
ਉਸ ਨੂੰ ਨਵਾਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਲਿਆਂਦਾ ਪਰ ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਹੁਸ਼ਿਆਰਪੁਰ - ਪੰਜਾਬ ਦੇ ਹੁਸ਼ਿਆਰਪੁਰ 'ਚ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਮਪੁਰ ਵਾਸੀ ਪ੍ਰਿੰਸ ਵਜੋਂ ਹੋਈ ਹੈ। ਇਹ ਹਾਦਸਾ ਸੋਮਵਾਰ ਸਵੇਰੇ ਹੁਸ਼ਿਆਰਪੁਰ-ਗੜ੍ਹਸ਼ੰਕਰ 'ਤੇ ਵਾਪਰਿਆ।
ਜਾਣਕਾਰੀ ਮੁਤਾਬਕ ਪ੍ਰਿੰਸ ਬਾਈਕ 'ਤੇ ਸਵਾਰ ਹੋ ਕੇ ਸਕੂਲ ਜਾ ਰਿਹਾ ਸੀ। ਜਦੋਂ ਉਹ ਪਿੰਡ ਬੱਦੋਆਣਾ ਕੋਲ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਪ੍ਰਿੰਸ ਦੂਰ ਜਾ ਕੇ ਡਿੱਗ ਪਿਆ। ਹਾਦਸਾ ਦੇਖ ਕੇ ਲੋਕ ਇਕੱਠੇ ਹੋ ਗਏ ਅਤੇ ਉਸ ਨੂੰ ਨਵਾਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਲਿਆਂਦਾ ਪਰ ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਮੌਕੇ ਦਾ ਜਾਇਜ਼ਾ ਲਿਆ। ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ 'ਚ ਰਖਵਾਇਆ ਗਿਆ ਹੈ। ਪੁਲਸ ਨੇ ਨੁਕਸਾਨੇ ਗਏ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਡਰਾਈਵਰ ਦੀ ਗ੍ਰਿਫਤਾਰੀ ਨਹੀਂ ਹੋਈ ਹੈ।