ਪੰਜਾਬ ਵਿਚ ਸਨਅਤਕਾਰਾਂ ਦੀ ਬਾਂਹ ਮਰੋੜਨ ਵਾਲਾ ਦੌਰ ਖ਼ਤਮ, ਹੁਣ ਸਹਿਯੋਗ ਦੇਣ ਦਾ ਕੰਮ ਕਰੇਗੀ ਸਰਕਾਰ: ਮੁੱਖ ਮੰਤਰੀ
Published : Feb 6, 2023, 8:37 pm IST
Updated : Feb 6, 2023, 8:37 pm IST
SHARE ARTICLE
CM Exhorts industrialists to be brand ambassador of Punjab across the globe
CM Exhorts industrialists to be brand ambassador of Punjab across the globe

ਸੂਬੇ ਵਿੱਚ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ ਪੰਜਾਬ ਨਿਵੇਸ਼ਕ ਸੰਮੇਲਨ

 

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ। ਇੱਥੇ ਸੋਮਵਾਰ ਨੂੰ ਉੱਘੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਾਂਗ ਹੁਣ ਕੋਈ ਵੀ ਸਨਅਤਕਾਰਾਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਸਨਅਤ ਦੀ ਤਰੱਕੀ ਤੇ ਵਿਕਾਸ ਲਈ ਹਰੇਕ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਨਅਤਾਂ ਦੀ ਸਹੂਲਤ ਲਈ ਪਹਿਲਾਂ ਹੀ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕਰ ਕੇ ਆਪਣੇ ਵੱਲੋਂ ਸਹਿਯੋਗ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਨਅਤੀ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਪੂਰੇ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ।

CM Exhorts industrialists to be brand ambassador of Punjab across the globeCM Exhorts industrialists to be brand ambassador of Punjab across the globe

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸਾਰਥਿਕ ਕੋਸ਼ਿਸ਼ਾਂ ਕਰੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਨਅਤਕਾਰਾਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰੇਕ ਕੋਸ਼ਿਸ਼ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਨਅਤੀ ਇਕਾਈਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਹੋਰ ਸਨਅਤਾਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਅਜਿਹੇ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਦਾ ਮੁੱਖ ਮਕਸਦ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਸਨਅਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਸ਼ਵ ਨੂੰ ਸੂਬੇ ਦੀ ਵਿਆਪਕ ਸਮਰੱਥਾ ਦਿਖਾਉਣ ਲਈ ਸਥਾਨਕ ਸਨਅਤ ਦੀ ਭਾਗੀਦਾਰੀ ਸਮੇਂ ਦੀ ਲੋੜ ਹੈ।

CM Exhorts industrialists to be brand ambassador of Punjab across the globeCM Exhorts industrialists to be brand ambassador of Punjab across the globe

ਮੁੱਖ ਮੰਤਰੀ ਨੇ ਦੁਹਰਾਇਆ ਕਿ ਦੁਨੀਆ ਭਰ ਵਿੱਚ ਪੰਜਾਬ ਨੂੰ ਸਨਅਤੀ ਹੱਬ ਵਜੋਂ ਉਭਾਰਨ ਲਈ ਸਥਾਨਕ ਸਨਅਤ ਨੂੰ ਸੂਬੇ ਦਾ ਬਰਾਂਡ ਅੰਬੈਸਡਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਨਅਤ ਲਈ ਬਹੁਤ ਅਨੁਕੂਲ ਮਾਹੌਲ ਮੁਹੱਈਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ਸਨਅਤੀ ਵਿਕਾਸ ਦੇ ਸਿਖਰਲੇ ਪੰਧ ਉਤੇ ਪਾਉਣ ਲਈ ਕੋਸ਼ਿਸ਼ਾ ਕਰਨੀਆਂ ਚਾਹੀਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਬੂਹੇ ਖੁੱਲ੍ਹਣ ਦੇ ਨਾਲ-ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਸਨਅਤ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਤੇ ਭੀਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਹਵਾਈ ਉਡਾਣਾਂ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਜੰਗੀ ਪੱਧਰ ਉਤੇ ਚੱਲ ਰਹੀਆਂ ਹਨ।

CM Exhorts industrialists to be brand ambassador of Punjab across the globeCM Exhorts industrialists to be brand ambassador of Punjab across the globe

ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਸੂਬੇ ਦੇ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਗਤੀ ਦੇਣ ਲਈ ਹਰੇਕ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਭਰ ਵਿੱਚ 20 ਸਮਰਪਿਤ ਪੇਂਡੂ ਸਨਅਤੀ ਹੱਬ ਸਥਾਪਤ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀਆਂ ਸਨਅਤੀ ਇਕਾਈਆਂ ਸਥਾਪਤ ਕਰਨ ਵਿੱਚ ਸਹਿਯੋਗ ਦੇਣ ਵਾਸਤੇ ਇਹ ਹੱਬ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਇਨ੍ਹਾਂ ਸਨਅਤੀ ਹੱਬ ਵਿੱਚ ਆਪਣੀਆਂ ਸਨਅਤੀ ਇਕਾਈਆਂ ਲਾਉਣ ਦੇ ਇੱਛੁਕ ਸਨਅਤਕਾਰਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਰਫ਼ਤਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਕੰਮ ਲਈ ਕੋਈ ਵੀ ਢਿੱਲ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਲ ਹੀ ਵਿੱਚ ਚੇਨਈ, ਹੈਦਰਾਬਾਦ ਤੇ ਮੁੰਬਈ ਦਾ ਦੌਰਾ ਕਰ ਕੇ ਆਏ ਹਨ ਅਤੇ ਉੱਥੋਂ ਦੇ ਸਨਅਤਕਾਰਾਂ ਨੂੰ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਂਨਗਰਾਂ ਦੇ ਕਾਰੋਬਾਰੀ ਇਸ ਗੱਲੋਂ ਹੈਰਾਨ ਸਨ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਦੀਆਂ ਇੰਨੀਆਂ ਸੰਭਾਵਨਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਕਾਰੋਬਾਰੀ ਹੁਣ ਪੰਜਾਬ ਵਿੱਚ ਨਿਵੇਸ਼ ਲਈ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤ ਤੇ ਵਣਜ ਨੂੰ ਹੋਰ ਗਤੀ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਲਈ ਨਵੀਂ ਸਨਅਤੀ ਨੀਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਨਅਤਕਾਰਾਂ ਤੇ ਹੋਰ ਸਾਰੇ ਭਾਈਵਾਲਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਬਣਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਨਅਤੀ ਵਿਕਾਸ ਲਈ ਇਸ ਸਬੰਧੀ ਸਨਅਤਕਾਰਾਂ ਦੇ ਹੋਰ ਸੁਝਾਵਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਵੇਗਾ।  ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਸਨਅਤਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਰਮਨ ਅਰੋੜਾ, ਸ਼ੀਤਲ ਅੰਗੂਰਾਲ, ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ, ਪ੍ਰਮੁੱਖ ਸਕੱਤਰ ਸਨਅਤਾਂ ਦਿਲੀਪ ਕੁਮਾਰ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਵਧੀਕ ਸੀ.ਈ.ਓ. ਇਨਵੈਸਟ ਪੰਜਾਬ ਸੰਦੀਪ ਹੰਸ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਹੋਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement