ ਸੰਭਵ ਹੋ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਤੋਂ ਇਲਾਵਾ ਸੂਬੇ ਵਿੱਚੋਂ ਹਰ ਤਰ੍ਹਾਂ ਦੀ ਕੁਰੀਤੀ ਨੂੰ ਜਲਦ ਹੀ ਖਤਮ ਕਰ ਦਿੱਤਾ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਸ ਲਈ ਦਿਨ-ਰਾਤ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਧੀਨ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਪੇਂਡੂ ਖੇਤਰ ਦੇ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਨਿਖਾਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਨੂੰ ਪਿੰਡ ਪੱਧਰ 'ਤੇ ਲੈ ਕੇ ਜਾਣ ਲਈ ਹੀ 'ਖੇਡਾਂ ਹਲਕਾ ਸੁਨਾਮ ਦੀਆਂ' ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਉਨ੍ਹਾਂ ਨੇ ਫਾਊਂਡੇਸ਼ਨ ਦੀ ਇੱਕ ਛੋਟੀ ਜਿਹੀ ਪਹਿਲ ਨੂੰ ਵੱਡਾ ਖੇਡ ਮਹਾਂਕੁੰਭ ਬਣਾਉਣ ਲਈ ਭਾਗ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਹਲਕਾ ਨਿਵਾਸੀਆਂ ਦਾ ਸਹਿਯੋਗ ਵਾਸਤੇ ਧੰਨਵਾਦ ਵੀ ਕੀਤਾ।

ਸਮਾਪਤੀ ਸਮਾਰੋਹ ਦੌਰਾਨ ਸੂਫ਼ੀ ਗਾਇਕ ਕਮਲ ਖਾਨ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਕੀਲਿਆ।

ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਅਮਨ ਅਰੋੜਾ ਦੇ ਪਿਤਾ ਤੇ ਸਵਰਗੀ ਪੰਜਾਬ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ‘ਖੇਡਾਂ ਹਲਕਾ ਸੁਨਾਮ ਦੀਆਂ’ ਕਰਵਾਈਆਂ ਗਈਆਂ ਹਨ। ਫਾਊਂਡੇਸ਼ਨ ਪਿਛਲੇ ਇੱਕ ਦਹਾਕੇ ਤੋਂ ਲੋਕਾਂ ਦੀ ਭਲਾਈ ਲਈ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੁਰਿੰਦਰ ਲਾਂਬਾ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ਓ.ਐਸ.ਡੀ. ਪ੍ਰੋਫੈਸਰ ਓਂਕਾਰ ਸਿੰਘ, ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਮਾਤਾ ਸ੍ਰੀਮਤੀ ਪਰਮੇਸ਼ਵਰੀ ਦੇਵੀ,  ਏ.ਡੀ.ਸੀ. ਵਰਜੀਤ ਵਾਲੀਆ, ਐਮ.ਸੀ. ਲੌਂਗੋਵਾਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement