ਹੁਣ CBI ਦੀ ਸਪੈਸ਼ਲ ਕੋਰਟ ਵਿਚ ਚੱਲੇਗਾ ਸਿੱਪੀ ਸਿੱਧੂ ਕਤਲ ਕੇਸ 
Published : Feb 6, 2023, 10:08 am IST
Updated : Feb 6, 2023, 10:08 am IST
SHARE ARTICLE
Sippy Sidhu Murder Case
Sippy Sidhu Murder Case

ਇਹ ਕੇਸ ਸ਼ਨੀਵਾਰ ਨੂੰ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ

ਮੁਹਾਲੀ - ਸ਼ਹਿਰ ਦੇ ਮਸ਼ਹੂਰ ਸਿੱਪੀ ਸਿੱਧੂ ਕਤਲ ਕੇਸ ਦੀ ਸੁਣਵਾਈ ਹੁਣ CBI ਦੀ ਵਿਸ਼ੇਸ਼ ਅਦਾਲਤ ਵਿਚ ਹੋਵੇਗੀ। ਹੁਣ ਤੱਕ ਇਹ ਕੇਸ CBI ਦੀ ਜੁਡੀਸ਼ੀਅਲ ਮੈਜਿਸਟ੍ਰੇਟ ਅਦਾਲਤ ਵਿਚ ਚੱਲ ਰਿਹਾ ਸੀ। ਇਹ ਕੇਸ ਸ਼ਨੀਵਾਰ ਨੂੰ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। CBI ਨੇ ਪਿਛਲੇ ਸਾਲ ਸਿੱਪੀ ਸਿੱਧੂ ਕਤਲ ਕੇਸ ਵਿੱਚ ਕਲਿਆਣੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਕਲਿਆਣੀ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਸਬੀਨਾ ਦੀ ਬੇਟੀ ਹੈ।

ਉਸ 'ਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਸਿੱਪੀ ਸਿੱਧੂ ਦੀ ਹੱਤਿਆ ਦਾ ਦੋਸ਼ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 9 ਫਰਵਰੀ ਨੂੰ ਹੋਵੇਗੀ। ਪਿਛਲੇ ਸਾਲ ਸੀਬੀਆਈ ਨੇ ਇਸ ਮਾਮਲੇ ਵਿਚ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਸੀ ਪਰ ਇਹ ਕਤਲ ਦਾ ਮਾਮਲਾ ਹੈ ਇਸ ਲਈ ਇਸ ਦੀ ਸੁਣਵਾਈ ਵਿਸ਼ੇਸ਼ ਅਦਾਲਤ ਵਿਚ ਹੀ ਹੋਵੇਗੀ, ਇਸ ਲਈ ਇਸ ਨੂੰ ਵਿਸ਼ੇਸ਼ ਅਦਾਲਤ ਵਿਚ ਭੇਜਿਆ ਗਿਆ ਹੈ। 

 ਇਹ ਵੀ ਪੜ੍ਹੋ - ਵਿਦੇਸ਼ ਜਾਣ ਲਈ IELTS ਪਾਸ ਕੁੜੀ ਨਾਲ ਕਰਵਾਇਆ ਵਿਆਹ, ਵਿਦੇਸ਼ ਜਾ ਮੁਕਰੀ ਕੁੜੀ, ਮਾਮਲਾ ਦਰਜ 

20 ਸਤੰਬਰ 2015 ਦੀ ਰਾਤ ਨੂੰ ਸੈਕਟਰ-27 ਦੇ ਪਾਰਕ ਵਿਚ ਨੈਸ਼ਨਲ ਸ਼ੂਟਰ ਐਡਵੋਕੇਟ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਹਿਲਾਂ ਇਹ ਮਾਮਲਾ ਪੁਲਿਸ ਕੋਲ ਸੀ ਪਰ ਫਿਰ ਇਸ ਨੂੰ ਸੀਬੀਆਈ ਨੂੰ ਸੌਂਪ ਦਿੱਤਾ ਗਿਆ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement